ਐਸ.ਏ.ਐਸ.ਨਗਰ – ਨਗਰ ਨਿਗਮ ਚੋਣਾਂ ਲਈ ਵਾਰਡ ਨੰ. 36 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਪ੍ਰਮੋਦ ਕੁਮਾਰ ਮਿੱਤਰਾ ਵਲੋਂ ਆਪਣੇ ਵਾਰਡ ਵਾਸੀਆਂ ਨਾਲ ਸੰਪਰਕ ਬਣਾ ਕੇ ਚੋਣ ਪ੍ਰਚਾਰ ਕੀਤਾ ਗਿਆ।ਇਸ ਮੌਕੇ ਪ੍ਰਮੋਦ ਕੁਮਾਰ ਮਿੱਤਰਾ ਨੇ ਕਿਹਾ ਕਿ ਮੁਹਾਲੀ ਸ਼ਹਿਰ ਦੇ ਯੋਗਦਾਨ ਵਿੱਚ ਕਾਂਗਰਸ ਪਾਰਟੀ ਦੀ ਸਭ ਤੋਂ ਅਹਿਮ ਭੂਮਿਕਾ ਰਹੀ ਹੈ ਅਤੇ ਲੋਕ ਉਨ੍ਹਾਂ ਵਲੋਂ ਕਰਵਾਏ ਗਏ ਕੰਮਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਹਨਾਂ ਕਿਹਾ ਕਿ ਸ਼ਹਿਰ ਨੂੰ ਅਤਿਆਧੁਨਿਕ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਪਾਰਟੀ ਹਮੇਸ਼ਾ ਵੱਚਨਬੱਧ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕੀਤੇ ਕੰਮਾਂ ਦੇ ਆਧਾਰ ਤੇ ਉਨ੍ਹਾਂ ਨੂੰ ਵੋਟਾਂ ਪਾਉਣ ਤਾਂ ਜੋ ਸ਼ਹਿਰ ਦਾ ਵਿਕਾਸ ਨਿਰੰਤਰ ਜਾਰੀ ਰਹੇ।ਇਸ ਮੌਕੇ ਉਨ੍ਹਾਂ ਦੇ ਨਾਲ ਵਾਸਨ ਸਿੰਘ ਗੁਰਾਇਆ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਗੁਰਦੇਵ ਸਿੰਘ ਚੌਹਾਨ, ਐਡਵੋਕੇਟ ਸੋਹਨ ਸਿੰਘ ਬਾਗੀ, ਸੋਮ ਨਾਥ ਕਪੂਰ, ਗੋਪਾਲ ਕ੍ਰਿਸ਼ਨ, ਹਰਦੇਵ ਸਿੰਘ, ਐਡਵੋਕੇਟ ਮਹਾਂਦੇਵ ਸਿੰਘ, ਪ੍ਰੇਮ ਕੁਮਾਰ ਮੀਤ ਪ੍ਰਧਾਨ ਸ਼ਹਿਰੀ ਕਾਂਗਰਸ, ਅਵਿਨਾਸ਼ ਗੁਪਤਾ, ਵਿਸ਼ਾਲ ਖੰਨਾ, ਵਿਨੋਦ ਜੱਸਲ, ਸ੍ਰੀਮਤੀ ਸੋਨਮ ਪੁਰੀ, ਅਸ਼ੋਕ ਕਰੀਰ ਅਤੇ ਹੋਰ ਵਸਨੀਕ ਮੌਜੂਦ ਸਨ।