ਇੰਗਲੈਂਡ ਦੇ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਇਕ ਵਾਰ ਫਿਰ ਕਿਸਾਨ ਅੰਦੋਲਨ ਦਾ ਮੁੱਦਾ ਉਥੋਂ ਦੀ ਪਾਰਲੀਮੈਂਟ ਵਿੱਚ ਚੁੱਕਿਆ ਹੈ।ਜਲੰਧਰ ਦੇ ਪਿੰਡ ਰਾਏਪੁਰ ਦੇ ਮੂਲ ਪਿਛੋਕੜ ਵਾਲੇ ਤਨਮਨਜੀਤ ਸਿੰਘ ਢੇਸੀ ਨੇ ਦੱਸਿਆ ਉਨ੍ਹਾਂ ਨੇ ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ 100 ਐੱਮਪੀਜ਼ ਦੇ ਦਸਤਖ਼ਤ ਕਰਕੇ ਚਿੱਠੀ ਭੇਜੀ ਹੈ। ਇੱਕ ਲੱਖ ਤੋਂ ਵੱਧ ਲੋਕਾਂ ਨੇ ਇਸ ਬਾਬਤ ਆਨਲਾਈਨ ਪਟੀਸ਼ਨ ‘ਤੇ ਦਸਤਖ਼ਤ ਵੀ ਕੀਤੇ ਹਨ। ਇਹ ਆਪਣੇ-ਆਪ ਵਿੱਚ ਹੀ ਇੱਕ ਵੱਡੀ ਮੁਹਿੰਮ ਹੈ। ਉਨ੍ਹਾਂ ਨੇ ਮਜ਼ਦੂਰਾ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ ਵਾਲੀ 23 ਸਾਲਾਂ ਨੌਦੀਪ ਕੌਰ ਦਾ ਮਸਲਾ ਵੀ ਚੁੱਕਿਆ ‘ਤੇ ਪਾਰਲੀਮੈਂਟ ‘ਚ ਇਸ ਮੁੱਦੇ ‘ਤੇ ਚਰਚਾ ਕਰਨ ਦੀ ਮੰਗ ਵੀ ਕੀਤੀ ਹੈ। ਸ੍ਰੀ ਢੇਸੀ ਨੇ ਕਿਹਾ ਕਿ ਇਸ ਅੰਦੋਲਨ ਦੌਰਾਨ ਨੌਦੀਪ ਕੌਰ ਵਰਗੇ ਸਮਾਜਿਕ ਕਾਰਕੁਨਾਂ ਅਤੇ ਪੱਤਰਕਾਰਾਂ ਨੂੰ ਕਥਿਤ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪੁਲੀਸ ਹਿਰਾਸਤ ‘ਚ ਰੱਖਿਆ ਗਿਆ ਤੇ ਉਸ ਤੇ ਜਿਸਮਾਨੀ ਤਸ਼ੱਦਦ ਕੀਤਾ ਗਿਆ ਜਿਸ ਦੀ ਦੁਨੀਆ ਭਰ ਵਿੱਚ ਨਿੰਦਾ ਹੋ ਰਹੀ ਹੈ। ਉਨ੍ਹਾਂ ਪਾਰਲੀਮੈਂਟ ‘ਚ ਇਸ ਮੁੱਦੇ ‘ਤੇ ਚਰਚਾ ਕਰਨ ਦੀ ਪੇਸ਼ਕਸ਼ ਵੀ ਰੱਖੀ। ਉਨ੍ਹਾਂ ਕਿਹਾ ਭਾਰਤ ‘ਚ ਕਿਸਾਨ ਅੰਦੋਲਨ ਪਿਛਲੇ ਕੁਝ ਮਹੀਨਿਆਂ ਤੋਂ ਚੱਲ ਰਿਹਾ ਹੈ ਤੇ ਇਸ ਨੇ ਸਾਡੀ ਚਿੰਤਾ ਵਧਾਈ ਹੈ। ਕੰਜ਼ਰਵੇਟਿਵ ਪਾਰਟੀ ਦੇ ਐੱਮਪੀ ਜੈਕਬ ਰੀਜ਼ ਮੋਗ ਨੇ ਵੀ ਇਸ ਮੁੱਦੇ ਨੂੰ ਚੁੱਕਿਆ ਹੈ। ਜੈਕਬ ਰੀਜ਼ ਮੋਗ ਨੇ ਕਿਹਾ, “ਸ਼ਾਂਤੀਪੂਰਨ ਪ੍ਰਦਰਸ਼ਨ, ਬੋਲਣ ਦੀ ਆਜ਼ਾਦੀ ਅਤੇ ਇੰਟਰਨੈੱਟ ਦੀ ਆਜ਼ਾਦੀ ਲੋਕਾਂ ਦੇ ਬੁਨਿਆਦੀ ਅਧਿਕਾਰ ਹਨ।