• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਾਂਗਰਸ ਦੀ ਹੂੰਝਾਫੇਰ ਜਿੱਤ ਨੇ ਸਾਬਤ ਕਰ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਅਸਲ ‘ਕਪਤਾਨ’-ਸੁਖਜਿੰਦਰ ਸਿੰਘ ਰੰਧਾਵਾ

Asli Punjabi by Asli Punjabi
February 19, 2021
in Punjab, Top Stories
0
ਕਾਂਗਰਸ ਦੀ ਹੂੰਝਾਫੇਰ ਜਿੱਤ ਨੇ ਸਾਬਤ ਕਰ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਅਸਲ ‘ਕਪਤਾਨ’-ਸੁਖਜਿੰਦਰ ਸਿੰਘ ਰੰਧਾਵਾ
586
SHARES
3.3k
VIEWS
Share on FacebookShare on TwitterShare on Whatsapp

ਸਾਲ 2022 ਵਿੱਚ ਵੀ ਮੁੱਖ ਮੰਤਰੀ ਦੀ ਅਗਵਾਈ ‘ਚ ਹੀ ਚੋਣ ਮੈਦਾਨ ਵਿੱਚ ਉਤਰੇਗੀ ਕਾਂਗਰਸ

ਚੰਡੀਗੜ੍ਹ – ਪੰਜਾਬ ਦੇ ਮਿਊਂਸਪਲ ਚੋਣ ਨਤੀਜਿਆਂ ਵਿੱਚ ਕਾਂਗਰਸ ਦੀ ਹੂੰਝਾਫੇਰ ਜਿੱਤ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਬੰਨ੍ਹਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚ ਲੋਕਾਂ ਨੇ ਸਪੱਸ਼ਟ ਫ਼ਤਵਾ ਦੇ ਦਿੱਤਾ ਹੈ ਕਿ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਅਸਲ ‘ਕਪਤਾਨ’ ਕੌਣ ਹੈ।ਇਨ੍ਹਾਂ ਚੋਣ ਨਤੀਜਿਆਂ ਨੂੰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀ-ਫਾਈਨਲ ਦੱਸਦਿਆਂ ਕਾਂਗਰਸੀ ਨੇਤਾ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੇ ਮੋਹਰ ਲਾਈ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਕੱਦਾਵਾਰ ਨੇਤਾ ਬਣ ਕੇ ਉਭਰੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੀ ਚੋਣ ਮੈਦਾਨ ਵਿੱਚ ਨਿੱਤਰੇਗੀ ਅਤੇ ਮਿਊਂਸਪਲ ਚੋਣਾਂ ਵਾਂਗ ਸ਼ਾਨਦਾਰ ਜਿੱਤ ਹਾਸਲ ਕਰੇਗੀ।ਮੁਲਕ ਦੀ ਕੌਮੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਮਿਊਂਸਪਲ ਚੋਣਾਂ ਵਿੱਚ ਕੁੱਲ 2165 ਸੀਟਾਂ ਵਿੱਚੋਂ ਸਿਰਫ 47 ਸੀਟਾਂ ਮਿਲਣ ‘ਤੇ ਤਨਜ਼ ਕੱਸਦਿਆਂ ਸ. ਰੰਧਾਵਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਦੀ ਹੋਂਦ ਮਿਟਾਉਣ ਕਰਨ ਦਾ ਏਜੰਡਾ ਲੈ ਕੇ ਤੁਰੀ ਭਾਜਪਾ ਖੁਦ ਹੀ ਸੂਬੇ ਦੇ ਸਿਆਸੀ ਨਕਸ਼ੇ ਤੋਂ ਮਿਟ ਗਈ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਫਿਲਮੀ ਅਦਾਕਾਰ ਦੇ ਸੰਸਦ ਹਲਕੇ ਵਿੱਚ ਭਾਜਪਾ ਦਾ ਕਮਲ ਦਾ ਫੁੱਲ ਪੂਰੀ ਤਰ੍ਹਾਂ ਮੁਰਝਾ ਗਿਆ ਹੈ ਜਿੱਥੇ ਉਥੋਂ ਦੇ ਸੰਸਦੀ ਮੈਂਬਰ ਦੀ ‘ਸਿਆਸੀ ਐਕਟਿੰਗ’ ਵੀ ਭਾਜਪਾ ਦੀ ਬੇੜੀ ਪਾਰ ਨਾ ਲਾ ਸਕੀ।ਸ. ਰੰਧਾਵਾ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਅਤੇ ਉਸ ਤੋਂ ਬਾਅਦ ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਵਾਂਗ ਉਸ ਸਮੇਂ ਵੀ ਕੈਪਟਨ ਅਮਰਿੰਦਰ ਸਿੰਘ ਹੀ ਵਾਹਦ ਇਕ ਅਜਿਹੇ ਆਗੂ ਬਣ ਕੇ ਉਭਰੇ ਸਨ ਜਿਨ੍ਹਾਂ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਕਾਂਗਰਸ ਨੇ ਮਿਊਂਸਪਲ ਕੌਂਸਲਾਂ ਦੇ 1815 ਵਾਰਡਾਂ ਵਿੱਚੋਂ 1199 ਵਾਰਡਾਂ ਅਤੇ 7 ਨਗਰ ਨਿਗਮਾਂ ਦੀਆਂ 350 ਸੀਟਾਂ ਵਿੱਚੋਂ 281 ਸੀਟਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ ਜਦਕਿ ਅਕਾਲੀ ਦਲ ਨੂੰ ਕ੍ਰਮਵਾਰ 289 ਤੇ 22, ਭਾਜਪਾ ਨੂੰ 38 ਤੇ 20 ਅਤੇ ਆਪ ਨੂੰ 57 ਤੇ 9 ਸੀਟਾਂ ‘ਤੇ ਸਬਰ ਕਰਨਾ ਪਿਆ। ਬਾਕੀ ਬਹੁਤੀਆਂ ਸੀਟਾਂ ਵੀ ਆਜ਼ਾਦ ਉਮੀਦਵਾਰਾਂ ਦੀ ਝੋਲੀ ਪਈਆਂ ਜਦਕਿ ਬੀ.ਐਸ.ਪੀ. ਅਤੇ ਸੀ.ਪੀ.ਆਈ. ਨੂੰ ਕ੍ਰਮਵਾਰ 13 ਅਤੇ 12 ਵਾਰਡਾਂ ਉਪਰ ਹੀ ਜਿੱਤ ਨਸੀਬ ਹੋਈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੋਂ ਸੂਬੇ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਪੰਜ ਜ਼ਿਮਨੀ ਚੋਣਾਂ ਵਿੱਚੋਂ ਚਾਰ ਸੀਟਾਂ ਜਿੱਤੀਆਂ ਅਤੇ ਇਸੇ ਤਰ੍ਹਾਂ ਸਾਲ 2017 ਵਿੱਚ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਵੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਸੀ।ਸ. ਰੰਧਾਵਾ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ, ਹੜ੍ਹਾਂ ਅਤੇ ਹੁਣ ਕਿਸਾਨ ਅੰਦੋਲਨ ਵਰਗੀਆਂ ਹੰਗਾਮੀ ਅਤੇ ਚੁਣੌਤੀਪੂਰਨ ਸਥਿਤੀਆਂ ਵਿੱਚ ਮੁੱਖ ਮੰਤਰੀ ਨੇ ਮਿਸਾਲੀ ਅਗਵਾਈ ਦਿੱਤੀ ਹੈ ਅਤੇ ਅਜਿਹੇ ਸੰਜੀਦਾ ਮੁੱਦਿਆਂ ਪ੍ਰਤੀ ਦੂਰਅੰਦੇਸ਼ੀ ਪਹੁੰਚ ਦਾ ਪ੍ਰਗਟਾਵਾ ਕੀਤਾ ਹੈ ਜਿਸ ਕਰਕੇ ਉਨ੍ਹਾਂ ਨੇ ਸੂਬੇ ਦੇ ਸਾਰੇ ਵਰਗਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ, ਕਰਜ਼ਾ ਮੁਆਫੀ, ਰੋਜ਼ਗਾਰ ਉਤਪਤੀ ਅਤੇ ਖਾਸ ਕਰਕੇ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਦੀ ਗੱਲ ਹੋਵੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਸਾਰੇ ਫਰੰਟਾਂ ‘ਤੇ ਪੰਜਾਬ ਅਤੇ ਇੱਥੋਂ ਲੋਕਾਂ ਪ੍ਰਤੀ ਆਪਣਾ ਫਰਜ਼ ਨਿਭਾਇਆ ਹੈ ਜਿਸ ਕਰਕੇ ਲੋਕਾਂ ਨੇ ਕੂੜ ਪ੍ਰਚਾਰ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਨੂੰ ਉਨ੍ਹਾਂ ਦੀ ਅਸਲ ਥਾਂ ਦਿਖਾਉਂਦੇ ਹੋਏ ਕਾਂਗਰਸ ਪਾਰਟੀ ਦੀਆਂ ਨੀਤੀਆਂ ਉਪਰ ਭਰੋਸਾ ਜ਼ਾਹਰ ਕੀਤਾ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਦੂਜੇ ਟੈਸਟ ’ਚ ਟਾਸ ਦੇ ਜ਼ਿਆਦਾ ਮਾਇਨੇ ਨਹੀਂ ਸਨ : ਵਿਰਾਟ

Next Post

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ – ਮੁੱਖ ਮੰਤਰੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ – ਮੁੱਖ ਮੰਤਰੀ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ 'ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ - ਮੁੱਖ ਮੰਤਰੀ

Recommended

ਪੰਜਾਬ ਸਣੇ ਕਈ ਸੂਬਿਆਂ ‘ਚ ਹੀਟਵੇਵ ਅਲਰਟ – ਦੁਪਹਿਰ ਵੇਲੇ ਰਹੋ ਘਰਾਂ ‘ਚ

ਪੰਜਾਬ ਸਣੇ ਕਈ ਸੂਬਿਆਂ ‘ਚ ਹੀਟਵੇਵ ਅਲਰਟ – ਦੁਪਹਿਰ ਵੇਲੇ ਰਹੋ ਘਰਾਂ ‘ਚ

May 25, 2020
ਵਿਨੀ ਮਹਾਜਨ ਬਣੀ ਪੰਜਾਬ ਦੀ ਪਹਿਲੀ ਲੇਡੀ ਚੀਫ਼ ਸੈਕਟਰੀ

ਵਿਨੀ ਮਹਾਜਨ ਬਣੀ ਪੰਜਾਬ ਦੀ ਪਹਿਲੀ ਲੇਡੀ ਚੀਫ਼ ਸੈਕਟਰੀ

June 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In