• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਵਿਚ ਕਾਲੇ ਪੀਲੀਏ ਦੇ ਇਲਾਜ ਲਈ 59 ਕੇਂਦਰ ਸਥਾਪਤ ਕੀਤੇ: ਬਲਬੀਰ ਸਿੰਘ ਸਿੱਧੂ

Asli Punjabi by Asli Punjabi
February 16, 2021
in Health, Punjab
0
ਪੰਜਾਬ ਵਿਚ ਕਾਲੇ ਪੀਲੀਏ ਦੇ ਇਲਾਜ ਲਈ 59 ਕੇਂਦਰ ਸਥਾਪਤ ਕੀਤੇ: ਬਲਬੀਰ ਸਿੰਘ ਸਿੱਧੂ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਹੁਣ ਤੱਕ ਕਾਲੇ ਪੀਲੀਏ ਲਈ 1.83 ਲੱਖ ਵਿਅਕਤੀਆਂ ਦੀ ਕੀਤੀ ਜਾਂਚ ਅਤੇ 91,403 ਮਰੀਜ਼ਾਂ ਦਾ ਕੀਤਾ ਮੁਫ਼ਤ ਇਲਾਜ
ਚੰਡੀਗੜ੍ਹ – ਉੱਚ ਜੋਖਮ ਵਾਲੇ ਸਮੂਹਾਂ ਨੂੰ ਮੈਡੀਕਲ ਸੇਵਾਵਾਂ ਦੇਣ ਦੇ ਮੱਦੇਨਜ਼ਰ, ਪੰਜਾਬ ਵਿੱਚ ਸਾਲ 2017 ਤੋਂ 2020 ਤੱਕ ਕਾਲੇ ਪੀਲੀਏ ਦੇ ਇਲਾਜ ਕੇਂਦਰਾਂ ਦੀ ਗਿਣਤੀ ਵਧਾ ਕੇ 59 ਕਰ ਦਿੱਤੀ ਗਈ ਹੈ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਮਾਡਲ ਦੀ ਤਰਜ਼ ’ਤੇ ਹੁਣ ਭਾਰਤ ਸਰਕਾਰ ਨੇ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਰਾਸ਼ਟਰੀ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ (ਐਨਵੀਐਚਸੀਪੀ) ਸ਼ੁਰੂ ਕੀਤਾ ਹੈ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਦੇਸ਼ ਵਿੱਚ ਕਾਲੇ ਪੀਲੀਏ ਦਾ ਮੁਫ਼ਤ ਇਲਾਜ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਹੈ। ਹੁਣ ਤੱਕ ਸੂਬੇ ਵਿਚ ਕਾਲੇ ਪੀਲੀਏ ਲਈ 1.83 ਲੱਖ ਵਿਅਕਤੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਕਾਲੇ ਪੀਲੀਏ ਲਈ 91,403 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ। ਇਹ 59 ਇਲਾਜ ਕੇਂਦਰ ਸਾਰੇ 22 ਜ਼ਿਲ੍ਹਾ ਹਸਪਤਾਲਾਂ, 3 ਜੀ.ਐੱਮ.ਸੀਜ਼, 13 ਏ.ਆਰ.ਟੀ. ਸੈਂਟਰ, 11 ਓ.ਐੱਸ.ਟੀ. ਸਾਈਟਾਂ, 9 ਕੇਂਦਰੀ ਜੇਲ੍ਹਾਂ, 1 ਐਸਡੀਐਚ ਵਿੱਚ ਕਾਰਜਸ਼ੀਲ ਹਨ।ਉਹਨਾਂ ਕਿਹਾ ਕਿ ਹੈਪਟੋਲੋਜੀ ਵਿਭਾਗ, ਪੀ.ਜੀ.ਆਈ., ਚੰਡੀਗੜ੍ਹ, ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਅਤੇ ਪਟਿਆਲਾ ਨਾਮੀ 3 ਮਾਡਲ ਟ੍ਰੀਟਮੈਂਟ ਸੈਂਟਰ ਕਾਲੇ ਪੀਲੀਏ ਦੇ ਪ੍ਰਬੰਧਨ ਲਈ ਸੂਬੇ ਦੇ ਮੈਡੀਕਲ ਮਾਹਰਾਂ ਅਤੇ ਡਾਕਟਰਾਂ ਦੀ ਸਮਰੱਥਾ ਵਿੱਚ ਵਾਧੇ ਲਈ ਕੰਮ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ 93 ਫ਼ੀਸਦ ਦੀ ਦਰ ਨਾਲ ਲਗਭਗ 74,000 ਮਰੀਜ਼ਾਂ ਨੇ ਆਪਣਾ ਪੂਰਾ ਇਲਾਜ ਕਰਵਾਇਆ। ਸਾਰੇ ਬੇਸਲਾਈਨ ਟੈਸਟ, ਵਾਇਰਲ ਲੋਡ ਟੈਸਟ ਅਤੇ ਇਲਾਜ ਬਿਨਾਂ ਕਿਸੇ ਪਰੇਸ਼ਾਨੀ ਤੋਂ ਸਾਰੇ ਮਰੀਜ਼ਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।ਕੈਪਟਨ ਸਰਕਾਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀ ਇਸ ਪਹਿਲਕਦਮੀ ਬਾਰੇ ਦੱਸਦੇ ਹੋਏ ਸ. ਸਿੱਧੂ ਨੇ ਕਿਹਾ ਕਿ ਸਾਲ 2017 ਵਿਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਧੀਨ ਸਾਰੇ ਓਐਸਟੀ ਸੈਂਟਰਾਂ ਵਿਖੇ 13 ਏ.ਆਰ.ਟੀ. ਸੈਂਟਰਾਂ ਅਤੇ ਇੰਟਰਾਵੇਨਸ ਡਰੱਗ ਯੂਜ਼ਰਜ਼ ਵਿੱਚ ਕਾਲੇ ਪੀਲੀਏ ਦੀ ਜਾਂਚ ਅਤੇ ਪ੍ਰਬੰਧਨ ਸ਼ੁਰੂ ਕਰਨ ਲਈ ਵੀ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਲਗਭਗ 28,000 ਐਚਆਈਵੀ ਪਾਜੇਟਿਵ ਵਿਅਕਤੀਆਂ ਦੀ ਕਾਲੇ ਪੀਲੀਏ ਲਈ ਜਾਂਚ ਕੀਤੀ ਗਈ ਅਤੇ 2600 ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ।ਸ. ਸਿੱਧੂ ਨੇ ਕਿਹਾ ਕਿ ਇਹਨਾਂ ਮੁਫਤ ਸੇਵਾਵਾਂ ਸਦਕਾ ਸਾਰੇ ਮਰੀਜ਼ਾਂ ਨੂੰ ਕਾਫ਼ੀ ਰਾਹਤ ਮਿਲੀ ਹੈ ਕਿਉਂਕਿ ਕਾਲੇ ਪੀਲੀਏ ਦੀਆਂ ਦਵਾਈਆਂ ਮਹਿੰਗੀਆਂ ਹਨ ਅਤੇ ਇਸ ਦਾ ਖਰਚ ਬਹੁਤ ਜ਼ਿਆਦਾ ਹੈ।ਜੇਲ੍ਹਾਂ ਵਿੱਚ ਉੱਚ ਜੋਖਮ ਵਾਲੇ ਸਮੂਹਾਂ ਨੂੰ ਸੁਰੱਖਿਅਤ ਕਰਨ ਲਈ ਕੀਤੀ ਕਾਰਵਾਈ ਬਾਰੇ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਫਾਊਂਡੇਸ਼ਨ ਆਫ਼ ਇਨੋਵੇਟਿਵ ਨਿਊ ਡਾਇਗਨੋਸਟਿਕਸ ਅਤੇ ਕਲਿੰਟਨ ਹੈਲਥ ਐਕਸੈਸ ਇਨੀਸ਼ੀਏਟਿਵ ਦੇ ਸਹਿਯੋਗ ਨਾਲ ਕਾਲੇ ਪੀਲੀਏ ਲਈ ਜੇਲ੍ਹ ਕੈਦੀਆਂ ਦੀ ਜਾਂਚ ਸ਼ੁਰੂ ਕਰਨ ਵਾਲਾ ਵੀ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ, ਜਿਸ ਤਹਿਤ 9 ਕੇਂਦਰੀ ਜੇਲ੍ਹਾਂ ਦੇ 15,000 ਕੈਦੀਆਂ ਦੀ ਜਾਂਚ ਕੀਤੀ ਗਈ ਅਤੇ ਹੁਣ ਤੱਕ 1300 ਕੈਦੀਆਂ ਦਾ ਕਾਲੇ ਪੀਲੀਏ ਲਈ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ।ਪੰਜਾਬ ਸਰਕਾਰ ਵੱਲੋਂ ਉੱਚ ਜੋਖਮ ਵਾਲੇ ਹੋਰ ਸਮੂਹਾਂ ਦੀ ਵੀ ਜਾਂਚ ਸ਼ੁਰੂ ਕੀਤੀ ਗਈ ਜਿਸ ਵਿੱਚ ਗਰਭਵਤੀ ਮਹਿਲਾਵਾਂ ਸ਼ਾਮਲ ਹਨ।

