ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਐਤਵਾਰ ਨੂੰ ਚਮੋਲੀ ਵਿੱਚ ਇੱਕ ਗਲੇਸ਼ੀਅਰ ਫਟਣ ਕਾਰਨ ਵਾਪਰੇ ਦੁਖਾਂਤ ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਦੀ ਐਕਸ ਗਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।ਉੱਥੇ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੰਭੀਰ ਜ਼ਖਮੀ ਹੋਏ ਲੋਕਾਂ ਲਈ ਪ੍ਰਾਈਮ ਮਿਨਿਸਟਰ ਰਿਲੀਫ ਫੰਡ (ਪੀ.ਐੱਮ.ਐੱਨ.ਆਰ.ਐੱਫ.) ਚੋਂ 50,000 ਰੁਪਏ ਦੇਣ ਦਾ ਵੀ ਐਲਾਨ ਕੀਤਾ।ਮੋਦੀ ਨੇ ਕਿਹਾ ਕਿ ਉੱਤਰਾਖੰਡ ਇਸ ਸਮੇਂ ਤਬਾਹੀ ਦਾ ਸਾਹਮਣਾ ਕਰ ਰਿਹਾ ਹੈ। ਮੈਂ ਰਾਜ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ, ਕੇਂਦਰੀ ਗ੍ਰਹਿ ਮੰਤਰੀ ਅਤੇ ਐਨ.ਡੀ. ਆਰ. ਐਫ. ਅਧਿਕਾਰੀਆਂ ਨਾਲ ਸੰਪਰਕ ‘ਚ ਹਾਂ। ਉਨ੍ਹਾਂ ਕਿਹਾ ਕਿ ਰਾਹਤ ਅਤੇ ਬਚਾਅ ਦਾ ਕੰਮ ਚੱਲ ਰਿਹਾ ਹੈ। ਡਾਕਟਰੀ ਸਹੂਲਤਾਂ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਵੀ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। 100 ਤੋਂ ਵਘੇਰੇ ਵਰਕਰ ਲਾਪਤਾ ਹਨ ਜਿਹਨਾਂ ਦਾ ਕੁਝ ਪਤਾ ਨਹੀਂ ਲੱਗ ਰਿਹਾ ਜਦਕਿ 9 ਤੋਂ 10 ਲਾਸ਼ਾਂ ਬਰਾਮਦ ਹੋ ਗਈਆਂ ਹਨ।