ਚੰਡੀਗੜ੍ਹ, 2 ਜੂਨ 2020 – ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਨਾਲ ਕਾਰਨ ਪੰਜਵੀਂ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੈਕਟਰ 30 ਬੀ ਕੰਟੇਨਮੈਂਟ ਜ਼ੋਨ ਦੀ ਇੱਕ 80 ਸਾਲਾ ਬਜ਼ੁਰਗ ਵਜੋਂ ਹੋਈ ਹੈ। ਬੀਤੇ ਕੱਲ੍ਹ ਸੋਮਵਾਰ ਨੂੰ ਬਜ਼ੁਰਗ ਔਰਤ ਨੂੰ ਇਲਾਜ ਲਈ ਜੀ.ਐਮ.ਐਸ.ਐਚ.-16 ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਕਿ ਉਸ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਦਾ ਕੋਰੋਨਾ ਟੈਸਟ ਲਿਆ ਗਿਆ ਸੀ ਜੋ ਕਿ ਪਾਜ਼ੀਟਿਵ ਆਇਆ ਹੈ।
ਇਸ ਤੋਂ ਬਿਨਾਂ ਬਾਪੂਧਾਮ ਕਲੋਨੀ ਦੇ ਇੱਕ ਹੋਰ ਵਿਅਕਤੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ, ਜਿਸ ਕਾਰਨ ਚੰਡੀਗੜ੍ਹ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 299 ਹੋ ਗਈ ਹੈ ਜਦੋਂ ਕਿ ਅਜੇ ਵੀ ਕੁੱਲ 81 ਕੇਸ ਐਕਟਿਵ ਹਨ ਜਦੋਂ ਕਿ ਹੁਣ ਤੱਕ ਪੰਜ ਮੌਤਾਂ ਵੀ ਹੋ ਚੁੱਕੀਆਂ ਹਨ।