ਨਵੀਂ ਦਿੱਲੀ – ਦੇਸ਼ ਵਿੱਚ ਲਗਾਤਾਰ ਪੰਜਵੇਂ ਦਿਨ ਪੈਟਰੋਲ-ਡੀਜ਼ਲ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਰਾਜਧਾਨੀ ਵਿੱਚ ਅੱਜ ਡੀਜ਼ਲ ਦੀਆਂ ਕੀਮਤਾਂ ਵਿੱਚ 30 ਪੈਸੇ ਦਾ ਵਾਧਾ ਹੋਇਆ ਹੈ, ਜਦੋਂਕਿ ਦੂਜੇ ਸ਼ਹਿਰਾਂ ਵਿੱਚ ਵੀ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ ਦਿੱਲੀ ਅਤੇ ਮੁੰਬਈ ਵਿਚ ਸਭ ਤੋਂ ਉਚ ਪੱਧਰ ਤੇ ਪਹੁੰਚ ਗਈ ਹੈ। ਮੰਗਲਵਾਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 88.44 ਰੁਪਏ ਪ੍ਰਤੀ ਲੀਟਰ ਹੈ, ਜਦੋਂਕਿ ਮੁੰਬਈ ਵਿੱਚ ਇਹ 94.93 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ ਵਿਚ ਡੀਜ਼ਲ 78.74 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ਵਿੱਚ ਡੀਜ਼ਲ ਦੀ ਦਰ 85.70 ਪ੍ਰਤੀ ਲੀਟਰ ਹੈ। ਕੱਚੇ ਤੇਲ ਦੀ ਕੀਮਤ ਵਿਚ ਹੋਰ ਵਾਧੇ ਤੇ ਪੈਟਰੋਲ ਦੀ ਕੀਮਤ ਵੀ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਸਕਦੀ ਹੈ। ਹਾਲਾਂਕਿ, ਕੱਚੇ ਤੇਲ ਦੀ ਕੀਮਤ ਦੋ ਸੈਸ਼ਨਾਂ ਵਿੱਚ ਨਰਮੀ ਬਣੀ ਹੋਈ ਹੈ, ਜਿਸ ਨਾਲ ਦੋਵਾਂ ਵਾਹਨ ਬਾਲਣਾਂ ਦੀ ਕੀਮਤ ਵਿੱਚ ਨਿਰੰਤਰ ਵਾਧੇ ਤੇ ਲਗਾਮ ਲਗਾਏ ਜਾਣ ਦੀ ਉਮੀਦ ਕੀਤੀ ਜਾ ਸਕਦੀ ਹੈ।