• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸੱਤਾ ‘ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ -ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
February 15, 2021
in Punjab, Top Stories
0
ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸੱਤਾ ‘ਚ ਬਣੇ ਰਹਿਣ ਦਾ ਨੈਤਿਕ ਹੱਕ ਗੁਆਇਆ -ਕੈਪਟਨ ਅਮਰਿੰਦਰ ਸਿੰਘ
588
SHARES
3.3k
VIEWS
Share on FacebookShare on TwitterShare on Whatsapp

ਇਕੱਲਾ ਪੰਜਾਬ ਹੀ ਫੌਤ ਹੋ ਚੁੱਕੇ 102 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਦੇ ਚੁੱਕਾ, ਤੋਮਰ ਨੇ ਜਾਂ ਤਾਂ ਸੰਸਦ ਵਿਚ ਝੂਠ ਬੋਲਿਆ ਜਾਂ ਉਸ ਨੂੰ ਕੋਈ ਪ੍ਰਵਾਹ ਨਹੀਂ-ਮੁੱਖ ਮੰਤਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ਉਤੇ ਕੇਂਦਰ ਅਤੇ ਹਰਿਆਣਾ ਦੇ ਖੇਤੀ ਮੰਤਰੀਆਂ ਸਣੇ ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋਂ ਹਾਲ ਹੀ ਵਿਚ ਕੀਤੀ ਬਿਆਨਬਾਜੀ ਉਤੇ ਦੁੱਖ ਜਾਹਰ ਕਰਦਿਆਂ ਕਿਹਾ ਕਿ ਇਹ ਪਾਰਟੀ ਕੇਂਦਰ ਅਤੇ ਸੂਬੇ ਦੀ ਸੱਤਾ ਵਿਚ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਚੁੱਕੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦੇਸ਼ ਦੇ ਹਿੱਤ ਵਿਚ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਅਤੇ ਇਹੀ ਰਾਹ ਐਮ.ਐਲ. ਖੱਟਰ ਸਰਕਾਰ ਨੂੰ ਅਖਤਿਆਰ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਹਰਿਆਣਾ ਦੇ ਖੇਤੀ ਮੰਤਰੀ ਜੇ.ਪੀ. ਦਲਾਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਕੌਮੀ ਰਾਜਧਾਨੀ ਦੀਆਂ ਸਰਹੱਦਾਂ ਉਤੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਬਾਰੇ ਹਾਲ ਹੀ ਕੀਤੀ ਬਿਆਨਬਾਜੀ ਦੀ ਸਖ਼ਤ ਨਿੰਦਾ ਕੀਤੀ ਹੈ।ਤੋਮਰ ਵੱਲੋਂ ਦਿੱਲੀ ਪੁਲੀਸ ਦੇ ਹਵਾਲੇ ਨਾਲ ਸਿਰਫ ਦੋ ਕਿਸਾਨਾਂ ਦੀ ਮੌਤ ਹੋਣ ਅਤੇ ਇਕ ਵੱਲੋਂ ਖੁਦਕੁਸ਼ੀ ਕਰ ਜਾਣ ਬਾਰੇ ਦਿੱਤੇ ਬਿਆਨ ਲਈ ਉਨ੍ਹਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਪੰਜਾਬ ਹੀ ਇਸ ਅੰਦੋਲਨ ਵਿਚ ਜਾਨ ਗੁਆ ਚੁੱਕੇ 102 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਦਾ ਕਰ ਚੁੱਕਾ ਹੈ। ਇੱਥੋਂ ਤੱਕ ਕਿ ਮੀਡੀਆ ਵੀ ਵੱਖ-ਵੱਖ ਸੂਬਿਆਂ ਨਾਲ ਸਬੰਧਤ 200 ਕਿਸਾਨਾਂ, ਜੋ ਇਸ ਸੰਘਰਸ਼ ਵਿਚ ਫੌਤ ਹੋ ਚੁੱਕੇ ਹਨ, ਬਾਰੇ ਡੂੰਘਾਈ ਵਿਚ ਜਾਣਕਾਰੀ ਦੇ ਚੁੱਕਾ ਹੈ। ਉਨ੍ਹਾਂ ਨੇ ਕਿਸਾਨਾਂ ਬਾਰੇ ਅਸੰਵੇਦਨਸ਼ੀਲ ਟਿੱਪਣੀ ਕਰਨ ਉਤੇ ਹਰਿਆਣਾ ਦੇ ਮੰਤਰੀ ਦਲਾਲ ਨੂੰ ਵੀ ਆੜੇ ਹੱਥੀਂ ਲਿਆ ਜਿਸ ਨੇ ਕਿਹਾ ਸੀ ਕਿ ਇਸ ਅੰਦੋਲਨ ਵਿਚ ਮਾਰੇ ਗਏ ਕਿਸਾਨ ਜੇਕਰ ਘਰ ਹੁੰਦੇ ਤਾਂ ਵੀ ਮਰ ਜਾਂਦੇ।ਮੁੱਖ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਉਸ ਬਿਆਨ ਦੀ ਵੀ ਨਿੰਦਾ ਕੀਤੀ ਕਿ ਕੇਂਦਰ ਸਰਕਾਰ ਦੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕਿਸਾਨ ਕਲਿਆਣ ਫੰਡ ਚੋਂ ਵਿੱਤੀ ਸਹਾਇਤਾ ਦੇਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸ਼ਰਮਨਾਕ ਗੱਲ ਹੈ ਕਿ ਜਿਹੜੀ ਸਰਕਾਰ ਨਵੇਂ ਖੇਤੀ ਕਾਨੂੰਨਾਂ ਦੀ ਪ੍ਰਚਾਰ ਮੁਹਿੰਮ ‘ਤੇ 8 ਕਰੋੜ ਰੁਪਏ ਖਰਚ ਕਰ ਸਕਦੀ ਹੈ, ਉਹ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦੇ ਸਕਦੀ ਜਿਨ੍ਹਾਂ ਨੇ ਆਪਣੇ ਹੱਕਾਂ ਦੀ ਲੜਾਈ ਲੜਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ।ਕੈਪਟਨ ਅਮਰਿੰਦਰ ਨੇ ਕਿਹਾ ਕਿ ਤੋਮਰ ਅਤੇ ਦਲਾਲ ਦੇ ਇਹ ਬਿਆਨ ਬੀ.ਜੇ.ਪੀ. ਲੀਡਰਸ਼ਿਪ ਦੀ ਕਿਸਾਨਾਂ ਪ੍ਰਤੀ ਕਿਸੇ ਤਰ੍ਹਾਂ ਦੀ ਚਿੰਤਾ ਨਾ ਹੋਣ ਨੂੰ ਦਰਸਾਉਂਦੇ ਹਨ ਜਿਨ੍ਹਾਂ ਨੂੰ ਆਪਣੇ ਹੱਕਾਂ ਦੀ ਲੜਾਈ ਲਈ ਦਿੱਲੀ ਅਤੇ ਹਰਿਆਣਾ ਪੁਲਿਸ ਦੀਆਂ ਲਾਠੀਆਂ ਅਤੇ ਕਈ ਗੁੰਡਾ ਅਨਸਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਤੋਮਰ ਦੇ ਇਸ ਦਾਅਵੇ ਕਿ ਕੇਂਦਰ ਕੋਲ ਮ੍ਰਿਤਕ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਹੈ, ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਜੋ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਦਾ ਦਾਅਵਾ ਕਰ ਰਹੀ ਹੈ, ਉਹ ਇਹ ਵੀ ਨਹੀਂ ਜਾਣਦੀ ਕਿ ਉਨ੍ਹਾਂ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿੰਨੇ ਕਿਸਾਨਾਂ ਦੀ ਜਾਨ ਗਈ ਹੈ। ਇਸੇ ਤਰ੍ਹਾਂ ਕੁਝ ਮਹੀਨੇ ਪਹਿਲਾਂ ਤਾਲਾਬੰਦੀ ਦੌਰਾਨ ਦੇਸ਼ ਵਿੱਚ ਮਰਨ ਵਾਲੇ ਪ੍ਰਵਾਸੀਆਂ ਦੀ ਗਿਣਤੀ ਬਾਰੇ ਵੀ ਕੇਂਦਰ ਸਰਕਾਰ ਨੂੰ ਕੋਈ ਜਾਣਕਾਰੀ ਨਹੀਂ ਸੀ। ਮੁੱਖ ਮੰਤਰੀ ਨੇ ਕਿਹਾ “ਇਹ ਕਿਹੋ ਜਿਹੀ ਸਰਕਾਰ ਹੈ ਜਿਸਨੂੰ ਆਪਣੇ ਦੇਸ਼ ਵਿੱਚ ਮਰ ਰਹੇ ਲੋਕਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।”