• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਚੋਣ ਨਤੀਜਿਆਂ ਨੇ ਨਾ ਸਿਰਫ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ਪ੍ਰੋੜਤਾ ਕੀਤੀ ਸਗੋਂ ਅਕਾਲੀ ਦਲ, ਆਪ ਤੇ ਭਾਜਪਾ ਦੀਆਂ ਲੋਕ ਮਾਰੂ ਅਤੇ ਕਿਸਾਨ ਮਾਰੂ ਨੀਤੀਆਂ ਖਿਲਾਫ ਫ਼ਤਵਾ ਦਿੱਤਾ-ਮੁੱਖ ਮੰਤਰੀ

Asli Punjabi by Asli Punjabi
February 18, 2021
in Punjab, Top Stories
0
ਨਗਰ ਕੌਂਸਲਾਂ ਚੋਣਾਂ ‘ਚ ਨਜ਼ਰ ਆਉਂਦੀ ਸਪੱਸ਼ਟ ਹਾਰ ਦੀ ਬੁਖਲਾਹਟ ਵਿੱਚ ਭਾਜਪਾ ਤੇ ਆਪ ਚੀਕ-ਚਿਹਾੜਾ ਪਾਉਣ ਲੱਗੀਆਂ-ਕੈਪਟਨ ਅਮਰਿੰਦਰ ਸਿੰਘ
586
SHARES
3.3k
VIEWS
Share on FacebookShare on TwitterShare on Whatsapp

