• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁਨੀਲ ਜਾਖੜ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਬਚਕਾਨੀਆਂ ਗੱਲਾਂ ਨਾ ਕਰਨ ਦੀ ਸਲਾਹ

Asli Punjabi by Asli Punjabi
February 13, 2021
in Punjab, Top Stories
0
ਸੁਨੀਲ ਜਾਖੜ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਬਚਕਾਨੀਆਂ ਗੱਲਾਂ ਨਾ ਕਰਨ ਦੀ ਸਲਾਹ
588
SHARES
3.3k
VIEWS
Share on FacebookShare on TwitterShare on Whatsapp

ਕਿਹਾ, ਵਿਰੋਧੀਆਂ ਬਾਰੇ ਗੱਲਾਂ ਕਰਨ ਦੀ ਬਜਾਏ ਆਪ ਸਬੰਧੀ ਉਠ ਰਹੇ ਸਵਾਲਾਂ ਦੇ ਜਵਾਬ ਦੇਣ ਆਪ ਆਗੂ

ਚੰਡੀਗੜ – ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਦੇ ਇਸ ਬਿਆਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋਸਤ ਹਨ ਅਤੇ ਪੰਜਾਬ ਕਾਂਗਰਸ ਕਿਸਾਨਾਂ ਦੇ ਵਿਰੁੱਧ ਹੈ, ਨੂੰ ਬਚਕਾਨਾ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਸਿਸੋਦੀਆ ਦੀ ਬਤੌਰ ਵਿਧਾਨ ਸਭਾ ਮੈਂਬਰ ਤੀਸਰੀ ਪਾਰੀ ਹੈ ਤੇ ਹੁਣ ਲੋਕ ਉਮੀਦ ਕਰਦੇ ਹਨ ਕਿ ਉਹ ਪਰਪੱਕ ਸਿਆਸਤਦਾਨ ਵਾਂਗ ਵਿਹਾਰ ਕਰਨ।ਕਿਸਾਨੀ ਕਾਨੂੰਨਾਂ ਬਾਰੇ ਵਾਰ-ਵਾਰ ਆਪਣਾ ਸਟੈਂਡ ਬਦਲਣ ਲਈ ਆਮ ਆਦਮੀ ਪਾਰਟੀ ਨੂੰ ਕਟਹਿਰੇ ਵਿੱਚ ਖੜਾ ਕਰਦਿਆਂ ਸ੍ਰੀ ਸੁਨੀਲ ਜਾਖੜ ਨੇ ਸਵਾਲ ਕੀਤਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਕੇਂਦਰੀ ਕਾਨੂੰਨਾਂ ਵਿਰੁੱਧ ਲਿਆਂਦੇ ਬਿੱਲਾਂ ਦਾ ਸਮੱਰਥਨ ਫਿਰ ਉਸ ਦਾ ਵਿਰੋਧ, ਪਹਿਲਾਂ ਇੰਨਾ ਕਾਲੇ ਬਿੱਲਾਂ ਨੂੰ ਲਾਗੂ ਕਰਨ ਲਈ ਦਿੱਲੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਨਾ ਅਤੇ ਫਿਰ ਦਿੱਲੀ ਵਿਧਾਨ ਸਭਾ ਵਿੱਚ ਜਾ ਕੇ ਕਾਨੂੰਨਾਂ ਦੀਆਂ ਕਾਪੀਆਂ ਪਾੜਨ ਦਾ ਡਰਾਮਾ ਕਰਨਾ, ਵਿਜੀਲੈਂਸ ਵਿਭਾਗ ਦਿੱਲੀ ਦੇ ਮੁੱਖ ਮੰਤਰੀ ਦੇ ਅਧਿਕਾਰ ਖੇਤਰ ਵਿੱਚ ਹੋਣ ਦੇ ਬਾਵਜੂਦ ਦਿੱਲੀ ਪੁਲਿਸ ਦੇ ਕੁਝ ਅਧਿਕਾਰੀਆਂ ਤੇ ਮੁਲਾਜਮਾਂ ਵੱਲੋਂ ਕਿਸਾਨਾਂ ਤੇ ਕੀਤੇ ਗਏ ਤਸ਼ੱਦਦ ਪਿੱਛੇ ਦੇ ਕਾਰਨਾਂ ਦੀ ਜਾਂਚ ਨਾ ਕਰਵਾਉਣਾ ਅਤੇ ਉੱਤੋਂ ਉੱਤੋਂ ਕਿਸਾਨਾਂ ਦੀ ਪੀੜ ਸਮਝਣ ਦਾ ਡਰਾਮਾ ਕਰਨਾ, ਇਹ ਸੱਭ ਕੁਝ ਤੋਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਨੀਅਤ ਬਾਰੇ ਕੀ ਸਮਝਣ? ਉਨਾਂ ਨੇ ਆਪ ਆਗੂ ੂਨੂੰ ਇਹ ਵੀ ਸਵਾਲ ਕੀਤਾ ਕਿ ਆਪ ਪਾਰਟੀ ਨਾਲ ਸਬੰਧਤ ਅਮਰੀਕ ਸਿੰਘ ਨਾਂਅ ਦੇ ਵਿਅਕਤੀ ਦੀ ਲਾਲ ਕਿਲਾ ਮਾਮਲੇ ਵਿਚ ਸਮੂਲੀਅਤ ਬਾਰੇ ਪਾਰਟੀ ਦਾ ਕੀ ਸਟੈਂਡ ਹੈ। ਉਨਾਂ ਨੇ ਕਿਹਾ ਕਿ ਉਕਤ ਘਟਨਾ ਨਾ ਸਾਬਤ ਕਰ ਦਿੱਤਾ ਹੈ ਕਿ ਆਪ ਪਾਰਟੀ ਕਿਸਾਨ ਅੰਦੋਲਣ ਨੂੰ ਬਦਨਾਮ ਕਰਨ ਵਿਚ ਸ਼ਾਮਿਲ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਸਿਸੋਦੀਆ ਤੇ ਆਪ ਦੀ ਹੋਰ ਲੀਡਰਸ਼ਿਪ ਨੂੰ ਉਨਾਂ ਦੇ ਪੰਜਾਬ ਦੌਰਿਆਂ ਦੌਰਾਨ ਆਪਣੀ ਪਾਰਟੀ ਦੇ ਆਖਰੀ ਸਟੈਂਡ ਨੂੰ ਸਪਸ਼ਟ ਕਰਨ ਦੀ ਚੁਣੌਤੀ ਦਿੱਤੀ। ਉਨਾਂ ਕਿਹਾ ਕਿ ਕਦੋਂ ਤੱਕ ਆਪ ਪਾਰਟੀ ਦੇ ਆਗੂ ਦੂਸਰਿਆਂ ਤੇ ਚਿੱਕੜ ਸੁੱਟ ਕੇ ਆਪਣੇ ਦਾਗਾਂ ਤੋਂ ਲੋਕਾਂ ਦਾ ਧਿਆਨ ਹਟਾਉਂਦੇ ਰਹਿਣਗੇ। ਸ੍ਰੀ ਜਾਖੜ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਹੀ ਹਨ ਜਿੰਨਾ ਕੇਂਦਰ ਦੇ ਦਬਾਅ ਦੇ ਬਾਵਜੂਦ ਕਿਸਾਨਾਂ ਨੂੰ ਆਪਣਾ ਸੰਘਰਸ਼ ਸ਼ਾਂਤਮਈ ਚਲਾਉਣ ਦੇਣ ਨੂੰ ਯਕੀਨੀ ਬਨਾਉਣ ਦੇ ਨਾਲ-ਨਾਲ ਉਨਾਂ ਨੂੰ ਹਰ ਮਦਦ ਅਤੇ ਸੰਘਰਸ਼ ਦੀ ਮੋਹਰਲੀ ਕਤਾਰ ਵਿੱਚ ਹੋ ਕੇ ਅਗਵਾਈ ਕਰਨ ਦੀ ਪੇਸ਼ਕਸ਼ ਵੀ ਦਿੱਤੀ। ਸ੍ਰੀ ਜਾਖੜ ਨੇ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਇਸ ਸੰਘਰਸ਼ ਤੋਂ ਸਿਆਸੀ ਪਾਰਟੀਆਂ ਨੂੰ ਵੱਖ ਰੱਖਣ ਦੇ ਫੈਸਲੇ ਦੀ ਇੱਜਤ ਕਰਦਿਆਂ ਪੰਜਾਬ ਕਾਂਗਰਸ ਵੱਲੋਂ ਆਪਣੀ ਪਾਰਟੀ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਵਰਕਰਾਂ ਤੇ ਪੰਚਾਂ-ਸਰਪੰਚਾਂ ਰਾਹੀਂ ਸ਼ੁਰੂ ਤੋਂ ਹੀ ਇਸ ਸੰਘਰਸ਼ ਲਈ ਆਪੋ-ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।ਸ੍ਰੀ ਸੁਨੀਲ ਜਾਖੜ ਨੇ ਸਵਾਲ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਕਿਸਾਨ ਸੂਬੇ ਅੰਦਰ ਹੀ ਸੰਘਰਸ਼ ਕਰ ਰਹੇ ਸਨ ਕੀ ਅਰਵਿੰਦ ਕੇਜਰੀਵਾਲ ਨੇ ਕਦੇ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ ਬੁਲੰਦ ਕੀਤੀ ਸੀ? ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਸਤਾ ਦਾ ਆਨੰਦ ਮਾਨਣ ਵਿੱਚ ਰੁੱਝੇ ਆਮ ਆਦਮੀ ਪਾਰਟੀ ਦੇ ਕਿਸੇ ਆਗੂ ਨੇ ਕੇਂਦਰ ਵਿਰੁੱਧ ਆਵਾਜ ਬੁਲੰਦ ਕਰਨ ਦੀ ਹਿੰਮਤ ਕੀਤੀ ਸੀ?ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਉਨਾਂ ਦੀ ਪਾਰਟੀ ਦੇ ਕਿਸੇ ਵੀ ਆਗੂ ਦੀ ਕੇਂਦਰ ਦੀ ਭਾਜਪਾ ਸਰਕਾਰ ਦੇ ਕਿਸੇ ਵੀ ਆਹੁਦੇਦਾਰ ਨਾਲ ਸਾਂਝ ਦਾ ਝੂਠ ਰਚਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਇਹ ਦੱਸਣ ਦਾ ਕਸ਼ਟ ਕਰੇ ਕਿ ਇਸ ਨੂੰ ਭਾਜਪਾ ਦੀ ਬੀ ਟੀਮ ਕਿਊਂ ਨਾ ਸਮਝਿਆ ਜਾਵੇ ਕਿਉਂਕਿ ਬੀਤੇ ਕੁਝ ਸਾਲਾਂ ਤੋਂ ਕਿਸੇ ਨਾ ਕਿਸੇ ਤਰੀਕੇ ਇਹ ਪਾਰਟੀ ਕੇਂਦਰ ਦੀ ਭਾਜਪਾ ਸਰਕਾਰ ਦੇ ਹੱਕ ਵਿੱਚ ਹੀ ਭੁਗਤਦੀ ਰਹੀ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਡਿਪਟੀ ਕਮਿਸ਼ਨਰ ਵੱਲੋਂ ਜਾਣਬੁੱਝ ਕੇ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਤੋਂ ਰਿਕਵਰੀ ਤੇਜ਼ ਕਰਨ ਦੀਆਂ ਹਦਾਇਤਾਂ

