ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਦਿੱਲੀ ਹਾਈ ਕੋਰਟ ਦੇ ਉਸ ਹੁਕਮ ’ਤੇ ਰੋਕ ਲਾ ਦਿੱਤੀ ਹੈ ਜਿਸ ਵਿਚ ਸਕੂਲਾਂ ਨੂੰ ਗਰੀਬ ਵਿਦਿਆਰਥੀਆਂ ਨੂੰ ਇੰਟਰਨੈੱਟ ਤੇ ਹੋਰ ਉਪਕਰਨ ਦੇਣ ਲਈ ਕਿਹਾ ਗਿਆ ਸੀ। ਮਹਾਮਾਰੀ ਦੌਰਾਨ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਹਾਈ ਕੋਰਟ ਨੇ ਗ਼ੈਰ ਸਹਾਇਤ ਪ੍ਰਾਪਤ ਪ੍ਰਾਈਵੇਟ ਸਕੂਲਾਂ ਤੇ ਸਾਰੇ ‘ਕੇਂਦਰੀ ਵਿਦਿਆਲਿਆ’ ਨੂੰ ਇਹ ਹੁਕਮ ਦਿੱਤੇ ਸਨ। ਦਿੱਲੀ ਸਰਕਾਰ ਨੇ ਇਸ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਹੁਕਮਾਂ ’ਤੇ ਰੋਕ ਲਾਉਂਦਿਆਂ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ।