• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਹੈਲਥ ਕੇਅਰ ਵਰਕਰ ਹੁਣ 19 ਫਰਵਰੀ ਤੱਕ ਲਗਵਾ ਸਕਦੇ ਹਨ ਕੋਵਿਡ ਦਾ ਟੀਕਾ

Asli Punjabi by Asli Punjabi
February 9, 2021
in Health, Punjab
0
ਹੈਲਥ ਕੇਅਰ ਵਰਕਰ ਹੁਣ 19 ਫਰਵਰੀ ਤੱਕ ਲਗਵਾ ਸਕਦੇ ਹਨ ਕੋਵਿਡ ਦਾ ਟੀਕਾ
606
SHARES
3.4k
VIEWS
Share on FacebookShare on TwitterShare on Whatsapp

ਮੁੱਖ ਸਕੱਤਰ ਨੇ ਲਿਆ ਟੀਕਾਕਰਨ ਮੁਹਿੰਮ ਦਾ ਜਾਇਜ਼ਾ, ਬਾਕੀ ਰਹਿੰਦੇ ਲਾਭਪਾਤਰੀਆਂ ਦਾ ਆਫ-ਲਾਈਨ ਡਾਟਾ ਇਕੱਤਰ ਕਰਨ ਦੇ ਆਦੇਸ਼; ਫਰੰਟਲਾਈਨ ਵਰਕਰ ਮਾਰਚ ਦੇ ਪਹਿਲੇ ਹਫ਼ਤੇ ਤੱਕ ਕਵਰ ਕਰ ਲਏ ਜਾਣਗੇ