ਮੁੱਖ ਮੰਤਰੀ ਨੇ ਕਿਹਾ “ਖੇਤੀਬਾੜੀ ਮੰਤਰੀ ਨੇ ਜਾਂ ਤਾਂ ਜਾਣਬੁੱਝ ਕੇ ਸਦਨ ਵਿੱਚ ਝੂਠ ਬੋਲਿਆ ਅਤੇ ਜਾਂ ਉਹ ਤੱਥਾਂ ਅਤੇ ਅੰਕੜਿਆਂ ਦਾ ਪਤਾ ਲਾਉਣ ਦੀ ਪ੍ਰਵਾਹ ਨਹੀਂ ਕਰਦੇ।” ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲੀ ਦਫ਼ਾ ਨਹੀਂ ਹੈ ਜਦੋਂ ਕਿਸੇ ਕੇਂਦਰੀ ਮੰਤਰੀ ਨੇ ਸੰਸਦ ਵਿੱਚ ਖੇਤੀ ਕਾਨੂੰਨਾਂ ਜਾਂ ਕਿਸਾਨ ਅੰਦੋਲਨ ਦੇ ਮੁੱਦੇਤੇ ਗਲਤ ਬਿਆਨ ਦਿੱਤਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਇੱਕ ਹੋਰ ਮੰਤਰੀ ਨੇ ਸਦਨ ਵਿੱਚ ਗਲਤ ਬਿਆਨ ਦਿੱਤਾ ਸੀ ਕਿ ਪੰਜਾਬ ਨੂੰ ਖੇਤੀਬਾੜੀ ਸੁਧਾਰ ਕਮੇਟੀ ਦੇ ਮੈਂਬਰ ਵਜੋਂ ਇਸ ਦੀ ਸਮਰੱਥਾ ਅਨੁਸਾਰ ਭਰੋਸੇ ਵਿੱਚ ਲਿਆ ਗਿਆ ਸੀ, ਜੋ ਕਿ ਕੋਰਾ ਝੂਠ ਸੀ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀਆਂ ਮੀਟਿੰਗਾਂ ਵਿੱਚ ਇੱਕ ਵਾਰ ਵੀ ਇਨ੍ਹਾਂ ਕਾਨੂੰਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਅਤੇ ਪੰਜਾਬ ਨੂੰ ਜਦੋਂ ਇਸ ਕਮੇਟੀ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਇਸ ਦੀ ਇੱਕ ਮੀਟਿੰਗ ਹੋ ਚੁੱਕੀ ਸੀ।ਕੇਂਦਰ ਸਰਕਾਰ ਤੇ ਕਿਸਾਨਾਂ ਪ੍ਰਤੀ ਉਦਾਸੀਨ ਰਹਿਣ ਦਾ ਦੋਸ਼ ਲਾਉਂਦਿਆਂ ਜੋ ਕੇਂਦਰ ਵੱਲੋਂ ਉਨ੍ਹਾਂ ਦੀ ਜਾਇਜ਼ ਮੰਗ ਨੂੰ ਮੰਨਣ ਅਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਇਨਕਾਰ ਕੀਤੇ ਜਾਣ ਤੋਂ ਸਾਬਤ ਹੋ ਗਿਆ ਹੈ, ਮੁੱਖ ਮੰਤਰੀ ਨੇ ਕਿਹਾ ਇਹ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਦੇ ਤੋਮਰ ਵਰਗੇ ਸੀਨੀਅਰ ਮੰਤਰੀ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਅੰਦੋਲਨਤੇ ਗਲਤ ਜਾਣਕਾਰੀ ਫੈਲਾਉਣ ਦੀ ਭਾਜਪਾ ਦੀ ਮੁਹਿੰਮ ਨੂੰ ਅੱਗੇ ਵਧਾਉਣ ਲਈ ਮਾਣ-ਮਰਿਆਦਾ ਵਾਲੇ ਪਵਿੱਤਰ ਸੰਸਦੀ ਹਦੂਦ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਝੂਠਾਂ ਅਤੇ ਮਨਘੜਤ ਗੱਲਾਂ ਨਾਲ ਕਿਸਾਨਾਂ ਨੂੰ ਮਨਾਉਣ ਵਿੱਚ ਅਸਫ਼ਲ ਰਹਿਣ ਤੋਂ ਬਾਅਦ ਹੁਣ ਸੰਵਿਧਾਨਕ ਸਿਧਾਂਤਾਂ ਅਤੇ ਵਿਚਾਰਧਾਰਾਵਾਂ ਦੀ ਉਲੰਘਣਾ ਕਰਦਿਆਂ ਵੱਡੇ ਪੱਧਰ `ਤੇ ਅਣਉੱਚਿਤ ਸੰਸਦੀ ਕਾਰਵਾਈਆਂ ਦਾ ਸਹਾਰਾ ਲੈ ਰਹੀ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਵਿੱਚ 71.39 ਫੀਸਦੀ ਮਤਦਾਨ ਵੋਟਾਂ ਦੀ ਗਿਣਤੀ 17 ਫਰਵਰੀ ਨੂੰ

