ਵੈਲਿੰਗਟਨ – ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿਚ ਕੋਰੋਨਾ ਵਾਇਰਸ ਦੇ 3 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇੱਥੇ ਤਿੰਨ ਦਿਨਾਂ ਦੀ ਤਾਲਾਬੰਦੀ ਲਗਾਈ ਗਈ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਮਾਮਲੇ ਬ੍ਰਿਟੇਨ ਵਿਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਜ਼ਿਆਦਾ ਛੂਤਕਾਰੀ ਵੈਰੀਐਂਟ ਨਾਲ ਜੁੜੇ ਹਨ। ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਕੈਬਨਿਟ ਵਿੱਚ ਸ਼ਾਮਲ ਸੀਨੀਅਰ ਸਾਂਸਦਾਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਤਾਲਾਬੰਦੀ ਲਗਾਏ ਜਾਣ ਦੀ ਘੋਸ਼ਣਾ ਕੀਤੀ।ਅਰਡਰਨ ਨੇ ਦੱਸਿਆ ਕਿ ਉਹਨਾਂ ਨੇ ਵਾਇਰਸ ਦੇ ਬਾਰੇ ਹੋਰ ਜਾਣਕਾਰੀ ਹਾਸਿਲ ਕਰਨ ਲਈ ਸਾਵਧਾਨੀ ਵਜੋਂ ਇਹ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਗੌਰਤਲਬ ਹੈ ਕਿ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਦੇ ਕਰੀਬ 6 ਮਹੀਨੇ ਬਾਅਦ ਪਹਿਲੀ ਵਾਰ ਦੇਸ਼ ਵਿਚ ਤਾਲਾਬੰਦੀ ਲਗਾਈ ਗਈ ਹੈ, ਜੋ ਬੁੱਧਵਾਰ ਤੱਕ ਜਾਰੀ ਰਹੇਗੀ। ਉਹਨਾਂ ਨਿਊਜ਼ੀਲੈਂਡ ਦੇ ਸਾਰੇ ਵਸਨੀਕਾਂ ਨੂੰ ਮਜ਼ਬੂਤ ਅਤੇ ਖੁਲੇ ਦਿਲ ਵਾਲੇ ਬਣੇ ਰਹਿਣ ਦੀ ਅਪੀਲ ਕੀਤੀ।ਅਧਿਕਾਰੀਆਂ ਨੇ ਦੱਸਿਆ ਕਿ ਆਕਲੈਂਡ ਵਿਚ ਮਾਤਾ-ਪਿਤਾ ਅਤੇ ਉਹਨਾਂ ਦੀ ਬੇਟੀ ਪਾਜ਼ੀਟਿਵ ਪਾਈ ਗਈ ਹੈ। ਮਹਿਲਾ ਇਕ ਕੈਂਟਰਿੰਗ ਕੰਪਨੀ ਵਿਚ ਕੰਮ ਕਰਦੀ ਹੈ, ਜਿੱਥੇ ਏਅਰਲਾਈਨਜ਼ ਦੇ ਕਰਮਚਾਰੀਆਂ ਦੇ ਕਪੜੇ ਧੋਣ ਦਾ ਕੰਮ ਹੁੰਦਾ ਹੈ ਅਤੇ ਇਸ ਪਹਿਲੂ ਨੂੰ ਧਿਆਨ ਵਿਚ ਰਖ ਕੇ ਜਾਂਚ ਕੀਤੀ ਜਾ ਰਹੀ ਹੈ ਕਿ ਕਿਤੇ ਕੋਈ ਯਾਤਰੀ ਤਾਂ ਪੀੜਤ ਨਹੀਂ ਸੀ। ਆਕਲੈਂਡ ਦੇ ਬਾਹਰ ਬਾਕੀ ਦੇਸ਼ਾਂ ਵਿਚ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਤਹਿਤ 100 ਤੋਂ ਵੱਧ ਲੋਕਾਂ ਦੇ ਇਕਠੇ ਹੋਣ ਤੇ ਪਾਬੰਦੀ ਹੈ।