• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਇੰਡਸਟਰੀ ਗਠਜੋੜ ਤਹਿਤ ਪਲੇਸਮੈਂਟ ਦੀ ਗਰੰਟੀ ਨਾਲ ਐਮ.ਬੀ.ਏ ਡਿਗਰੀ ਦੀ ਸ਼ੁਰੂਆਤ

Asli Punjabi by Asli Punjabi
June 2, 2020
in Punjab
0
ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਇੰਡਸਟਰੀ ਗਠਜੋੜ ਤਹਿਤ ਪਲੇਸਮੈਂਟ ਦੀ ਗਰੰਟੀ ਨਾਲ ਐਮ.ਬੀ.ਏ ਡਿਗਰੀ ਦੀ ਸ਼ੁਰੂਆਤ
589
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਤਕਨੀਕੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਰੋਜ਼ਗਾਰ ਪ੍ਰਾਪਤੀ ਸਬੰਧੀ ਦਰਪੇਸ਼ ਆ ਰਹੀਆਂ ਚਣੌਤੀਆਂ ਦੇ ਚਲਦੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਰੋਜ਼ਗਾਰ ਗਰੰਟੀ ਨਾਲ ਐਮ.ਬੀ.ਏ ਡਿਗਰੀ ਕਰਵਾਉਣ ਦੀ ਵਿਲੱਖਣ ਸ਼ੁਰੂਆਤ ਕੀਤੀ ਹੈ। ਵੱਡੇ ਕਾਰਪੋਰੇਟਾਂ ਦੀ ਭਾਈਵਾਲੀ ਨਾਲ ਪਹਿਲੀ ਵਾਰ ਸ਼ੁਰੂ ਕੀਤੀ ਐਮ.ਬੀ.ਏ ਡਿਗਰੀ ਵਿੱਚ ਦਾਖ਼ਲੇ ਦੇ ਸਮੇਂ ਹੀ ਵਿਦਿਆਰਥੀਆਂ ਨੂੰ ਨੌਕਰੀ ਸਬੰਧੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਹ ਜਾਣਕਾਰੀ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਆਰ.ਐਸ ਬਾਵਾ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਾਵਾ ਨੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਵਿਸ਼ਵ ਪੱਧਰ ‘ਤੇ ਨਾਮਵਰ ਸੰਸਥਾ ‘ਅਪਗ੍ਰੇਡ’ ਨਾਲ ਗਠਜੋੜ ਤਹਿਤ ਇਹ ਦੋ ਸਾਲਾ ‘ਐਮ.ਬੀ.ਏ ਅਪਗ੍ਰੇਡ’ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਦੇਸ਼-ਵਿਦੇਸ਼ ਦੀਆਂ ਪ੍ਰਸਿੱਧ ਕੰਪਨੀਆਂ ਦਾਖ਼ਲੇ ਸਮੇਂ ਹੀ ਰੋਜ਼ਗਾਰ ਪ੍ਰਾਪਤੀ ਲਈ ਪਲੇਸਮੈਂਟ ਆਫ਼ਰਾਂ ਦੀ ਪੇਸ਼ਕਸ਼ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਨਿਵੇਕਲੀ ਪਹਿਲਕਦਮੀ ਨਾਲ ਚੰਡੀਗੜ੍ਹ ਯੂਨੀਵਰਸਿਟੀ ਉੱਤਰ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ, ਜਿਸ ਨੇ ਐਮ.ਬੀ.ਏ ਦੀ ਸ਼ੁਰੂਆਤ ਤੋਂ ਹੀ ਪਲੇਸਮੈਂਟ ਯਕੀਨੀ ਬਣਾਉਣ ਲਈ ‘ਅਪਗ੍ਰੇਡ’ ਨਾਲ ਭਾਈਵਾਲੀ ਕੀਤੀ ਹੈ। ਡਾ. ਬਾਵਾ ਨੇ ਦੱਸਿਆ ਕਿ ਗਠਜੋੜ ਅਧੀਨ ਕਰਵਾਇਆ ਜਾ ਰਿਹਾ 2 ਸਾਲਾ ਐਮ.ਬੀ.ਏ ਪ੍ਰੋਗਰਾਮ ਇੱਕ ਅਨੌਖਾ ਤਜ਼ਰਬੇਕਾਰ ਸਿਖਲਾਈ ਆਧਾਰਿਤ ਕੋਰਸ ਹੈ, ਜੋ ਪ੍ਰੀ-ਪਲੇਸਮੈਂਟ ਦੇ ਨਾਲ-ਨਾਲ ਵਿਦਿਆਰਥੀਆਂ ਨੂੰ 9 ਮਹੀਨੇ ਦੀ ਪੇਡ ਇੰਟਰਨਸ਼ਿਪ ਦੀ ਸਹੂਲਤ ਵੀ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ‘ਅਪਗ੍ਰੇਡ’ ਅਤੇ ‘ਵਰਸਿਟੀ ਤੋਂ 70 ਫ਼ੀਸਦੀ ਉਦਯੋਗਿਕ ਤਜ਼ਰਬਾ ਪ੍ਰਾਪਤ ਫੈਕਲਟੀ ਵਿਦਿਆਰਥੀਆਂ ਨਾਲ ਕੋਰਸ ਚੋਣ ਪ੍ਰੀਕਿਰਿਆ, ਪਾਠਕ੍ਰਮ ਡਿਜ਼ਾਇਨ, ਪ੍ਰੋਗਰਾਮ ਲਈ ਫੈਕਲਟੀ ਅਤੇ ਇੰਟਰਨਸ਼ਿਪ ਡਿਜ਼ਾਇਨ ਆਦਿ ਲਈ ਦਾਖ਼ਲੇ ਦੀ ਸ਼ੁਰੂਆਤ ਵੇਲੇ ਤੋਂ ਜੁੜੇਗੀ ਅਤੇ ਨਾ ਕੇਵਲ ਇੰਡਸਟਰੀ ਦੀ ਮੰਗ ਅਨੁਸਾਰ ਵਿਦਿਆਰਥੀਆਂ ਨੂੰ ਪਾਠਕ੍ਰਮ ਅਤੇ ਤਜ਼ਰਬਾ ਮੁਹੱਈਆ ਕਰਵਾਏਗੀ ਬਲਕਿ ਬਤੌਰ ਮਾਰਗ ਦਰਸ਼ਕ ਵੀ ਕੰਮ ਕਰੇਗੀ।
ਡਾ. ਬਾਵਾ ਦੱਸਿਆ ਕਿ ਐਮ.ਬੀ.ਏ ਅਪਗ੍ਰੇਡ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਐਮ.ਬੀ.ਏ ਦੇ ਸੇਲਜ਼ ਐਂਡ ਮਾਰਕਟਿੰਗ ਮੈਨੇਜਮੈਂਟ, ਅਪਲਾਈਡ ਹਿਊਮਨ ਰਿਸੋਰਸ ਮੈਨੇਜਮੈਂਟ, ਲੋਜਿਸਟਿਕਸ ਐਂਡ ਸਪਲਾਈ ਚੇਨ ਮੈਨੇਜਮੈਂਟ, ਇਨਵੈਸਟਮਂੈਟ ਬੈਕਿੰਗ ਅਤੇ ਡੇਟਾ ਸਾਇੰਸ ਐਂਡ ਡੇਟਾ ਐਨਾਲੇਟਿਕਸ ਖੇਤਰਾਂ ਦੀ ਚੋਣ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਪਹਿਲੇ ਸਮੈਸਟਰ ਦੌਰਾਨ ਵਿਦਿਆਰਥੀਆਂ ਨੂੰ ਇੰਡਸਟਰੀ ਤਜ਼ਰਬੇਕਾਰ ਅਧਿਆਪਕਾਂ ਦੁਆਰਾ ਖੇਤਰ ਸਬੰਧੀ ਮੁਹਾਰਤ ਮੁਹੱਈਆ ਕਰਵਾਈ ਜਾਵੇਗੀ ਅਤੇ ਦੂਜੇ ਸਮੈਸਟਰ ਦੌਰਾਨ ਅਪਗ੍ਰੇਡ ਟ੍ਰੇਨਿੰਗ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਉਦਯੋਗਿਕ ਮਾਹਿਰਾਂ ਦੁਆਰਾ ਸਿਖਲਾਈ ਦਿੱਤੀ ਜਾਵੇਗੀ ਜਦਕਿ ਤੀਜਾ ਅਤੇ ਚੌਥਾ ਸਮੈਸਟਰ ਇੰਟਰਨਸ਼ਿਪ ਪ੍ਰੋਗਰਾਮ ਅਧੀਨ ਅਪਗ੍ਰੇਡ ਦੀ ਨਿਗਰਾਨੀ ਹੇਠ ਉਦਯੋਗਿਕ ਸਿਖਲਾਈ ਦੇ ਨਾਲ-ਨਾਲ ਸੰਗਠਿਤ ਸਿਖਲਾਈ ‘ਤੇ ਆਧਾਰਿਤ ਹੋਵੇਗਾ। ਦਾਖ਼ਲਾ ਪ੍ਰੀਕਿਰਿਆ ਸਬੰਧੀ ਗੱਲਬਾਤ ਕਰਦੇ ਹੋਏ ਉਪ-ਕੁਲਪਤੀ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡ ਤਹਿਤ ਦਾਖ਼ਲੇ ਲਈ ਵਿਦਿਆਰਥੀਆਂ ਦੇ ਬੈਚਲਰ ਡਿਗਰੀ ‘ਚ 60 ਫ਼ੀਸਦੀ (ਐਸ.ਸੀ ਅਤੇ ਐਸ.ਟੀ ਮਾਮਲੇ ‘ਚ 55 ਫ਼ੀਸਦੀ) ਅੰਕ ਹੋਣੇ ਲਾਜ਼ਮੀ ਹੋਣਗੇ ਅਤੇ ਦਾਖ਼ਲਾ ਪ੍ਰੀਖਿਆ ਸਮੇਤ ਗਰੁੱਪ ਡਿਸਕਸ਼ਨ, ਵਿਅਕਤੀਗਤ ਇੰਟਰਵਿਊ ਅਤੇ ਸਾਈਕੋਮੈਟਰਿਕ ਟੈਸਟ ਪੜਾਅ ਵਿਚੋਂ ਗੁਜ਼ਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਲਈ ‘ਵਰਸਿਟੀ ਦੀ ਵੈਬਸਾਈਟ www.cuchd.in/management/mba-upgrad/ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ‘ਅਪਗ੍ਰੇਡ’ ਨਾਲ ਸਾਡੀ ਭਾਈਵਾਲੀ ਉਚ ਅਤੇ ਮਿਆਰੇ ਹੁਨਰਾਂ ਤੱਕ ਪਹੁੰਚ ਨੂੰ ਬਿਹਤਰ ਬਣਾ ਕੇ ਵਿਦਿਆਰਥੀਆਂ ਲਈ ਰੋਜ਼ਗਾਰ ਤੇ ਕਰੀਅਰ ਵਿਕਾਸ ਦੇ ਮੌਕੇ ਪੈਦਾ ਕਰਨ ‘ਤੇ ਆਧਾਰਿਤ ਹੈ, ਜੋ ਸਿੱਖਿਆ ਸੰਸਥਾਵਾਂ ਲਈ ਆਨਲਾਈਨ ਸਿਖਲਾਈ ਪਲੇਟਫ਼ਾਰਮਾਂ ਦੇ ਮਾਧਿਅਮ ਰਾਹੀਂ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਸ. ਸੰਧੂ ਨੇ ਕਿਹਾ ਕਿ ਐਮ.ਬੀ.ਏ ਅਪਗ੍ਰੇਡ ਪ੍ਰੋਗਰਾਮ ਕੇਸ ਅਧਿਐਨ ਅਤੇ ਪ੍ਰੋਜੈਕਟਾਂ ਦੇ ਨਾਲ-ਨਾਲ ਹੱਥੀ ਤਜ਼ਰਬਿਆਂ ਅਤੇ ਸਿਖਲਾਈ ਦਾ ਮਿਸ਼ਰਣ ਹੈ, ਜਿਸ ਦੇ ਅੰਤਰਗਤ ਪ੍ਰੋਗਰਾਮ ਵਿੱਚ ਦਾਖ਼ਲ ਹੋਏ ਹਰ ਵਿਦਿਆਰਥੀ ਦੀ ਪਲੇਸਮੈਂਟ ਯਕੀਨੀ ਬਣਾ ਕੇ ਉਨ੍ਹਾਂ ਦੀ ਸਿਖਲਾਈ ਨੂੰ ਠੋਸ ਕਰੀਅਰ ਦੇ ਨਤੀਜਿਆਂ ‘ਚ ਬਦਲਿਆ ਜਾਵੇਗਾ।

