• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਨੇ ਠੋਸ ਰਹਿੰਦ-ਖੂੰਹਦ ਵੱਖ ਕਰਨ ਅਤੇ ਘਰ-ਘਰ ਇਕੱਤਰਤਾ ਦਾ ਟੀਚਾ 100 ਫ਼ੀਸਦੀ ਹਾਸਲ ਕੀਤਾ

Asli Punjabi by Asli Punjabi
February 8, 2021
in Punjab, Top Stories
0
ਪੰਜਾਬ ਨੇ ਠੋਸ ਰਹਿੰਦ-ਖੂੰਹਦ ਵੱਖ ਕਰਨ ਅਤੇ ਘਰ-ਘਰ ਇਕੱਤਰਤਾ ਦਾ ਟੀਚਾ 100 ਫ਼ੀਸਦੀ ਹਾਸਲ ਕੀਤਾ
588
SHARES
3.3k
VIEWS
Share on FacebookShare on TwitterShare on Whatsapp

ਜ਼ਿਲ੍ਹਿਆਂ ਵਿੱਚ ਵਾਤਾਵਰਣ ਸਬੰਧੀ ਮਸਲਿਆਂ ਦਾ ਹੱਲ ਕਰਨਗੀਆਂ ਜ਼ਿਲ੍ਹਾ ਵਾਤਾਵਰਣ ਯੋਜਨਾਵਾਂ

ਚੰਡੀਗੜ੍ਹ – ਪੰਜਾਬ ਨੇ ਨਗਰ ਨਿਗਮ ਦੀ ਠੋਸ ਰਹਿੰਦ-ਖੂੰਹਦ ਨੂੰ ਵੱਖ ਕਰਨ ਅਤੇ ਇਸ ਦੀ ਘਰ-ਘਰ ਇਕੱਤਰਤਾ ਦੇ ਟੀਚੇ ਨੂੰ ਲਗਭਗ 100 ਫ਼ੀਸਦੀ ਹਾਸਲ ਕਰ ਲਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ‘ਤੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ 14 ਜ਼ਿਲ੍ਹਾ ਵਾਤਾਵਰਣ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ।ਇਹ ਪ੍ਰਗਟਾਵਾ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਜਸਟਿਸ (ਸੇਵਾ ਮੁਕਤ) ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਸਤਲੁਜ ਅਤੇ ਬਿਆਸ ਦਰਿਆਵਾਂ ਲਈ ਐਨ.ਜੀ.ਟੀ. ਵੱਲੋਂ ਨਿਯੁਕਤ ਨਿਗਰਾਨੀ ਕਮੇਟੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਕੀਤਾ।ਉਨ੍ਹਾਂ ਕਮੇਟੀ ਨੂੰ ਭਰੋਸਾ ਦੁਆਇਆ ਕਿ ਸੂਬਾ ਸਰਕਾਰ ਵਾਤਾਵਰਣ ਦੇ ਸੁਧਾਰ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਸੂਬੇ ਦੇ ਨਾਗਰਿਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਸ੍ਰੀਮਤੀ ਮਹਾਜਨ ਨੇ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਖੇਤੀ ਪ੍ਰਦਾਨ ਸੂਬੇ ਵਿੱਚ ਬਾਇਓਮੈਡੀਕਲ ਤੇ ਪਲਾਸਟਿਕ ਰਹਿੰਦ-ਖੂਹੰਦ ਸਣੇ ਠੋਸ ਰਹਿੰਦ-ਖੂਹੰਦ ਪ੍ਰਬੰਧਨ ਲਈ ਯਤਨ ਹੋਰ ਤੇਜ਼ ਕਰੇਗੀ।ਸਾਬਕਾ ਮੁੱਖ ਸਕੱਤਰ ਐਸ.ਸੀ. ਅਗਰਵਾਲ, ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ (ਦੋਵੇਂ ਮੈਂਬਰ) ਅਤੇ ਤਕਨੀਕੀ ਮਾਹਰ ਡਾ. ਬਾਬੂ ਰਾਮ ਦੇ ਪੈਨਲ ਨੇ ਮੁੱਖ ਸਕੱਤਰ ਨੂੰ ਖ਼ਾਸ ਸੰਦਰਭ ਸਹਿਤ ਸੂਬੇ ਦੇ ਵਾਤਾਵਰਣ ਨਾਲ ਜੁੜੇ ਵੱਖ-ਵੱਖ ਮੁੱਦਿਆਂ, ਦਰਿਆਵਾਂ ਵਿੱਚ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਰਹਿੰਦ-ਖੂਹੰਦ ਪ੍ਰਬੰਧਨ ਬਾਰੇ ਦੱਸਿਆ। ਇਹ ਕਮੇਟੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਤਰਫ਼ੋਂ ਵਿਸ਼ੇਸ਼ ਤੌਰ ‘ਤੇ ਵਾਤਾਵਰਣ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਵੇਖਣ ਲਈ ਸਾਲ 2019 ਵਿੱਚ ਗਠਤ ਕੀਤੀ ਗਈ ਸੀ।ਪਿਛਲੇ 2 ਸਾਲਾਂ ਵਿੱਚ ਸੂਬੇ ਦੀ ਸਭ ਤੋਂ ਅਹਿਮ ਪ੍ਰਾਪਤੀ ਬਿਆਸ ਦਰਿਆ ਦੇ ਦੋ ਹਿੱਸਿਆਂ ਵਿੱਚ ਪਾਣੀ ਦੀ ਗੁਣਵੱਤਾ ਵਿੱਚ ਲੋੜੀਂਦੇ ਪੱਧਰ (ਕਲਾਸ-ਬੀ) ਦਾ ਸੁਧਾਰ ਲਿਆਉਣਾ ਰਿਹਾ ਹੈ। ਇਸ ਨਾਲ ਇਹ ਦਰਿਆ ਅਜਿਹੇ ਮਾਪਦੰਡਾਂ ਵਾਲਾ ਦੇਸ਼ ਦਾ ਇਕਲੌਤਾ ਦਰਿਆ ਬਣ ਗਿਆ ਹੈ।ਇਸ ਤੋਂ ਇਲਾਵਾ 500 ਕਰੋੜ ਰੁਪਏ ਨਾਲ ਲੁਧਿਆਣਾ ਵਿੱਚੋਂ ਲੰਘ ਰਹੀ ਸਤਲੁਜ ਦਰਿਆ ਦੀ ਸਹਾਇਕ ਨਦੀ, ਗੰਦਾ ਬੁੱਢਾ ਨਾਲਾ ਵਿੱਚੋਂ ਪ੍ਰਦਸ਼ਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਡੇਅਰੀ ਰਹਿੰਦ-ਖੂੰਹਦ ਲਈ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਐਫਲੂਐਂਟ ਟ੍ਰੀਟਮੈਂਟ ਪਲਾਂਟ ਲਾਉਣਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਇਨ੍ਹਾਂ ਪਲਾਂਟਾਂ ਦੇ ਸ਼ੁਰੂ ਹੋਣ ਨਾਲ ਸਤਲੁਜ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਵੇਗਾ।ਇਸ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਆਉਣ ਹੋਣ ਵਾਲੇ ਸਨਅਤੀ ਪ੍ਰਦੂਸ਼ਣ ਨੂੰ ਰੋਕਣ ਲਈ 105 ਐਮ.ਐਲ.ਡੀ ਸਮਰੱਥਾ ਵਾਲੇ ਕਾਮਨ ਐਫ਼ਲੂਐਂਟ ਟਰੀਟਮੈਂਟ ਪਲਾਂਟ ਸਥਾਪਤ ਕੀਤੇ ਗਏ ਹਨ।ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਜਲ ਸਰੋਤ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਡਾਇਰੈਕਟਰ ਵਾਤਾਵਰਣ ਤੇ ਮੌਸਮ ਤਬਦੀਲੀ ਵੀ ਸ਼ਾਮਲ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਉਤਰਾਖੰਡ ਚ ਹੜ੍ਹ ਦੀ ਸਥਿਤੀ ਤੇ ਸ਼ਾਹ ਦੀ ਨਜ਼ਰ, ਦਿੱਲੀ ਤੋਂ ਭੇਜੀਆਂ NDRF ਦੀਆਂ ਟੀਮਾਂ

Next Post

ਪੰਜਾਬ ਵਿੱਚ ਪੇਂਡੂ ਘਰਾਂ ਨੂੰ ਨਿੱਜੀ ਪਖਾਨਿਆਂ ਦੀ ਸਹੂਲਤ ਨਾਲ ਔਰਤਾਂ ਦੇ ਸਵੈ ਮਾਣ ਵਿਚ ਹੋਇਆ ਵਾਧਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਪੰਜਾਬ ਵਿੱਚ ਪੇਂਡੂ ਘਰਾਂ ਨੂੰ ਨਿੱਜੀ ਪਖਾਨਿਆਂ ਦੀ ਸਹੂਲਤ ਨਾਲ ਔਰਤਾਂ ਦੇ ਸਵੈ ਮਾਣ ਵਿਚ ਹੋਇਆ ਵਾਧਾ

ਪੰਜਾਬ ਵਿੱਚ ਪੇਂਡੂ ਘਰਾਂ ਨੂੰ ਨਿੱਜੀ ਪਖਾਨਿਆਂ ਦੀ ਸਹੂਲਤ ਨਾਲ ਔਰਤਾਂ ਦੇ ਸਵੈ ਮਾਣ ਵਿਚ ਹੋਇਆ ਵਾਧਾ

Recommended

ਨਿਊਜ਼ੀਲੈਂਡ ਦੀ ਨੈਸ਼ਨਲ ਪਾਰਟੀ ਦਾ ਐੱਮਪੀ ਦੂਜੇ ਮੁਲਕਾਂ ਤੋਂ ਪਰਤੇ ਰਹੇ ਲੋਕਾਂ ਤੋਂ ਔਖਾ

ਨਿਊਜ਼ੀਲੈਂਡ ਦੀ ਨੈਸ਼ਨਲ ਪਾਰਟੀ ਦਾ ਐੱਮਪੀ ਦੂਜੇ ਮੁਲਕਾਂ ਤੋਂ ਪਰਤੇ ਰਹੇ ਲੋਕਾਂ ਤੋਂ ਔਖਾ

July 2, 2020
ਨਿਊਜ਼ੀਲੈਂਡ ‘ਚ ਲਾਕਡਾਊਨ ਦਾ ਅਸਰ, ਘਰਾਂ ਦੀ ਸੀ.ਵੀ. ਲੇਟ

ਨਿਊਜ਼ੀਲੈਂਡ ‘ਚ ਲਾਕਡਾਊਨ ਦਾ ਅਸਰ, ਘਰਾਂ ਦੀ ਸੀ.ਵੀ. ਲੇਟ

July 4, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In