• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ- ਬੀਬੀ ਜਗੀਰ ਕੌਰ

Asli Punjabi by Asli Punjabi
February 18, 2021
in Punjab
0
ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ- ਬੀਬੀ ਜਗੀਰ ਕੌਰ
591
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾ ਰਹੇ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕਤਲ ਕੀਤਾ ਹੈ। ਇਹ ਪ੍ਰਗਟਾਵਾ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪੁੱਜੇ ਪੱਤਰ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਰ ਸ਼ਾਮ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਹੋਣ ’ਤੇ ਆਖ਼ਰੀ ਮੌਕੇ ਜਥੇ ’ਤੇ ਰੋਕ ਲਗਾਉਣੀ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਅੱਜ ਬਾਅਦ ਦੁਪਹਿਰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਭੇਜੇ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਖੇ ਸ਼ਰਧਾਲੂਆਂ ਦੀ ਸਕਿਉਟਰੀ ਅਤੇ ਸੁਰੱਖਿਆ ਦਾ ਮਸਲਾ ਹੈ ਅਤੇ ਮਾਰਚ 2020 ਤੋਂ ਕੋਵਿਡ-19 ਦੇ ਚੱਲਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਵੀ ਮੁਅੱਤਲ ਚੱਲ ਰਹੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਤਰਕ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ, ਕਿਉਂਕਿ ਲੰਘੇ ਨਵੰਬਰ ਮਹੀਨੇ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ। ਜੇਕਰ ਉਸ ਵਕਤ ਕੋਈ ਖਤਰਾ ਨਹੀਂ ਸੀ ਤਾਂ ਹੁਣ ਖਤਰਾ ਕਿਵੇਂ ਪੈਦਾ ਹੋ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਤਿਆਰੀਆਂ ਮੁਕੰਮਲ ਹਨ ਅਤੇ ਸ਼ਰਧਾਲੂਆਂ ਨੂੰ ਪਾਸਪੋਰਟ ਵੀ ਵੰਡ ਦਿੱਤੇ ਗਏ ਹਨ ਤਾਂ ਜਥੇ ’ਤੇ ਰੋਕ ਲਗਾਉਣੀ ਹੈਰਾਨੀਜਨਕ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਵਿਖੇ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਸਾਰੇ ਪ੍ਰਬੰਧ ਕਰ ਲਏ ਗਏ ਸਨ। ਕੌਮਾਂਤਰੀ ਸਰਹੱਦ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਅਤੇ ਹੋਰ ਗੁਰਦੁਆਰਾ ਸਾਹਿਬਾਨ ਦੇ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਬੱਸਾਂ ਦਾ ਵੀ ਪ੍ਰਬੰਧ ਕੀਤਾ ਸੀ। ਇਸ ਤੋਂ ਇਲਾਵਾ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਲੰਗਰ ਅਤੇ ਹੋਰ ਪ੍ਰਬੰਧ ਵੀ ਕੀਤੇ ਗਏ ਸਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਇਤਿਹਾਸ ਅੰਦਰ ਗੁਰਦੁਆਰਾ ਸੁਧਾਰ ਲਹਿਰ ਤਹਿਤ ਵਾਪਰੇ ਸਾਕੇ ਦੀ ਇਤਿਹਾਸਕ ਸ਼ਤਾਬਦੀ ਮੌਕੇ ਸ਼ਰਧਾਲੂਆਂ ਨੂੰ ਰੋਕਣਾ ਸਿੱਖ ਵਿਰੋਧੀ ਫੈਸਲਾ ਹੈ, ਜਿਸ ਨਾਲ ਸਮੁੱਚੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਭੁਪਿੰਦਰ ਸਿੰਘ ਭਲਵਾਨ, ਮੈਂਬਰ ਸ. ਗੁਰਮੀਤ ਸਿੰਘ ਬੂਹ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਮੈਨੇਜਰ ਸ. ਮੁਖਤਾਰ ਸਿੰਘ, ਯੂਥ ਅਕਾਲੀ ਆਗੂ ਯੁਵਰਾਜ ਭੁਪਿੰਦਰ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਘੱਟ ਗਿਣਤੀ ਕਮਿਸ਼ਨ ਗੁਜਰਾਤ ਦੇ ਡਾਇਰੈਕਟਰ ਬੀਬੀ ਪਰਮਜੀਤ ਕੌਰ ਛਾਬੜਾ ਅਤੇ ਹੋਰ ਮੌਜੂਦ ਸਨ।

Previous Post

ਮੋਹਾਲੀ ਪ੍ਰੈੱਸ ਕਲੱਬ ਦੇ ਸਥਾਪਨਾ ਦਿਵਸ ਮੌਕੇ ਕੇਕ ਕੱਟਿਆ

Next Post

ਸਿਰਫ ਚਾਲਾਨ ਕਰ ਖਜਾਨਾ ਭਰਨਾ ਸਰਕਾਰ ਦਾ ਉਦੇਸ਼ ਨਹੀਂ ਹੈ – ਟ੍ਰਾਂਸਪੋਰਟ ਮੰਤਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਿਰਫ ਚਾਲਾਨ ਕਰ ਖਜਾਨਾ ਭਰਨਾ ਸਰਕਾਰ ਦਾ ਉਦੇਸ਼ ਨਹੀਂ ਹੈ – ਟ੍ਰਾਂਸਪੋਰਟ ਮੰਤਰੀ

ਸਿਰਫ ਚਾਲਾਨ ਕਰ ਖਜਾਨਾ ਭਰਨਾ ਸਰਕਾਰ ਦਾ ਉਦੇਸ਼ ਨਹੀਂ ਹੈ - ਟ੍ਰਾਂਸਪੋਰਟ ਮੰਤਰੀ

Recommended

ਜਨਰਲ ਮੋਟਰਜ਼ ਨੇ 2035 ਤੱਕ ਵੱਡੇ ਪੱਧਰ ‘ਤੇ ਇਲੈਕਟ੍ਰਿਕ ਵਾਹਨ ਬਨਾਉਣ ਦਾ ਮਿੱਥਿਆ ਟੀਚਾ

ਜਨਰਲ ਮੋਟਰਜ਼ ਨੇ 2035 ਤੱਕ ਵੱਡੇ ਪੱਧਰ ‘ਤੇ ਇਲੈਕਟ੍ਰਿਕ ਵਾਹਨ ਬਨਾਉਣ ਦਾ ਮਿੱਥਿਆ ਟੀਚਾ

January 31, 2021
ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸੰਗਤਾਂ ਵੱਲੋਂ ਲਾਇਆ ਗਿਆ ਚਾਹ ਪਕੌੜਿਆਂ ਦਾ ਲੰਗਰ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸੰਗਤਾਂ ਵੱਲੋਂ ਲਾਇਆ ਗਿਆ ਚਾਹ ਪਕੌੜਿਆਂ ਦਾ ਲੰਗਰ

December 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In