• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਗਰ ਕੌਂਸਲਾਂ ਚੋਣਾਂ ‘ਚ ਨਜ਼ਰ ਆਉਂਦੀ ਸਪੱਸ਼ਟ ਹਾਰ ਦੀ ਬੁਖਲਾਹਟ ਵਿੱਚ ਭਾਜਪਾ ਤੇ ਆਪ ਚੀਕ-ਚਿਹਾੜਾ ਪਾਉਣ ਲੱਗੀਆਂ-ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
February 17, 2021
in Punjab
0
ਨਗਰ ਕੌਂਸਲਾਂ ਚੋਣਾਂ ‘ਚ ਨਜ਼ਰ ਆਉਂਦੀ ਸਪੱਸ਼ਟ ਹਾਰ ਦੀ ਬੁਖਲਾਹਟ ਵਿੱਚ ਭਾਜਪਾ ਤੇ ਆਪ ਚੀਕ-ਚਿਹਾੜਾ ਪਾਉਣ ਲੱਗੀਆਂ-ਕੈਪਟਨ ਅਮਰਿੰਦਰ ਸਿੰਘ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੋਣ ਨਤੀਜੇ ਪੰਜਾਬ ਵਾਸੀਆਂ ਵੱਲੋਂ ਵਿਰੋਧੀ ਧਿਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਕਾਰਵਾਈਆਂ ਨੂੰ ਨਾਕਾਰਨ ਦੀ ਸ਼ਾਹਦੀ ਭਰਨਗੇ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਧਾਂਦਲੀ ਕਰਨ ਦੇ ਲਾਏ ਦੋਸ਼ਾਂ ਨੂੰ ਚੋਣਾਂ ਵਿੱਚ ਨਜ਼ਰ ਆਉਂਦੀ ਸਪੱਸ਼ਟ ਹਾਰ ਤੋਂ ਘਬਰਾ ਕੇ ਚੀਕ-ਚਿਹਾੜਾ ਪਾਉਣ ਦੀ ਮਿਸਾਲ ਕਰਾਰ ਦਿੱਤਾ ਹੈ ਜਿਨ੍ਹਾਂ ਦੇ ਨਤੀਜੇ ਬੁੱਧਵਾਰ ਨੂੰ ਐਲਾਨੇ ਜਾਣਗੇ।ਮੁੱਖ ਮੰਤਰੀ ਨੇ ਕਿਹਾ,”ਇਨ੍ਹਾਂ ਚੋਣਾਂ ਵਿੱਚ ਉਨ੍ਹਾਂ ਦਾ ਯਕੀਨਨ ਸਫ਼ਾਇਆ ਹੋ ਜਾਣ ਦੀ ਇਹ ਘਬਰਾਹਟ ਭਰੀ ਪ੍ਰਤੀਕ੍ਰਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਭਾਜਪਾ, ਆਪ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਨ੍ਹਾਂ ਮਿਊਂਸਿਪਲ ਚੋਣਾਂ ਵਿੱਚ ਪੂਰੀ ਤਰ੍ਹਾਂ ਸਫ਼ਾਇਆ ਹੋਣਾ ਤੈਅ ਹੈ ਅਤੇ ਇਨ੍ਹਾਂ ਚੋਣਾਂ ਦੇ ਨਤੀਜੇ ਇਨ੍ਹਾਂ ਪਾਰਟੀਆਂ, ਜੋ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਯਕੀਨ ਪੂਰੀ ਤਰ੍ਹਾਂ ਗੁਆ ਚੁੱਕੀਆਂ ਹਨ, ਦੀ ਹੋਰ ਵੀ ਭੈੜੀ ਹੋਣ ਵਾਲੀ ਹਾਲਤ ਦੀ ਪੇਸ਼ੀਨਗੋਈ ਸਾਬਤ ਹੋਣਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਪੰਜਾਬ ਨੂੰ ਬਰਬਾਦ ਕੀਤਾ ਹੈ ਅਤੇ ਇਨ੍ਹਾਂ ਦੇ ਲੋਕ ਤੇ ਪੰਜਾਬ ਵਿਰੋਧੀ ਕਾਰਿਆਂ ਦੀ ਲੰਮੀ ਸੂਚੀ ਵਿੱਚ ਹੁਣ ਕਾਲੇ ਖੇਤੀ ਕਾਨੂੰਨਾਂ ਦਾ ਨਵਾਂ ਅਧਿਆਏ ਦਰਜ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੁਆਰਾ ਪੂਰਨ ਤੌਰ ‘ਤੇ ਨਕਾਰੇ ਜਾਣ ਕਰਕੇ ਇਨ੍ਹਾਂ ਪਾਰਟੀਆਂ ਦੀ ਲੀਡਰਸ਼ਿਪ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਜੋ ਕਿ ਯਕੀਨੀ ਤੌਰ ‘ਤੇ ਆਪਣੀ ਨਾਕਾਮਯਾਬੀ ਲੁਕਾਉਣ ਲਈ ਬਹਾਨੇ ਘੜ ਰਹੀਆਂ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ,”ਮੇਰੀ ਸਰਕਾਰ ਤੇ ਮੇਰੀ ਪਾਰਟੀ ਉਸ ਚੋਣ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕਿਉਂ ਕਰੇਗੀ ਜਿਸ ਨੂੰ ਅਸੀਂ ਸਾਫ ਤੌਰ ‘ਤੇ ਜਿੱਤ ਰਹੇ ਹਾਂ।” ਉਨ੍ਹਾਂ ਨੇ ਵਿਰੋਧੀ ਪਾਰਟੀਆਂ ਨੂੰ ਹੋ-ਹੱਲਾ ਕਰਨ ਦੀ ਬਜਾਏ ਆਪਣੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਪੜਚੋਲ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਵਾਂਗ ਪੰਜਾਬ ਵਿੱਚ ਵੀ ਮਿਊਂਸਿਪਲ ਚੋਣਾਂ ਦੌਰਾਨ ਹੋਈਆਂ ਹਿੰਸਾ ਦੀਆਂ ਵਾਰਦਾਤਾਂ ਭਾਜਪਾ ਅਤੇ ਆਪ ਵੱਲੋਂ ਮਿਲੀਭੁਗਤ ਕਰਕੇ ਕਿਸੇ ਵੀ ਹਰਬੇ ਨਾਲ ਇਹ ਚੋਣਾਂ ਜਿੱਤਣ ਦੀ ਕੋਸ਼ਿਸ਼ ਦੀਆਂ ਸੂਚਕ ਹਨ।ਭਾਜਪਾ ਆਗੂ ਤਰੁਣ ਚੁੱਘ ਵੱਲੋਂ ਕੀਤੀ ਗਈ ਟਿੱਪਣੀ ਕਿ ਪੰਜਾਬ ਦੇ ਲੋਕ ਦਹਿਸ਼ਤ ਅਤੇ ਡਰ ਵਿੱਚ ਜਿਉਂ ਰਹੇ ਹਨ, ਦਾ ਕਰਾਰਾ ਜਵਾਬ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਸਾਰੇ ਦੇਸ਼ ਦੇ ਲੋਕ ਹੀ ਜ਼ਾਲਮ ਕੇਂਦਰ ਸਰਕਾਰ ਦੇ ਖੌਫ਼ ਦੇ ਪਰਛਾਵੇਂ ਹੇਠ ਜਿਉਂ ਰਹੇ ਹਨ, ਜਿਸ ਕੇਂਦਰ ਸਰਕਾਰ ਨੇ ਲੋਕਤੰਤਰੀ ਹੋਣ ਦਾ ਨਾਟਕ ਤੱਕ ਕਰਨਾ ਬੰਦ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਹੱਦ ਤੱਕ ਤਾਨਾਸ਼ਾਹੀ ਰਵੱਈਆ ਅਖ਼ਤਿਆਰ ਕਰ ਚੁੱਕੀ ਹੈ ਕਿ ਇਸ ਨੂੰ ਸੋਸ਼ਲ ਮੀਡੀਆ ‘ਤੇ ਵੀ ਆਪਣੀ ਜ਼ਰਾ ਕੁ ਜਿੰਨੀ ਖ਼ਿਲਾਫਤ ਬਰਦਾਸ਼ਤ ਨਹੀਂ ਹੈ ਅਤੇ ਇਹੀ ਕਾਰਨ ਹੈ ਕਿ ਭਾਜਪਾ ਦੇ ਲੋਕ ਹੁਣ ਇਹ ਯਕੀਨ ਕਰਨ ਲੱਗ ਪਏ ਹਨ ਕਿ ਦੂਜੀਆਂ ਪਾਰਟੀਆਂ ਵੀ ਸੱਤਾ ਵਿੱਚ ਆ ਕੇ ਤਾਨਾਸ਼ਾਹੀ ਢੰਗ ਨਾਲ ਸਰਕਾਰਾਂ ਚਲਾ ਰਹੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਕਾਂਗਰਸ ਨੇ ਹਮੇਸ਼ਾ ਲੋਕਤੰਤਰ ਅਤੇ ਨਾਗਰਿਕਾਂ ਦੀ ਆਜ਼ਾਦੀ ਦੇ ਸੰਵਿਧਾਨਿਕ ਅਸੂਲਾਂ ‘ਤੇ ਪਹਿਰਾ ਦਿੱਤਾ ਹੈ ਅਤੇ ਪੰਜਾਬ ਤੇ ਹੋਰ ਸੂਬਿਆਂ, ਜਿੱਥੇ ਇਸ ਦੀ ਸਰਕਾਰ ਹੈ, ਵਿੱਚ ਵੀ ਇਨ੍ਹਾਂ ਅਸੂਲਾਂ ਦੀ ਪਾਲਨਾ ਕਰਦੀ ਰਹੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ ਅਰਵਿੰਦ ਕੇਜਰੀਵਾਲ ਦੀ ਪਾਰਟੀ ‘ਆਪ’ ਦਾ ਸਵਾਲ ਹੈ ਤਾਂ ਇਹ ਪਾਰਟੀ ਗੁੰਮਰਾਹਕੁੰਨ ਪ੍ਰਚਾਰ ਕਰਨ ਅਤੇ ਲੋਕ ਵਿਰੋਧੀ ਏਜੰਡਾ ਅੱਗੇ ਵਧਾਉਣ ਲਈ ਭਾਜਪਾ ਦੇ ਹੱਥਠੋਕੇ ਤੋਂ ਵਧ ਕੇ ਕੁਝ ਵੀ ਨਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਪਾਰਟੀਆਂ ਦੁਆਰਾ ਬੋਲੇ ਗਏ ਝੂਠ ਜ਼ਾਹਰਾ ਤੌਰ ‘ਤੇ ਇਨ੍ਹਾਂ ਦੇ ਸੌੜੇ ਸਿਆਸੀ ਏਜੰਡੇ ਦੁਆਰਾ ਪ੍ਰੇਰਿਤ ਹਨ।ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚਲੀਆਂ ਵਿਰੋਧੀ ਪਾਰਟੀਆਂ ਨੂੰ ਆਪਣੇ ਝੂਠੇ ਬਿਆਨਾਂ ਅਤੇ ਧੋਖਾਧੜੀ ਵਾਲੇ ਕਾਰਨਾਮਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਾਜ਼ ਆਉਣ ਲਈ ਕਿਹਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਇਹ ਭਾਜਪਾ ਹੋਵੇ ਜਾਂ ਆਪ ਜਾਂ ਸ਼੍ਰੋਮਣੀ ਅਕਾਲੀ ਦਲ ਹੋਵੇ, ਇਹ ਸਾਫ ਹੈ ਕਿ ਇਹ ਪਾਰਟੀਆਂ ਜ਼ਮੀਨੀ ਸੱਚਾਈ ਤੋਂ ਕੋਹਾਂ ਦੂਰ ਹਨ ਅਤੇ ਲੋਕਾਂ ਦੀ ਨਬਜ਼ ਪਛਾਣਨ ਵਿੱਚ ਨਾਕਾਮ ਰਹੀਆਂ ਹਨ ਅਤੇ ਇਹੀ ਕਾਰਨ ਹੈ ਕਿ ਲੋਕਾਂ ਨੇ ਇਨ੍ਹਾਂ ਦੀਆਂ ਵੰਡ ਪਾਊ, ਪੂੰਜੀਵਾਦੀ ਅਤੇ ਜ਼ਾਲਮਾਨਾ ਨੀਤੀਆਂ ਨੂੰ ਸਿਰੇ ਤੋਂ ਨਕਾਰ ਕੇ ਸ਼ਾਂਤੀ ਅਤੇ ਸਥਿਰਤਾ ਦੇ ਮਾਹੌਲ ਵਿੱਚ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਪੱਖ ਵਿੱਚ ਹਾਮੀ ਭਰੀ ਹੈ।

Previous Post

ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

Next Post

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ 18 ਫਰਵਰੀ ਨੂੰ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ 18 ਫਰਵਰੀ ਨੂੰ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ 18 ਫਰਵਰੀ ਨੂੰ ਰਵਾਨਾ ਹੋਵੇਗਾ ਜਥਾ- ਬੀਬੀ ਜਗੀਰ ਕੌਰ

Recommended

ਜੇਕਰ ਤਾਲਾਬੰਦੀ ਵੀ ਲੱਗ ਜਾਵੇ ਤਾਂ ਵੀ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਰਹਾਂਗੇ : ਟਿਕੈਤ

ਜੇਕਰ ਤਾਲਾਬੰਦੀ ਵੀ ਲੱਗ ਜਾਵੇ ਤਾਂ ਵੀ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਰਹਾਂਗੇ : ਟਿਕੈਤ

April 9, 2021
ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਸਨਮਾਨ

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਸਨਮਾਨ

December 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In