Next Post

ਪੰਜਾਬ ਵਿੱਚ ਪੈਰੋਲ ’ਤੇ ਗਏ ਕੈਦੀਆਂ ਦੀ ਜੇਲਾਂ ਵਿੱਚ ਵਾਪਸੀ ਦੀ ਪ੍ਰਕਿਰਿਆ 17 ਫਰਵਰੀ ਤੋਂ ਹੋਵੇਗੀ ਸ਼ੁਰੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਪੰਜਾਬ ਵਿੱਚ ਪੈਰੋਲ ’ਤੇ ਗਏ ਕੈਦੀਆਂ ਦੀ ਜੇਲਾਂ ਵਿੱਚ ਵਾਪਸੀ ਦੀ ਪ੍ਰਕਿਰਿਆ 17 ਫਰਵਰੀ ਤੋਂ ਹੋਵੇਗੀ ਸ਼ੁਰੂ

ਪੰਜਾਬ ਵਿੱਚ ਪੈਰੋਲ ’ਤੇ ਗਏ ਕੈਦੀਆਂ ਦੀ ਜੇਲਾਂ ਵਿੱਚ ਵਾਪਸੀ ਦੀ ਪ੍ਰਕਿਰਿਆ 17 ਫਰਵਰੀ ਤੋਂ ਹੋਵੇਗੀ ਸ਼ੁਰੂ

Recommended

ਬਰਾਤੀਆਂ ਦੀ ਜੀਪ ਨੂੰ ਅੱਗ ਲੱਗਣ ਕਾਰਨ 3 ਦੋਸਤਾਂ ਦੀ ਮੌਤ, 6 ਝੁਲਸੇ

ਬਰਾਤੀਆਂ ਦੀ ਜੀਪ ਨੂੰ ਅੱਗ ਲੱਗਣ ਕਾਰਨ 3 ਦੋਸਤਾਂ ਦੀ ਮੌਤ, 6 ਝੁਲਸੇ

May 28, 2024
ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਵਿਜੈ ਇੰਦਰ ਸਿੰਗਲਾ

February 25, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In