• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ ਪਹਿਲੇ ਸੂਰਜੀ ਊਰਜਾ ਆਧਾਰਤ ਜਲ ਸਪਲਾਈ ਪ੍ਰੋਜੈਕਟ ਨਾਲ ਬਿਜਲੀ ਬਿੱਲ ਹੋਏ ਜ਼ੀਰੋ

Asli Punjabi by Asli Punjabi
February 17, 2021
in Punjab, ਕਾਰੋਬਾਰ
0
ਪੰਜਾਬ ਦੇ ਪਹਿਲੇ ਸੂਰਜੀ ਊਰਜਾ ਆਧਾਰਤ ਜਲ ਸਪਲਾਈ ਪ੍ਰੋਜੈਕਟ ਨਾਲ ਬਿਜਲੀ ਬਿੱਲ ਹੋਏ ਜ਼ੀਰੋ
598
SHARES
3.3k
VIEWS
Share on FacebookShare on TwitterShare on Whatsapp

ਜਲੰਧਰ ਜ਼ਿਲ੍ਹੇ ਦੇ ਆਦਮਪੁਰ ਬਲਾਕ ‘ਚ ਸ਼ੁਰੂ ਕੀਤਾ ਪਾਇਲਟ ਪ੍ਰੋਜੈਕਟ ਸਫਲਤਾਪੂਰਵਕ ਜਾਰੀ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਹਰ ਘਰ ਪਾਣੀ, ਹਰ ਘਰ ਸਫਾਈ ਮਿਸ਼ਨ ਤਹਿਤ ਲੋਕਾਂ ਨੂੰ ਜਲ ਸਪਲਾਈ ਦੀਆਂ ਨਿਰਵਿਘਨ ਅਤੇ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜਲ ਸਪਲਾਈ ਵਿਭਾਗ ਵੱਲੋਂ ਜ਼ਿਲ੍ਹਾ ਜਲੰਧਰ ਦੇ ਆਦਮਪੁਰ ਬਲਾਕ ਦੇ ਪਿੰਡਾਂ ਜਗਰਾਵਾਂ, ਮੁਰਾਦਪੁਰ ਅਤੇ ਤਲਵਾੜਾ ਗੋਲ ਵਿੱਚ ਸੂਰਜੀ ਊਰਜਾ ’ਤੇ ਆਧਾਰਤ ਜਲ ਸਪਲਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪਹਿਲਕਦਮੀ ਸਦਕਾ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਗਏ ਹਨ। ਇਸ ਪਾਇਲਟ ਪ੍ਰੋਜੈਕਟ ਦੀ ਲਾਗਤ 67.71 ਲੱਖ ਰੁਪਏ ਹੈ। ਕਿ ਹਰ ਘਰ ਪਾਣੀ ਦਾ ਕੁਨੈਕਸ਼ਨ ਦੇਣ ਲਈ ਇਨ੍ਹਾਂ ਪਿੰਡਾਂ ਵਿੱਚ 150 ਮੀਟਰ ਡੂੰਘੇ ਟਿਊਬਵੈੱਲਾਂ ਅਤੇ 25000 ਲੀਟਰ ਸਮਰੱਥਾ ਵਾਲੀ ਪਾਣੀ ਦੀਆਂ ਟੈਂਕੀਆਂ ਨਾਲ ਸੂਰਜੀ ਊਰਜਾ ਆਧਾਰਤ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੂਰਜੀ ਊਰਜਾ ਸਿਸਟਮ ਰਾਹੀਂ ਬਿਜਲੀ ਪੈਦਾ ਹੁੰਦੀ ਹੈ, ਜਿਸ ਨੂੰ ਪੰਪ ਚਲਾਉਣ ਅਤੇ ਪਿੰਡ ਵਾਸੀਆਂ ਦੇ ਘਰਾਂ ਤੱਕ ਪਾਣੀ ਦੀ ਸਪਲਾਈ ਲਈ ਵਰਤਿਆ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਸੂਰਜੀ ਊਰਜਾ ਆਧਾਰਤ ਇਸ ਪ੍ਰਾਜੈਕਟ ਸਦਕਾ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦਾ ਬਿਜਲੀ ਬਿੱਲ ਜ਼ੀਰੋ ਹੋ ਗਿਆ ਹੈ। ਹੁਣ ਇਨ੍ਹਾਂ ਪੰਚਾਇਤਾਂ ਨੂੰ ਜਲ ਸਪਲਾਈ ਪ੍ਰੋਜੈਕਟ ’ਤੇ ਬਿਜਲੀ ਦਾ ਕੋਈ ਬਿਲ ਨਹੀਂ ਮਿਲ ਰਿਹਾ ਅਤੇ ਇਸ ਪੈਸੇ ਨੂੰ ਪਿੰਡ ਦੇ ਹੋਰ ਵਿਕਾਸ ਕਾਰਜਾਂ ’ਤੇ ਖ਼ਰਚ ਕੀਤਾ ਜਾ ਰਿਹਾ ਹੈ।