Next Post

ਆਯੂਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਧੀਨ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਆਯੂਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਧੀਨ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ

ਆਯੂਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਧੀਨ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ 'ਤੇ

Recommended

ਰਾਹਤ ਫੰਡ ਚ ਆਏ 68 ਕਰੋੜ ਰੁਪਏ ਕਿਹੜੀ ਬਿਪਤਾ ਲਈ ਸੰਭਾਲ ਕੇ ਰੱਖੇ, ਕੈਪਟਨ ਸਾਹਿਬ ਦਿਓ ਜਵਾਬ: ਬੈਂਸ

ਰਾਹਤ ਫੰਡ ਚ ਆਏ 68 ਕਰੋੜ ਰੁਪਏ ਕਿਹੜੀ ਬਿਪਤਾ ਲਈ ਸੰਭਾਲ ਕੇ ਰੱਖੇ, ਕੈਪਟਨ ਸਾਹਿਬ ਦਿਓ ਜਵਾਬ: ਬੈਂਸ

July 23, 2020
ਹਾਈ ਕੋਰਟ ਵਲੋਂ ਮਨੀਸ਼ ਸਿਸੋਦੀਆ ਦੀ ਪਟੀਸ਼ਨ ਤੇ ਈ ਡੀ ਅਤੇ ਸੀ ਬੀ ਆਈ ਨੂੰ ਨੋਟਿਸ ਜਾਰੀ

ਹਾਈ ਕੋਰਟ ਵਲੋਂ ਮਨੀਸ਼ ਸਿਸੋਦੀਆ ਦੀ ਪਟੀਸ਼ਨ ਤੇ ਈ ਡੀ ਅਤੇ ਸੀ ਬੀ ਆਈ ਨੂੰ ਨੋਟਿਸ ਜਾਰੀ

May 3, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In