ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਪੁਲੀਸ ਵੱਲੋਂ ‘ਟੂਲਕਿੱਟ’ ਕੇਸ ਦੀ ਜਾਂਚ ਵਿੱਚ ਜਲਵਾਯੂ ਕਾਰਕੁਨ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਿਆਂ ਇਸ ਨੂੰ ‘ਲੋਕਤੰਤਰ’ ਤੇ ਬੇਮਿਸਾਲ ਹਮਲਾ ’ਕਰਾਰ ਦਿੱਤਾ ਹੈ। ਦਿਸ਼ਾ ਰਵੀ ਨੂੰ ਸ਼ਨਿਚਰਵਾਰ ਨੂੰ ਤਿੰਨ ਖੇਤੀ ਕਾਨੂੰਨਾਂ ਨਾਲ ਜੁੜੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜੇ ਸੋਸ਼ਲ ਮੀਡੀਆ ’ਤੇ ‘ਟੂਲਕਿੱਟ’ ਸਾਂਝੇ ਕਰਨ ਲਈ ਬੰਗਲੁਰੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਕੇਜਰੀਵਾਲ ਨੇ ਟਵੀਟ ਕੀਤਾ ਕਿ 21 ਸਾਲਾ ਦਿਸ਼ਾ ਦੀ ਗ੍ਰਿਫ਼ਤਾਰੀ ਲੋਕਤੰਤਰ ’ਤੇ ਬੇਮਿਸਾਲ ਹਮਲਾ ਹੈ। ਸਾਡੇ ਕਿਸਾਨਾਂ ਦਾ ਸਮਰਥਨ ਕਰਨਾ ਕੋਈ ਗੁਨਾਹ ਨਹੀਂ ਹੈ। ਦਿਸ਼ਾ ਰਵੀ ਦੇ ਹੱਕ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਇਸ ਤੋਂ ਇਲਾਵਾ ਕਾਂਗਰਸ, ਖੱਬੇਪੱਖੀ, ਆਮ ਆਦਮੀ ਪਾਰਟੀ ਸਮੇਤ ਵੱਖ ਵੱਖ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਵੀ ਦਿਸ਼ਾ ਦੀ ਗ੍ਰਿਫ਼ਤਾਰੀ ਨੂੰ ਗਲਤ ਕਰਾਰ ਦਿੱਤਾ ਹੈ। ਕਦਿਸ਼ਾ ਰਵੀ ਨੇ ਮੌਸਮ ਵਿਚ ਤਬਦੀਲੀ ਨੂੰ ਲੈ ਕੇ ਦੇਸ਼ ਭਰ ਵਿਚ ਕਈ ਮੁਹਿੰਮਾਂ ਚਲਾਈਆਂ ਹਨ। ਉਹ ਬੰਗਲੁਰੂ ਵਿਚ ਵਾਤਾਵਰਨ ਦੇ ਮੁੱਦੇ ’ਤੇ ਕਈ ਪ੍ਰਦਰਸ਼ਨਾਂ ਵਿਚ ਸ਼ਾਮਲ ਰਹੀ ਹੈ।