Previous Post

ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

Next Post

ਸ਼੍ਰੋਮਣੀ ਕਮੇਟੀ ਦੇ ਸਾਲ 2021-22 ਦੇ ਬਜਟ ਨੂੰ ਲੈ ਕੇ ਹੋਈ ਇਕੱਤਰਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸ਼੍ਰੋਮਣੀ ਕਮੇਟੀ ਦੇ ਸਾਲ 2021-22 ਦੇ ਬਜਟ ਨੂੰ ਲੈ ਕੇ ਹੋਈ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਸਾਲ 2021-22 ਦੇ ਬਜਟ ਨੂੰ ਲੈ ਕੇ ਹੋਈ ਇਕੱਤਰਤਾ

Recommended

ਪੰਜਾਬ ਅਚੀਵਮੈਂਟ ਸਰਵੇ ਦਾ ਆਖਰੀ ਪੜਾਅ ਸ਼ੁਰੂ, ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

ਪੰਜਾਬ ਅਚੀਵਮੈਂਟ ਸਰਵੇ ਦਾ ਆਖਰੀ ਪੜਾਅ ਸ਼ੁਰੂ, ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

November 12, 2020
ਰਾਹੁਲ ਗਾਂਧੀ ਵਲੋਂ ਬਿਹਾਰ ਵਿੱਚ ਲੜਕੀ ਨੂੰ ਜਿਉਂਦਾ ਸਾੜਨ ਦੇ ਮਾਮਲੇ ਨੂੰ ਦਬਾਉਣ ਸੰਬਧੀ ਸਰਕਾਰ ਦੀ ਨਿਖੇਧੀ

ਰਾਹੁਲ ਗਾਂਧੀ ਵਲੋਂ ਬਿਹਾਰ ਵਿੱਚ ਲੜਕੀ ਨੂੰ ਜਿਉਂਦਾ ਸਾੜਨ ਦੇ ਮਾਮਲੇ ਨੂੰ ਦਬਾਉਣ ਸੰਬਧੀ ਸਰਕਾਰ ਦੀ ਨਿਖੇਧੀ

November 18, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In