ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਅੱਜ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾਂ ਫੈਡਰੇਸ਼ਨ ਦੇ ਆਗੂਆਂ ਨੇ ਮੁਲਾਕਾਤ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਬੁੰਗਾ ਰਾਮਗੜ੍ਹੀਆ ਦੇ ਹੋਣ ਵਾਲੇ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ’ਤੇ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਮਗੜ੍ਹੀਆ ਵਿਸ਼ਵਕਰਮਾਂ ਫੈਡਰੇਸ਼ਨ ਦੇ ਨੁਮਾਇੰਦਿਆਂ ਨੂੰ ਸਿੱਖ ਧਰਮ ਇਤਿਹਾਸ ਦੀਆਂ ਆ ਰਹੀਆਂ ਸ਼ਤਾਬਦੀਆਂ ਸਮੇਂ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੱਦਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਸ. ਸੁਖਦੇਵ ਸਿੰਘ ਰਿਐਤ, ਜਨਰਲ ਸਕੱਤਰ ਸ. ਕੁਲਵੰਤ ਸਿੰਘ, ਖ਼ਜ਼ਾਨਚੀ ਸ. ਸੁਰਜੀਤ ਸਿੰਘ, ਸ. ਮਲਕੀਤ ਸਿੰਘ, ਸ. ਤੇਜਿੰਦਰਪਾਲ ਸਿੰਘ, ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸ. ਸੁਖਵਿੰਦਰ ਸਿੰਘ ਧੰਜਲ, ਸ. ਹਰਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਮੌਜੂਦ ਸਨ।