• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਪਟਨ ਅਮਰਿੰਦਰ ਸਿੰਘ ਨੇ ‘ਆਗੂ-ਰਹਿਤ’ ਪਾਰਟੀ ਆਪ ਵੱਲੋਂ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਗੌਰਵਮਈ ਚਿਹਰਾ ਲੱਭਣ ਦੇ ਹਵਾਈ ਕਿਲ੍ਹੇ ਉਸਾਰਨ ਦਾ ਮਜ਼ਾਕ ਉਡਾਇਆ

Asli Punjabi by Asli Punjabi
February 13, 2021
in Punjab
0
ਕੈਪਟਨ ਅਮਰਿੰਦਰ ਸਿੰਘ ਨੇ ‘ਆਗੂ-ਰਹਿਤ’ ਪਾਰਟੀ ਆਪ ਵੱਲੋਂ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਗੌਰਵਮਈ ਚਿਹਰਾ ਲੱਭਣ ਦੇ ਹਵਾਈ ਕਿਲ੍ਹੇ ਉਸਾਰਨ ਦਾ ਮਜ਼ਾਕ ਉਡਾਇਆ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਆਮ ਆਦਮੀ ਪਾਰਟੀ ਵੱਲੋਂ ‘ਹਵਾਈ ਕਿਲ੍ਹੇ’ ਉਸਾਰ ਕੇ ਸੂਬੇ ਵਿੱਚ ਸਰਕਾਰ ਬਣਾਉਣ ਦੀ ਪਾਲੀ ਗਈ ਲਾਲਸਾ ਦੀ ਕਰੜੀ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਇਕ ਪਾਰਟੀ, ਜੋ ਪੰਜਾਬ ਵਿੱਚ ਮੁਕੰਮਲ ਤੌਰ ‘ਤੇ ਆਗੂਹੀਣ ਧਿਰ ਹੈ, ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਨਾਮੀ ਚਿਹਰਾ ਹੋਣ ਦਾ ਦਾਅਵਾ ਕਰ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਮਜ਼ਾਕ ਉਡਾਉਂਦਿਆਂ,”ਜਦੋਂ ਵਿਧਾਨ ਸਭਾ ਚੋਣਾਂ ਵਿੱਚ ਸਿਰਫ ਇਕ ਸਾਲ ਰਹਿੰਦਾ ਹੋਵੇ ਤਾਂ ਉਸ ਵੇਲੇ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਮੁਹਿੰਮ ਚਲਾਉਣ ਲਈ ਪੰਜਾਬ ਦਾ ਇਕ ਵੀ ਆਗੂ ਨਾ ਲੱਭ ਸਕੀ ਅਤੇ ਪ੍ਰਚਾਰ ਲਈ ਦਿੱਲੀ ਤੋਂ ਤੁੱਛ ਜਿਹੇ ਵਿਅਕਤੀ ਲਿਆਉਣੇ ਪਏ ਅਤੇ ਹੁਣ ਉਹ ਦਾਅਵੇ ਕਰਦੇ ਹਨ ਕਿ ਉਹ ਮੁੱਖ ਮੰਤਰੀ ਲਈ ਅਜਿਹਾ ਚਿਹਰਾ ਲੱਭਣਗੇ ਜੋ ਪੰਜਾਬ ਦਾ ਮਾਣ ਹੋਵੇਗਾ।” ਮੁੱਖ ਮੰਤਰੀ ਨੇ ਕਿਹਾ,”ਉਸ ਪਾਰਟੀ ਨੂੰ ਪੰਜਾਬ ਦੀ ‘ਆਨ, ਬਾਨ ਅਤੇ ਸ਼ਾਨ’ ਦਾ ਕੀ ਪਤਾ ਹੋਵੇਗਾ, ਜਿਸ ਨੇ ਲੰਘੇ ਨਵੰਬਰ ਮਹੀਨੇ ‘ਚ ਦਿੱਲੀ ਵਿੱਚ ਖੇਤੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੇ ਹਿੱਤ ਵੇਚ ਦਿੱਤੇ ਹੋਣ।” ਉਨ੍ਹਾਂ ਕਿਹਾ ਕਿ ਆਪ ਨੂੰ ਨਾ ਤਾਂ ਪੰਜਾਬੀਅਤ ਬਾਰੇ ਕੁਝ ਪਤਾ ਹੈ ਅਤੇ ਨਾ ਹੀ ਇਸ ਦੀ ਕੋਈ ਪ੍ਰਵਾਹ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਕੀਤੀਆਂ ਗਲਤੀਆਂ ਤੋਂ ਕੁਝ ਸਿੱਖਣਾ ਤਾਂ ਦੂਰ ਦੀ ਗੱਲ, ਆਪ ਪੰਜਾਬ ਵਿੱਚ ਆਪਣਾ ਸੱਤਿਆਨਾਸ ਹੀ ਕਰਵਾ ਰਹੀ ਹੈ ਅਤੇ ਇੱਥੋਂ ਦੀਆਂ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਇਸ ਨੂੰ ਭੋਰਾ ਵੀ ਸਮਝ ਜਾਂ ਚਿੰਤਾ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਇਹ ਤਾਂ ਪੰਜਾਬ ਨੂੰ ਇਸ ਨੀਅਤ ਨਾਲ ਦੇਖਦੇ ਹਨ ਕਿ ਇਕ ਹੋਰ ਸੂਬੇ ਦੀ ਸੱਤਾ ਹਥਿਆਉਣੀ ਹੈ ਜਦਕਿ ਇਨ੍ਹਾਂ ਨੂੰ ਸਾਡੇ ਲੋਕਾਂ ਦੀ ਪੀੜਾ ਅਤੇ ਸਮੱਸਿਆਵਾਂ ਨਜ਼ਰ ਨਹੀਂ ਆਉਂਦੀਆਂ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪ ਬਾਹਰੀ ਧਿਰ ਹੈ ਅਤੇ ਉਸ ਵੇਲੇ ਤੱਕ ਬਾਹਰੀ ਹੀ ਰਹੇਗੀ, ਜਦੋਂ ਤੱਕ ਉਹ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਨਾਲੋਂ ਟੁੱਟੀ ਰਹੇਗੀ।”ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 2-3 ਸਾਲਾਂ ਵਿੱਚ ਪਾਰਟੀ ਦੇ ਪੰਜਾਬ ਯੂਨਿਟ ਵਿੱਚੋਂ ਆਪ ਲੀਡਰਾਂ ਅਤੇ ਮੈਂਬਰਾਂ ਦਾ ਹਿਜਰਤ ਕਰ ਜਾਣਾ ਤਾਂ ਮਹਿਜ਼ ਛਿਣ-ਮਾਤਰ ਹੀ ਹੈ, ਅਸਲ ਵਿੱਚ ਇਨ੍ਹਾਂ ਦੀਆਂ ਇੱਥੇ ਜੜ੍ਹਾਂ ਹੈ ਹੀ ਨਹੀਂ ਹਨ। ਉਨ੍ਹਾਂ ਕਿਹਾ,”ਅਰਵਿੰਦ ਕੇਜਰੀਵਾਲ ਦੀ ਪਾਰਟੀ ਦਾ ਪੰਜਾਬ ਤੋਂ ਬਾਹਰ ਕੋਈ ਵਜੂਦ ਨਹੀਂ ਅਤੇ ਉਥੇ ਵੀ ਇਨ੍ਹਾਂ ਦਾ ਛੇਤੀ ਸਫ਼ਾਇਆ ਹੋ ਜਾਵੇਗਾ ਜਿੱਥੇ ਉਨ੍ਹਾਂ ਦੀ ਭਾਰਤੀ ਜਨਤਾ ਪਾਰਟੀ ਨਾਲ ਸ਼ਰਮਨਾਕ ਸਾਂਝ ਹੈ ਜਿਨ੍ਹਾਂ ਦੇ ਇਸ਼ਾਰੇ ‘ਤੇ ਆਪ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਆਪਣੇ ਸ਼ਹਿਰ ਵਿੱਚ ਬੈਠੇ ਲੱਖਾਂ ਕਿਸਾਨਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।”ਮੁੱਖ ਮੰਤਰੀ ਨੇ ਭਾਰਤ ਸਰਕਾਰ ਦੁਆਰਾ ਗਠਿਤ ਖੇਤੀਬਾੜੀ ਸੁਧਾਰ ਕਮੇਟੀ ਦੇ ਮੁੱਦੇ ‘ਤੇ ਲੋਕਾਂ ਨੂੰ ਆਪਣੇ ਝੂਠਾਂ ਨਾਲ ਗੁਮਰਾਹ ਕਰਨ ਦੀਆਂ ਆਪ ਦੀਆਂ ਲਗਾਤਾਰ ਕੋਸ਼ਿਸ਼ਾਂ ਨੂੰ ਹਾਸੋਹੀਣਾ ਅਤੇ ਬੇਹੂਦਾ ਦੱਸਿਆ। ਉਨ੍ਹਾਂ ਟਿੱਪਣੀ ਕੀਤੀ ਕਿ ‘ਆਪ’ ਦੇ ਮੈਂਬਰ ਇਹ ਵੀ ਨਹੀਂ ਜਾਣਦੇ ਕਿ ਜਿਹੜੀ ਕਮੇਟੀ ਬਣਾਈ ਗਈ ਸੀ ਅਤੇ ਜਿਸ ਵਿਚ ਪੰਜਾਬ ਨੂੰ ਉਨ੍ਹਾਂ ਦੁਆਰਾ ਕੇਂਦਰ ਨੂੰ ਨਿੱਜੀ ਤੌਰ ‘ਤੇ ਲਿਖੇ ਜਾਣ ਤੋਂ ਬਾਅਦ ਹੀ ਸ਼ਾਮਲ ਕੀਤਾ ਗਿਆ ਸੀ, ਉਹ ਇਕ ਸੁਧਾਰ ਕਮੇਟੀ ਸੀ, ਨਾ ਕਿ ਇਕ ਡਰਾਫਟਿੰਗ ਕਮੇਟੀ। ਉਨ੍ਹਾਂ ਅੱਗੇ ਕਿਹਾ ਕਿ ਝੂਠ ਫੈਲਾਉਣ ਦੀ ਬੁਖਲਾਹਟ ਵਿੱਚ ਆਪ ਨੇ ਆਪਣੇ ਬਿਰਤਾਂਤ ਨੂੰ ਪੂਰੀ ਤਰ੍ਹਾਂ ਗੁਆ ਲਿਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਆਪ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਵਿਚਾਰ-ਵਟਾਂਦਰੇ ਨੂੰ ਛੱਡ ਕੇ ਮੈਨੂੰ ਇਹ ਸਾਬਤ ਕਰਨ ਲਈ ਕਾਗਜ਼ ਦਾ ਇੱਕ ਵੀ ਟੁਕੜਾ ਵਿਖਾਓ ਕਿ ਪੰਜਾਬ ਦੇ ਮੈਂਬਰ ਬਣਨ ਤੋਂ ਬਾਅਦ ਸੁਧਾਰ ਕਮੇਟੀ ਦੀਆਂ ਹੋਈਆਂ ਦੋ ਮੀਟਿੰਗਾਂ ਵਿਚ ਖੇਤੀ ਕਾਨੂੰਨਾਂ ਦਾ ਕਦੇ ਜ਼ਿਕਰ ਵੀ ਕੀਤਾ ਗਿਆ ਹੋਵੇ। ਉਨ੍ਹਾਂ ਨੇ ਆਪ ਨੂੰ ਬੇਸ਼ਰਮੀ ਨਾਲ ਝੂਠ ਬੋਲਣ ਵਾਲੀ ਅਤੇ ਧੋਖੇਬਾਜ਼ਾਂ ਦੀ ਪਾਰਟੀ ਕਰਾਰ ਦਿੱਤਾ ਜੋ ਆਪਣੇ ਰਾਜਨੀਤਿਕ ਉਦੇਸ਼ਾਂ ਦੀ ਪੂਰਤੀ ਲਈ ਸੱਚੇ ਨੂੰ ਫਾਹੇ ਟੰਗਣ ਤੋਂ ਵੀ ਸੰਕੋਚ ਨਹੀਂ ਕਰਦੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਾ ਤਾਂ ਅਜਿਹੀ ਪਾਰਟੀ ਚਾਹੀਦੀ ਹੈ ਅਤੇ ਨਾ ਹੀ ਇਸ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਆਪ ਅਤੇ ਨਾ ਹੀ ਇਸ ਦੇ ਦਿੱਲੀ ਪ੍ਰਸ਼ਾਸਨ ਵਾਲੇ ਮਾਡਲ ਦੀ ਲੋੜ ਹੈ ਅਤੇ ਕਿਹਾ ਕਿ ਪੰਜਾਬ ਦਾ ਮਾਡਲ ਵਿਕਾਸ ਦੇ ਹਰੇਕ ਮੁੱਖ ਪਹਿਲੂ ‘ਤੇ ਕੌਮੀ ਰਾਜਧਾਨੀ ਨਾਲੋਂ ਕਿਤੇ ਵਧੀਆ ਹੈ। ਉਨ੍ਹਾਂ ਕਿਹਾ ਕਿ ਹਰੇਕ ਲੰਘ ਰਹੇ ਵਰ੍ਹੇ ਦੇ ਨਾਲ ਅਰਵਿੰਦ ਕੇਜਰੀਵਾਲ ਦੀ ਸਰਕਾਰ ਕੌਮੀ ਰਾਜਧਾਨੀ ਨੂੰ ਬਰਬਾਦੀ ਵੱਲ ਲੈ ਕਿਹਾ ਜਾ ਰਹੀ ਹੈ ਜਦਕਿ ਇਸ ਦੇ ਉਲਟ ਪੰਜਾਬ ਵਿੱਚ ਪਿਛਲੇ 4 ਸਾਲਾਂ ਦੌਰਾਨ ਬੇਮਿਸਾਲ ਵਿਕਾਸ ਅਤੇ ਪ੍ਰਗਤੀ ਹੋਈ ਹੈ। ਇੱਥੋਂ ਤਕ ਕਿ ਦਿੱਲੀ ਸਰਕਾਰ ਦਾ ਸਿਹਤ ਮਾਡਲ, ਜਿਸ ਦੇ ਆਪ ਵੱਲੋਂ ਸੋਹਲੇ ਗਾਏ ਜਾਂਦੇ ਰਹੇ ਹਨ, ਨੇ 2015 ਤੋਂ 2019 ਤੱਕ ਹੈਲਥ ਇੰਡੈਕਸ ‘ਤੇ ਦੋ ਸਥਾਨਾਂ ਦੀ ਗਿਰਾਵਟ ਦਰਸਾਈ ਅਤੇ ਕੋਵਿਡ ਸੰਕਟ ਦੇ ਸਿਖ਼ਰ ਦੌਰਾਨ ਇਹ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ। ਉਨ੍ਹਾਂ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਜਾਂ ਹੋਰ ਰਾਜਾਂ ਵਿੱਚ ਪੈਰ ਪਸਾਰਨ ਜਾਂ ਇੱਕ ਚਿਹਰਾ ਲੱਭਣ ਦੀ ਕੋਸ਼ਿਸ਼ ਵਿੱਚ ਕੀਮਤੀ ਸਮਾਂ ਅਤੇ ਸਰੋਤ ਬਰਬਾਦ ਕਰਨ ਦੀ ਬਜਾਏ ਦਿੱਲੀ ਦੇ ਪ੍ਰਬੰਧਨ’ ਤੇ ਧਿਆਨ ਦੇਣ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸੁਹਿਰਦ ਲੀਡਰਸ਼ਿਪ ਦੀ ਲੋੜ ਹੈ ਨਾ ਕਿ ਬੜਬੋਲੇ ਅਤੇ ਧੋਖੇਬਾਜ਼ਾਂ ਦੀ ਪਾਰਟੀ ਦੀ।

