ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਅੰਤੋਦੇਯ ਦਰਸ਼ਨ ਦੇ ਮੋਢੀ ਪੰਡਤ ਦੀਨਦਿਆਲ ਉਪਾਧਿਆਏ ਜੀ ਦੀ ਬਰਸੀ ‘ਤੇ ਉਨ੍ਹਾਂ ਦੇ ਚਿੱਤਰ ‘ਤੇ ਫੁੱਲ ਚੜਾ ਕੇ ਉਨ੍ਹਾਂ ਨੂੰ ਸ਼ਧਾਂਜਲੀ ਦਿੱਤੀ।ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਡਤ ਦੀਨਦਿਆਲ ਉਪਾਧਿਆਏ ਮਹਾਨ ਦੇਸ਼ ਭਗਤ, ਉੱਚ ਕੋਟੀ ਦੇ ਚਿੰਤਕ, ਐਜੁਕੇਸ਼ਨਿਸਟ ਤੇ ਸਾਹਿਤਕਾਰ ਸਨ। ਉਨ੍ਹਾਂ ਨੇ ਆਪਣੇ ਸੰਪੂਰਣ ਜੀਵਨ ਦੇਸ਼ ਤੇ ਸਮਾਜ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਪੰਡਤ ਦੀਨਦਿਆਲ ਉਪਾਧਿਆਏ ਦੇ ਏਕਾਤਮਕ ਮਾਨਵਵਾਦ ਅਤੇ ਅੰਤੋਦੇਯ ਦਰਸ਼ਨ ਸਾਡਾ ਸਾਰਿਆਂ ਲਈ ਮਾਰਗਦਰਸ਼ਕ ਅਤੇ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੇ ਸਿਧਾਂਤਾ ‘ਤੇ ਚਲਦੇ ਅਸੀਂ ਸੂਬੇ ਵਿਚ ਅੰਤੋਦੇਯ ਨੂੰ ਸਾਕਾਰ ਕਰਨ ਦਾ ਕੰਮ ਕਰ ਰਹੇ ਹਨ। ਸਾਡਾ ਉਦੇਸ਼ ਗਰੀਬ ਤੋਂ ਗਰੀਬ ਵਿਅਕਤੀ ਦੇ ਜੀਵਨ ਪੱਧਰ ਵਿਚ ਸੁਧਾਰ ਕਰਨਾ ਹੈ। ਅਸੀਂ ਉਨ੍ਹਾਂ ਦੇ ਘਰਾਂ ‘ਤੇ ਹੀ ਸਰਕਾਰੀ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ ਪਹੁੰਚਾ ਰਹੇ ਹਨ।ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਵਿਜੈ ਵਰਧਨ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਵਧੀਕ ਪ੍ਰਧਾਨ ਸਕੱਤਰ ਤੇ ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਅਮਿਤ ਅਗਰਵਾਲ, ਮੁੱਖ ਮੰਤਰੀ ਦੇ ਓ.ਐਸ.ਡੀ. ਭੁਪੇਸ਼ਵਰ ਦਿਆਲ ਤੇ ਹੋਰ ਅਧਿਕਾਰੀਆਂ ਨੇ ਵੀ ਪੰਡਤ ਦੀਨ ਦਿਆਲ ਉਪਾਧਿਆਏ ਦੇ ਚਿੱਤਰ ‘ਤੇ ਫੁੱਲ ਅਰਪਿਤ ਕੀਤੇ।