ਚੰਡੀਗੜ੍ਹ – ਸੂਬਾ ਸਰਕਾਰ ਵਲੋਂ ਸਿਹਤ ਕਰਮਚਾਰੀਆਂ ਨੂੰ ਕੋਵਿਡ ਦਾ ਪਹਿਲਾ ਟੀਕਾ ਲਗਵਾਉਣ ਦੀ ਸਮਾਂ ਸੀਮਾ 12 ਫਰਵਰੀ ਤੋਂ ਵਧਾ ਕੇ 19 ਫਰਵਰੀ ਕਰ ਦਿੱਤੀ ਗਈ ਹੈ। ਜਿਹੜੇ ਸਿਹਤ ਕਰਮਚਾਰੀ ਉਦੋਂ ਤੱਕ ਟੀਕਾ ਲਗਵਾਉਣ ਵਿਚ ਅਸਫਲ ਰਹਿੰਦੇ ਹਨ ਉਹ ਮੁਫ਼ਤ ਟੀਕਾਕਰਨ ਨਹੀਂ ਕਰਵਾ ਸਕਣਗੇ ਅਤੇ ਉਹਨਾਂ ਨੂੰ ਟੀਕਾਕਰਣ ਦੇ ਪਹਿਲੇ ਅਤੇ ਦੂਜੇ ਪੜਾਅ ਦੇ ਮੁਕੰਮਲ ਹੋਣ ਉਪਰੰਤ ਆਮ ਲੋਕਾਂ ਦੀ ਟੀਕਾਕਰਨ ਮੁਹਿੰਮ ਵਿਚ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਚੱਲ ਰਹੇ ਦੂਜੇ ਪੜਾਅ ਵਿਚ ਫਰੰਟਲਾਈਨ ਵਰਕਰਾਂ ਦਾ ਟੀਕਾਕਰਨ ਮਾਰਚ ਦੇ ਪਹਿਲੇ ਹਫ਼ਤੇ ਤਕ ਮੁਕੰਮਲ ਕਰ ਲਿਆ ਜਾਵੇਗਾ। ਇਹ ਫੈਸਲਾ ਅੱਜ ਕੋਵਿਡ ਟੀਕਾਕਰਨ ਲਈ ਸਟੇਟ ਸਟੀਅਰਿੰਗ ਕਮੇਟੀ ਦੀ ਤੀਜੀ ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਵਿਚ ਲਿਆ ਗਿਆ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਹੈਲਥ ਕੇਅਰ ਵਰਕਰਾਂ ਨੂੰ 12 ਫਰਵਰੀ ਤੱਕ ਦਿੱਤੀ ਜਾਣ ਵਾਲੀ ਟੀਕੇ ਦੀ ਪਹਿਲੀ ਖੁਰਾਕ ਹੁਣ 19 ਫਰਵਰੀ ਤੱਕ ਦਿੱਤੀ ਜਾਵੇਗੀ। ਜਿਹੜੇ ਸਿਹਤ ਕਰਮਚਾਰੀ ਉਦੋਂ ਤੱਕ ਟੀਕਾ ਲਗਵਾਉਣ ਵਿਚ ਅਸਫਲ ਰਹਿੰਦੇ ਹਨ ਉਹਨਾਂ ਨੂੰ ਆਮ ਲੋਕਾਂ ਨਾਲ ਟੀਕਾ ਲਗਾਇਆ ਜਾਵੇਗਾ ਅਤੇ ਉਹ ਪਹਿਲ ਦੇ ਅਧਾਰ ‘ਤੇ ਮੁਫਤ ਟੀਕਾਕਰਨ ਨਹੀਂ ਕਰਵਾ ਸਕਣਗੇ।ਸੂਬੇ ਵਿੱਚ ਟੀਕਾਕਰਣ ਦੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਟੀਕਾ ਲਗਵਾਉਣ ਵਾਲੇ ਲਾਭਪਾਤਰੀਆਂ ਦੇ ਟੀਕਾਕਰਨ ਤੋਂ ਬਾਅਦ ਦੇ ਪ੍ਰਤੀਕਰਮ ਬਾਰੇ ਨਿਗਰਾਨੀ ਅਤੇ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ।ਸ੍ਰੀਮਤੀ ਵਿਨੀ ਮਹਾਜਨ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹਨਾਂ ਸਿਹਤ ਕਰਮਚਾਰੀ ਅਤੇ ਫਰੰਟਲਾਈਨ ਕਰਮਚਾਰੀਆਂ ਦਾ ਆਫਲਾਈਨ ਡਾਟਾ ਇਕੱਤਰ ਕੀਤਾ ਜਾਵੇ, ਜਿਹੜੇ ਅਜੇ ਤੱਕ ਰਜਿਸਟਰਡ ਨਹੀਂ ਹੋਏ ਹਨ ਅਤੇ ਟੀਕਾ ਲਗਵਾਉਣ ਦੇ ਚਾਹਵਾਨ ਹਨ ਅਤੇ ਉਹਨਾਂ ਦੀ ਰਜਿਸਟ੍ਰੇਸਨ ਦੀ ਤਿਆਰੀ ਕੀਤੀ ਜਾਵੇ। ਰਾਜ ਸਰਕਾਰ ਕੇਂਦਰ ਨੂੰ ਬੇਨਤੀ ਕਰੇਗੀ ਕਿ ਤਰਜੀਹੀ ਗਰੁੱਪ ਅਧੀਨ ਟੀਕਾ ਲਗਵਾਉਣ ਦੇ ਇੱਛੁਕ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਵੇ ਅਤੇ ਇਹਨਾਂ ਨਾਲ ਸਬੰਧਤ ਵੇਰਵੇ ਅਪਲੋਡ ਕਰਨ ਦੀ ਆਗਿਆ ਦਿੱਤੀ ਜਾਵੇ।ਮੁੱਖ ਸਕੱਤਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਟੀਕੇ ਨੂੰ ਬੇਲੋੜਾ ਖਰਾਬ ਨਾ ਕੀਤਾ ਜਾਵੇ ਅਤੇ ਇਸ ਪ੍ਰਕਿਰਿਆ ਦੀ ਸਖਤੀ ਨਾਲ ਨਿਗਰਾਨੀ ਕੀਤੀ ਜਾਵੇ। ਉਨਾਂ ਰਾਜ ਦੇ ਮੁੱਖ ਦਫ਼ਤਰ ਵਿਖੇ ਕੰਮ ਕਰ ਰਹੇ ਫਰੰਟਲਾਈਨ ਕਰਮਚਾਰੀਆਂ ਦਾ ਡਾਟਾ ਤੁਰੰਤ ਇਕੱਤਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਉਹਨਾਂ ਨੂੰ ਚੱਲ ਰਹੀ ਮੁਹਿੰਮ ਤਹਿਤ ਕਵਰ ਕੀਤਾ ਜਾ ਸਕੇ।ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਉਨਾਂ ਵੱਲੋਂ ਦਿੱਤੇ ਸੁਝਾਵਾਂ ਅਤੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨਾਂ ਨਾਲ ਹੀ ਦੱਸਿਆ ਕਿ ਰਾਜ ਵਿੱਚ ਹੁਣ ਤੱਕ 2.05 ਲੱਖ ਹੈਲਥਕੇਅਰ ਅਤੇ 1.68 ਲੱਖ ਫਰੰਟਲਾਈਨ ਕਰਮਚਾਰੀ ਟੀਕਾਕਰਨ ਲਈ ਰਜਿਸਟਰਡ ਹੋ ਚੁੱਕੇ ਹਨ। ਉਹਨਾਂ ਦੱਸਿਆ ਕਿ ਸਾਰੇ ਸਿਹਤ ਕਰਮਚਾਰੀਆਂ ਨੂੰ ਟੀਕਾਕਰਣ ਦੀ ਪਹਿਲੀ ਖੁਰਾਕ ਲਗਵਾਉਣ ਦਾ ਪ੍ਰਸਤਾਵ ਦਿੱਤਾ ਹੈ। ਉਨਾਂ ਇਹ ਵੀ ਭਰੋਸਾ ਦਿੱਤਾ ਕਿ ਮਾਰਚ ਦੇ ਪਹਿਲੇ ਹਫਤੇ ਤੱਕ ਫਰੰਟਲਾਈਨ ਕਰਮਚਾਰੀਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਜਾਵੇਗਾ।ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਵੱਖ-ਵੱਖ ਵਿਭਾਗਾਂ ਜਿਵੇਂ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸਥਾਨਕ ਸਰਕਾਰਾਂ, ਮਕਾਨ ਅਤੇ ਸ਼ਹਿਰੀ ਵਿਕਾਸ, ਮਾਲ, ਗ੍ਰਹਿ, ਖੇਡਾਂ ਅਤੇ ਯੁਵਕ ਸੇਵਾਵਾਂ, ਸਕੂਲ ਸਿੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ, ਸੂਚਨਾ ਅਤੇ ਲੋਕ ਸੰਪਰਕ, ਕਿਰਤ ਅਤੇ ਰੁਜ਼ਗਾਰ, ਵਿਸ਼ਵ ਸਿਹਤ ਸੰਸਥਾ ਦੇ ਪ੍ਰਬੰਧਕੀ ਸਕੱਤਰ ਅਤੇ ਸੀਨੀਅਰ ਪ੍ਰੋਜੈਕਟ ਅਫਸਰ, ਯੂ.ਐਨ.ਡੀ.ਪੀ., ਪੰਜਾਬ ਵਰਚੁਅਲ ਮੀਟਿੰਗ ਵਿੱਚ ਮੌਜੂਦ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਹਰਿਆਣਾ ਦੇ ਮੁੱਖ ਮੰਤਰੀ ਨੇ ਸਰਸਵਤੀ ਖੋਜ ਸੰਸਥਾਨ ਦੇ ਸੰਸਥਾਪਕ ਸ੍ਰੀ ਦਰਸ਼ਨ ਲਾਲ ਜੈਨ ਦੇ ਦੁਖਦ ਨਿਧਨ ‘ਤੇ ਸੋਗ ਪ੍ਰਗਟਾਇਆ