ਸੂਬੇ ਦੇ ਲੋਕਾਂ ਤੇ ਸੁਨੀਲ ਜਾਖੜ ਦੀ ਅਗਵਾਈ ’ਚ ਸੂਬਾਈ ਕਾਂਗਰਸ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬਾਈ ਮਿਊਂਸਿਪਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਨਾ ਸਿਰਫ ਉਨਾਂ ਦੀ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੀ ਪ੍ਰੋੜਤਾ ਦੱਸਿਆ ਸਗੋਂ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ, ਆਪ ਅਤੇ ਭਾਜਪਾ ਦੀਆਂ ਲੋਕ ਮਾਰੂ ਨੀਤਿਆਂ ਖਿਲਾਫ ਫ਼ਤਵਾ ਗਰਦਾਨਿਆ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੇ ਸਮੂਹ ਵਿਧਾਇਕਾਂ, ਮੈਂਬਰਾਂ ਅਤੇ ਵਰਕਰਾਂ ਨੂੰ ਇਨਾਂ ਮਿਊਂਸਿਪਲ ਚੋਣਾਂ, ਜਿਨਾਂ ਦੇ ਨਤੀਜੇ ਅੱਜ ਐਲਾਨੇ ਗਏ, ਵਿੱਚ ਹੂੰਝਾ ਫੇਰੂ ਜਿੱਤ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਨਾਂ ਤਿੰਨਾਂ ਪਾਰਟੀਆਂ ਦੇ ਵੰਡ ਪਾਊ, ਗੈਰ-ਲੋਕਤੰਤਰੀ, ਗੈਰ-ਸੰਵਿਧਾਨਿਕ ਅਤੇ ਪਿਛਾਂਹਖਿਚੁ ਏਜੰਡੇ ਨੂੰ ਪੂਰੀ ਤਰਾਂ ਨਾਲ ਰੱਦ ਕਰ ਦਿੱਤਾ ਹੈ। ਉਨਾਂ ਲੋਕਾਂ ਨੂੰ ਇਨਾਂ ਨਕਾਰਾਤਮਕ ਅਤੇ ਭੈੜੀਆਂ ਤਾਕਤਾਂ ਨੂੰ ਭਾਂਜ ਦੇਣ ਲਈ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ ਜੋ ਕਿ ਪੰਜਾਬ ਅਤੇ ਇਸ ਦੇ ਭਵਿੱਖ ਨੂੰ ਬਰਬਾਦ ਕਰਨ ਉਤੇ ਤੁਲੀਆਂ ਹੋਈਆਂ ਸਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਅਮਲ ਵਿੱਚ ਲਿਆਂਦੇ ਜਾਣ ਤੋਂ ਬਾਅਦ ਇਹ ਪਹਿਲੀਆਂ ਵੱਡੀਆਂ ਚੋਣਾਂ ਸਨ ਜਿਨਾਂ ਨੇ ਲੋਕਾਂ ਵਿੱਚ ਭਾਜਪਾ ਖਿਲਾਫ਼ ਪਾਏ ਜਾ ਰਹੇ ਗੁੱਸੇ ਨੂੰ ਸਾਹਮਣੇ ਲੈ ਆਂਦਾ ਹੈ, ਜਿਹੜੀ ਪਾਰਟੀ ਆਪਣੇ ਸਾਬਕਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਵਿੱਚ ਆਪ ਦੀ ਮਿਲੀਭੁਗਤ ਨਾਲ ਕਿਸਾਨ ਵਿਰੋਧੀ ਬਿੱਲ ਲਾਗੂ ਕਰਵਾਉਣ ਦੀ ਜ਼ਿੰਮੇਵਾਰ ਹੈ। ਉਨਾਂ ਅੱਗੇ ਦੱਸਿਆ ਕਿ ਇਨਾਂ ਪਾਰਟੀਆਂ ਨੇ ਪੰਜਾਬ ਨੂੰ ਤਬਾਹ ਕਰਨ ਦੇ ਸਪੱਸ਼ਟ ਮਨਸੂਬੇ ਨਾਲ ਕਿਸਾਨਾਂ ਦੇ ਹੱਕਾਂ ਨੂੰ ਆਪਣੇ ਪੈਰਾਂ ਹੇਠਾਂ ਦਰੜਿਆ। ਉਨਾਂ ਕਿਹਾ ਕਿ ਇਸ ਮੁੱਦੇ ਉਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਵੱਲੋਂ ਵਹਾਏ ਗਏ ਮਗਰਮੱਛ ਦੇ ਹੰਝੂਆਂ ਅਤੇ ਡਰਾਮੇਬਾਜ਼ੀ ਨੂੰ ਸੂਬੇ ਦੇ ਲੋਕਾਂ ਨੇ ਚੰਗੀ ਤਰਾਂ ਸਮਝਦੇ ਹੋਏ ਸਿਆਸਤ ਕਰ ਰਹੀਆਂ ਇਨਾਂ ਪਾਰਟੀਆਂ ਨੂੰ ਠੋਕਵਾਂ ਜਵਾਬ ਦਿੱਤਾ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਹੁਣ ਜਦੋਂ ਕਾਂਗਰਸ ਦੇ ਮੁਕਾਬਲੇ ਅਕਾਲੀ ਦਲ, ਆਪ ਅਤੇ ਭਾਜਪਾ ਨੇੜੇ-ਤੇੜੇ ਵੀ ਨਹੀਂ ਢੁਕ ਸਕੀਆਂ ਅਤੇ ਇੱਥੋਂ ਤੱਕ ਕਿ ਕਈ ਵਾਰਡਾਂ ਵਿੱਚ ਆਜ਼ਾਦ ਉਮੀਦਵਾਰਾਂ ਤੋਂ ਵੀ ਪਿੱਛੇ ਰਹਿ ਗਈਆਂ। ਇਸ ਨਾਲ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਪੰਜਾਬ ਦੇ ਸ਼ਹਿਰੀ ਖੇਤਰਾਂ ਦੇ ਵੋਟਰਾਂ ਨੇ ਸੁਚੱਜੇ ਪ੍ਰਸ਼ਾਸਨ ਅਤੇ ਤਰੱਕੀ ਦੇ ਹੱਕ ਵਿੱਚ ਫੈਸਲਾ ਦਿੰਦੇ ਹੋਏ ਸਪੱਸ਼ਟ ਰੂਪ ਵਿੱਚ ਇਨਾਂ ਪਾਰਟੀਆਂ ਦੀ ਸੌੜੀ ਸਿਆਸੀ ਸੋਚ ਨੂੰ ਨਕਾਰ ਦਿੱਤਾ ਹੈ। ਉਨਾਂ ਅੱਗੇ ਦੱਸਿਆ ਕਿ ਇਨਾਂ ਪਾਰਟੀਆਂ ਨੂੰ ਪੰਜਾਬ ਦੇ ਮਸਲਿਆਂ ਤੋਂ ਦੂਰ ਰਹਿਣ ਦਾ ਇਹ ਇਕ ਸਾਫ਼ ਤੇ ਸਪੱਸ਼ਟ ਸੁਨੇਹਾ ਹੈ। ਉਨਾਂ ਕਿਹਾ ਕਿ ਪੰਜਾਬ ਇਨਾਂ ਪਾਰਟੀਆਂ ਦੁਆਰਾ ਸੂਬੇ ਦੇ ਲੋਕਾਂ ਨਾਲ ਕੀਤੀ ਗਈ ਧੋਖਾਧੜੀ ਅਤੇ ਫਰੇਬ ਨੂੰ ਨਾ ਤਾਂ ਮੁਆਫ਼ ਕਰਨ ਅਤੇ ਨਾ ਹੀ ਭੁੱਲਣ ਲਈ ਤਿਆਰ ਹੈ। ਆਖ਼ਰੀ ਨਤੀਜਿਆਂ ਮੁਤਾਬਕ ਕਾਂਗਰਸ ਨੇ 1815 ਵਾਰਡਾਂ (ਮਿਊਂਸਪਲ ਕੌਂਸਲਾਂ) ਵਿੱਚੋਂ 1199 ਅਤੇ ਨਗਰ ਨਿਗਮਾਂ ਦੀਆਂ 350 ਸੀਟਾਂ ਵਿੱਚੋਂ 281 ਉਤੇ ਜਿੱਤ ਹਾਸਲ ਕੀਤੀ ਹੈ ਜਦੋਂਕਿ ਅਕਾਲੀ ਦਲ ਨੂੰ ਮਿਊਂਸਪਲ ਕੌਂਸਲਾਂ ਵਿੱਚ 289 ਅਤੇ ਨਗਰ ਨਿਗਮਾਂ ਵਿੱਚ 33, ਭਾਜਪਾ ਨੂੰ ਮਿਊਂਸਿਪਲ ਕੌਂਸਲਾਂ ਵਿੱਚ 38 ਅਤੇ ਨਗਰ ਨਿਗਮਾਂ ਵਿੱਚ 20 ਤੇ ਆਪ ਨੂੰ ਮਿਊਂਸਿਪਲ ਕੌਂਸਲਾਂ ਵਿੱਚ 57 ਅਤੇ ਨਗਰ ਨਿਗਮਾਂ ਵਿੱਚ 9 ਸੀਟਾਂ ਹਾਸਲ ਹੋਈਆਂ। ਬਾਕੀ ਦੀਆਂ ਸੀਟਾਂ ’ਤੇ ਜ਼ਿਆਦਾਤਰ ਆਜ਼ਾਦ ਉਮੀਦਵਾਰਾਂ ਦਾ ਕਬਜ਼ਾ ਰਿਹਾ ਜਦੋਂ ਕਿ ਬਹੁਜਨ ਸਮਾਜ ਪਾਰਟੀ (ਕੇ) ਅਤੇ ਸੀ.ਪੀ.ਆਈ. ਨੂੰ ਕ੍ਰਮਵਾਰ 13 ਅਤੇ 12 ਵਾਰਡਾਂ ਵਿੱਚ ਜਿੱਤ ਹਾਸਲ ਹੋਈ। ਸਾਲ 2015 ਦੀਆਂ ਬਠਿੰਡਾ, ਹੁਸ਼ਿਆਰਪੁਰ, ਮੋਗਾ ਅਤੇ ਪਠਾਨਕੋਟ ਜ਼ਿਲਿਆਂ ਵਿੱਚ ਹੋਈਆਂ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਮਿਲੀਆਂ 11 ਸੀਟਾਂ ਦੇ ਮੁਕਾਬਲੇ ਹੁਣ ਸਥਿਤੀ ਵੱਡੀ ਪੱਧਰ ’ਤੇ ਕਾਂਗਰਸ ਦੇ ਪੱਖ ਵਿੱਚ ਹੈ। ਇਸ ਦਾ ਅੰਦਾਜ਼ਾ ਇਸੇ ਤੋਂ ਲਗਦਾ ਹੈ ਕਿ ਪਾਰਟੀ ਨੇ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਦੇ ਹੋਏ 149 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਇਸੇ ਤਰਾਂ ਹੀ ਵਾਰਡਾਂ ਵਿੱਚ ਸਾਲ 2015 ਦੀਆਂ 356 ਸੀਟਾਂ ਦੇ ਮੁਕਾਬਲੇ ਕਾਂਗਰਸ ਨੇ ਹੁਣ 1480 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ ਇਨਾਂ ਨਤੀਜਿਆਂ ਨਾਲ ਇਨਾਂ ਸਾਰੀਆਂ ਪਾਰਟੀਆਂ ਨੂੰ ਇਕ ਵਰੇ ਤੋਂ ਵੀ ਘੱਟ ਸਮੇਂ ਦੇ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੈਦਾ ਹੋਣ ਵਾਲੀ ਸਥਿਤੀ ਦੀ ਝਲਕ ਵੇਖਣ ਨੂੰ ਮਿਲ ਗਈ ਹੈ।’’ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਪ ਨੂੰ ਇਨਾਂ ਮਿਊਂਸਿਪਲ ਚੋਣਾਂ ਦੌਰਾਨ ਜਿਸ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਹ ਤਾਂ ਅਜੇ ਸ਼ੁਰੂਆਤ ਹੈ ਅਤੇ ਆਉਂਦੇ ਮਹੀਨਿਆਂ ਦੌਰਾਨ ਇਹ ਤਿੰਨੇ ਪਾਰਟੀਆਂ ਦੇਸ਼ ਦੇ ਸਿਆਸੀ ਨਕਸ਼ੇ ਅਤੇ ਪੰਜਾਬ ਦੀ ਸਿਆਸਤ ਵਿੱਚੋਂ ਮਨਫੀ ਹੋ ਜਾਣਗੀਆਂ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਅੱਜ ਆਪਣੇ ਨਿਵਾਸ ‘ਤੇ ਫੇਮਿਨਾ ਮਿਸ ਗ੍ਰੈਂਡ ਇੰਡੀਆ ਮਨਿਕਾ ਸ਼ਿਯੋਕੰਦ ਨਾਲ ਮੁਲਾਕਾਤ ਕੀਤੀ

Next Post

ਟੂਲਕਿੱਲ ਮਾਮਲਾ ਨਿਕਿਤਾ ਜੈਕਬ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਟੂਲਕਿੱਲ ਮਾਮਲਾ ਨਿਕਿਤਾ ਜੈਕਬ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਟੂਲਕਿੱਲ ਮਾਮਲਾ ਨਿਕਿਤਾ ਜੈਕਬ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

Recommended

ਬੀਬਾ ਬਾਦਲ 28 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ’ਚ ਵਰਕਰਾਂ ਨਾਲ ਕਰਨਗੇ ਮੀਟਿੰਗ

ਬੀਬਾ ਬਾਦਲ 28 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ’ਚ ਵਰਕਰਾਂ ਨਾਲ ਕਰਨਗੇ ਮੀਟਿੰਗ

September 27, 2020
ਐੱਸ.ਐੱਸ.ਸੀ. ਕਾਂਸਟੇਬਲ ਭਰਤੀ 2023 ਲਈ ਸੀ-ਪਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਐੱਸ.ਐੱਸ.ਸੀ. ਕਾਂਸਟੇਬਲ ਭਰਤੀ 2023 ਲਈ ਸੀ-ਪਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

November 21, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In