Previous Post

ਵਿੱਤ ਮੰਤਰੀ ਵੱਲੋਂ ਰਿੰਗ ਰੋਡ 4 ਮਹੀਨਿਆਂ ‘ਚ ਮੁਕੰਮਲ ਕਰਨ ਦੇ ਨਿਰਦੇਸ਼

Next Post

ਹਰਸਿਮਰਤ ਕੌਰ ਬਾਦਲ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇ ਦੀ ਯੋਜਨਾ ‘ਚ ਸੋਧ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰਨ ‘ਤੇ ਨਿਤਿਨ ਗਡਕਰੀ ਦਾ ਕੀਤਾ ਧੰਨਵਾਦ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹਰਸਿਮਰਤ ਕੌਰ ਬਾਦਲ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇ ਦੀ ਯੋਜਨਾ ‘ਚ ਸੋਧ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰਨ ‘ਤੇ ਨਿਤਿਨ ਗਡਕਰੀ ਦਾ ਕੀਤਾ ਧੰਨਵਾਦ

ਹਰਸਿਮਰਤ ਕੌਰ ਬਾਦਲ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇ ਦੀ ਯੋਜਨਾ 'ਚ ਸੋਧ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰਨ 'ਤੇ ਨਿਤਿਨ ਗਡਕਰੀ ਦਾ ਕੀਤਾ ਧੰਨਵਾਦ

Recommended

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਿਕ ਬਾਰਾਂਦਾਰੀ ਨੂੰ ਅਣਗੌਲਿਆ ਕਰਨ ਦਾ ਮਾਮਲਾ ਭਖਿਆ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਿਕ ਬਾਰਾਂਦਾਰੀ ਨੂੰ ਅਣਗੌਲਿਆ ਕਰਨ ਦਾ ਮਾਮਲਾ ਭਖਿਆ

July 31, 2024
ਉੱਚਾ ਹੋ ਗਿਆ ਬਾਪੂ ਦੀ ਪੱਗ ਦਾ ਤੁਰ੍ਹਲਾ ਲਾਡੋ ਰਾਣੀਏ ਤੂੰ ਜੱਜ ਬਣ ਗਈ

ਉੱਚਾ ਹੋ ਗਿਆ ਬਾਪੂ ਦੀ ਪੱਗ ਦਾ ਤੁਰ੍ਹਲਾ ਲਾਡੋ ਰਾਣੀਏ ਤੂੰ ਜੱਜ ਬਣ ਗਈ

October 13, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In