Next Post

ਪੰਜਾਬ ਐਸ.ਸੀ. ਕਮਿਸ਼ਨ ਨੇ ਨੌਦੀਪ ਕੌਰ ਲਈ ਰਾਹਤ ਨੂੰ ਯਕੀਨੀ ਬਣਾਉਣ ਹਿੱਤ ਵਧੀਕ ਮੁੱਖ ਸਕੱਤਰ(ਗ੍ਰਹਿ) ਨੂੰ ਦਖ਼ਲ ਦੇਣ ਲਈ ਕਿਹਾ 23 ਫਰਵਰੀ ਤੱਕ ਮੰਗੀ ਕਾਰਵਾਈ ਰਿਪੋਰਟ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

Recommended

ਡਾ.ਓਬਰਾਏ ਦੇ ਯਤਨਾਂ ਸਦਕਾ ਫ਼ਿਲੌਰ ਦੇ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਭਾਰਤ ਪੁੱਜਾ

ਡਾ.ਓਬਰਾਏ ਦੇ ਯਤਨਾਂ ਸਦਕਾ ਫ਼ਿਲੌਰ ਦੇ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੋ ਮਹੀਨਿਆਂ ਬਾਅਦ ਭਾਰਤ ਪੁੱਜਾ

October 17, 2024
ਲਾਈਵ ਕੁਇਜ਼ ਪੋ੍ਰਗਰਾਮ ਦੌਰਾਨ 100 ਸਵਾਲਾਂ ਦਾ ਜਵਾਬ ਦੇਣ ਵਾਲੇ 100 ਜੇਤੂ ਸਨਮਾਨਿਤ

ਲਾਈਵ ਕੁਇਜ਼ ਪੋ੍ਰਗਰਾਮ ਦੌਰਾਨ 100 ਸਵਾਲਾਂ ਦਾ ਜਵਾਬ ਦੇਣ ਵਾਲੇ 100 ਜੇਤੂ ਸਨਮਾਨਿਤ

January 11, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In