ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਅੱਜ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਏਂਡਰਿਯੂ ਆਇਰੇ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਡਿਪਟੀ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ‘ਤੇ ਹੋਈ ਇਸ ਮੁਲਾਕਾਤ ਦੌਰਾਨ ਭਾਰਤ ਅਤੇ ਵਿਸ਼ੇਸ਼ ਤੌਰ ‘ਤੇ ਹਰਿਆਣਾ ਸੂਬੇ ਦੇ ਬ੍ਰਿਟਿਸ਼ ਸਰਕਾਰ ਦੇ ਨਾਲ ਆਪਸੀ ਰਿਸ਼ਤਿਆਂ ਤੇ ਕਾਰੋਬਾਰੀ ਸਬੰਧਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਸ੍ਰੀ ਏਂਡਰਿਯੂ ਆਇਰੇ ਨੇ ਸ੍ਰੀ ਦੁਸ਼ਯੰਤ ਚੌਟਾਲਾ ਨੂੰ ਬ੍ਰਿਟਿਸ਼ ਸਰਕਾਰ ਵੱਲੋਂ ਬਿਜਨੈਸ ਤੇ ਹੋਰ ਕਾਰਜਾਂ ਵਿਚ ਪਹਿਲਾਂ ਦੀ ਤਰ੍ਹਾ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਕੋਵਿਡ-19 ਮਹਾਮਾਰੀ ਦੌਰਾਨ ਹਰਿਆਣਾ ਸਰਕਾਰ ਵੱਲੋਂ ਆਪਣੇ ਸੂ੍ਹੇ ਦੇ ਲੋਕਾਂ ਦੇ ਲਈ ਕੀਤੀ ਗਈ ਮਦਦ ਤੇ ਹੋਰ ਚਨੌਤੀਆਂ ਨਾਲ ਨਜਿਠਣ ਲਈ ਵਧਾਈ ਵੀ ਦਿੱਤੀ।ਇਸ ਮੌਕੇ ‘ਤੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸ੍ਰੀ ਏਂਡਰਿਯੂ ਆਇਰੇ ਨੂੰ ਭਾਰਤ ਦਾ ਸੰਵਿਧਾਨ ਅਤੇ ਇਕ ਸਸ੍ਰਿਤੀ ਚਿੰਨ੍ਹ ਵੀ ਭੇਂਟ ਕੀਤਾ।