Previous Post

ਆਯੂਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਧੀਨ ਸਭ ਤੋਂ ਵੱਧ 23913 ਪਰਿਵਾਰਾਂ ਨੂੰ ਕਵਰ ਕਰ ਕੇ ਜਲੰਧਰ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ

Next Post

ਰਾਜ ਦਾ ਬਜਟ ਲੋਕਹਿਤ ਦਾ ਬਜਟ ਹੋਵੇਗਾ – ਮੁੱਖ ਮੰਤਰੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਰਾਜ ਦਾ ਬਜਟ ਲੋਕਹਿਤ ਦਾ ਬਜਟ ਹੋਵੇਗਾ – ਮੁੱਖ ਮੰਤਰੀ

ਰਾਜ ਦਾ ਬਜਟ ਲੋਕਹਿਤ ਦਾ ਬਜਟ ਹੋਵੇਗਾ - ਮੁੱਖ ਮੰਤਰੀ

Recommended

NZ Alert: ਗੁਰਜੀਤ ਸਿੰਘ ਦੀ ਹੱਤਿਆ ਦੀ ਜਾਂਚ-ਪੜ੍ਹਤਾਲ: ਪੁਲਿਸ ਨੇ 33 ਸਾਲਾ ਵਿਅਕਤੀ ਨੂੰ ਕੀਤਾ ਗ੍ਰਿਫਤਾਰ; ਅਦਾਲਤ ’ਚ ਪੇਸ਼ੀ ਅੱਜ

NZ Alert: ਗੁਰਜੀਤ ਸਿੰਘ ਦੀ ਹੱਤਿਆ ਦੀ ਜਾਂਚ-ਪੜ੍ਹਤਾਲ: ਪੁਲਿਸ ਨੇ 33 ਸਾਲਾ ਵਿਅਕਤੀ ਨੂੰ ਕੀਤਾ ਗ੍ਰਿਫਤਾਰ; ਅਦਾਲਤ ’ਚ ਪੇਸ਼ੀ ਅੱਜ

February 5, 2024
ਇਸ ਵਾਰ ਪਦਮ ਪੁਰਸਕਾਰਾਂ ਲਈ ਭੇਜੇ ਜਾਣਗੇ ਡਾਕਟਰਾਂ ਦੇ ਨਾਮ : ਕੇਜਰੀਵਾਲ

ਇਸ ਵਾਰ ਪਦਮ ਪੁਰਸਕਾਰਾਂ ਲਈ ਭੇਜੇ ਜਾਣਗੇ ਡਾਕਟਰਾਂ ਦੇ ਨਾਮ : ਕੇਜਰੀਵਾਲ

July 28, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In