ਜਗਰਾਵਾਂ ਪਿੰਡ ਦੀ ਸਰਪੰਚ ਹਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੇ ਪ੍ਰੋਜੈਕਟ ਦੀ ਬਦੌਲਤ ਜਿਥੇ ਪੰਚਾਇਤ ਬਿਜਲੀ ਬਿੱਲ ਦੇ ਭਾਰ ਤੋਂ ਮੁਕਤ ਹੋ ਗਈ ਹੈ ਉਥੇ ਲੋਕਾਂ ਨੂੰ ਵੀ ਪੀਣ ਯੋਗ ਸਾਫ ਪਾਣੀ ਵੀ ਮਿਲਣ ਲੱਗਾ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਪਿੰਡ ਵਿੱਚ ਲੱਗੇ ਨਲਕਿਆਂ ਦੇ ਪਾਣੀ ਦੀ ਵਰਤੋਂ ਕਰਨੀ ਪੈਂਦੀ ਸੀ। ਇਹ ਪਾਣੀ ਗੰਧਲਾ ਹੋਣ ਕਾਰਨ ਬੀਮਾਰ ਹੋਣ ਦਾ ਡਰ ਬਣਿਆ ਰਹਿੰਦਾ ਸੀ। ਹਰਜੀਤ ਕੌਰ ਨੇ ਇਸ ਪ੍ਰਾਜੈਕਟ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਪ੍ਰਗਟ ਕੀਤਾ ਹੈ।ਇਸੇ ਤਰ੍ਹਾਂ ਤਲਵਾੜਾ ਅਤੇ ਮੁਰਾਦਪੁਰ ਪਿੰਡ ਦੇ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਲਈ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਸੂਰਜੀ ਊਰਜਾ ਆਧਾਰਤ ਇਸ ਪ੍ਰਾਜੈਕਟ ਕਾਰਣ ਪਿੰਡ ਦੇ ਘਰਾਂ ਵਿੱਚ ਸਾਫ-ਸੁਥਰਾ ਪਾਣੀ ਪੁੱਜਣ ਲੱਗਾ ਹੈ।ਕਾਬਿਲੇਗੌਰ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਪੰਜਾਬ ਵਿੱਚ ਪਹਿਲੀ ਵਾਰ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ ਸਫਲਤਾਪੂਰਵਕ ਚੱਲ ਰਿਹਾ ਹੈ। ਇਸ ਪ੍ਰੋਜੈਕਟ ਅਧੀਨ ਜਗਰਾਵਾਂ-ਮੁਰਾਦਪੁਰ ਦੇ 141 ਘਰਾਂ ਅਤੇ ਤਲਵਾੜਾ ਗੋਲ ਦੇ 102 ਘਰਾਂ ਨੂੰ ਫਾਇਦਾ ਪਹੁੰਚਿਆ ਹੈ।ਲੋਕਾਂ ਨੂੰ ਸਾਫ ਪਾਣੀ ਦੇਣਾ ਸਾਡੀ ਜ਼ਿੰਮੇਵਾਰੀ: ਰਜ਼ੀਆ ਸੁਲਤਾਨਾਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਪੰਜਾਬ ਦੇ ਹਰੇਕ ਵਾਸੀ ਨੂੰ ਉਨ੍ਹਾਂ ਦੇ ਘਰਾਂ ਤੱਕ ਸ਼ੁੱਧ ਪੀਣ ਵਾਲਾ ਪਾਣੀ, ਸਵੱਛਤਾ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਕ ਸਾਲ ਅੰਦਰ ਸਾਰੇ ਪੰਜਾਬ ਵਿਚ ਚੱਲ ਰਹੇ ਪ੍ਰੋਜੈਕਟ ਮੁਕੰਮਲ ਕਰਨ ਦਾ ਟੀਚਾ ਹੈ ਤਾਂ ਜੋ ਸੂਬੇ ਦੀ 100 ਫੀਸਦੀ ਪੇਂਡੂ ਵੱਸੋਂ ਨੂੰ ਸਾਫ ਪਾਣੀ ਦਿੱਤਾ ਜਾ ਸਕੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਵੱਲੋਂ ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Next Post

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

Recommended

ਪੂਰੇ ਸੂਬੇ ਵਿਚ ਐਸਤਨ 85.56 ਫੀਸਦੀ ਸ਼ਿਕਾਇਤਕਰਤਾ ਨੇ ਸੰਤੁਸ਼ਟੀ ਜਾਹਰ ਕੀਤੀ

ਪੂਰੇ ਸੂਬੇ ਵਿਚ ਐਸਤਨ 85.56 ਫੀਸਦੀ ਸ਼ਿਕਾਇਤਕਰਤਾ ਨੇ ਸੰਤੁਸ਼ਟੀ ਜਾਹਰ ਕੀਤੀ

February 2, 2021
ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ’ਚੋਂ ਅੱਵਲ ਆਏ ਸਿਖਿਆਰਥੀ ਸਨਮਾਨਿਤ

ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ’ਚੋਂ ਅੱਵਲ ਆਏ ਸਿਖਿਆਰਥੀ ਸਨਮਾਨਿਤ

April 1, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In