• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਭਾਰਤ ਸਰਕਾਰ ਘੱਟਗਿਣਤੀਆਂ ਦੇ ਮਸਲਿਆਂ ’ਤੇ ਜਾਣਬੁਝ ਕੇ ਅਪਣਾ ਰਹੀ ਹੈ ਨਕਾਰਾਤਮਕ ਰਵੱਈਆ-ਐਡਵੋਕੇਟ ਧਾਮੀ

Asli Punjabi by Asli Punjabi
February 20, 2021
in Punjab, Top Stories
0
ਭਾਰਤ ਸਰਕਾਰ ਘੱਟਗਿਣਤੀਆਂ ਦੇ ਮਸਲਿਆਂ ’ਤੇ ਜਾਣਬੁਝ ਕੇ ਅਪਣਾ ਰਹੀ ਹੈ ਨਕਾਰਾਤਮਕ ਰਵੱਈਆ-ਐਡਵੋਕੇਟ ਧਾਮੀ
588
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਨਨਕਾਣਾ ਸਾਹਿਬ ਲਈ ਜਥੇ ਨੂੰ ਰੋਕਣ ’ਤੇ ਚੁੱਕੇ ਸਵਾਲ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਭਾਰਤ ਸਰਕਾਰ ਦੇਸ਼ ਅੰਦਰ ਵੱਸਦੇ ਘੱਟਗਿਣਤੀ ਭਾਈਚਾਰਿਆਂ ਅਤੇ ਖ਼ਾਸਕਰ ਸਿੱਖਾਂ ਨਾਲ ਬੇਗਾਨਿਆਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਘੱਟਗਿਣਤੀਆਂ ਨਾਲ ਸਬੰਧਤ ਮਸਲਿਆਂ ’ਤੇ ਨਕਾਰਾਤਮਕ ਰਵੱਈਆ ਕੇਂਦਰ ਦੀ ਨੀਤੀ ਬਣਦੀ ਜਾ ਰਹੀ ਹੈ, ਜੋ ਦੇਸ਼ ਦੇ ਲੋਕਤੰਤਰ ਲਈ ਠੀਕ ਨਹੀਂ ਹੈ। ਹਾਲ ਹੀ ਵਿਚ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਆਪਣੀ ਸਿੱਖ ਵਿਰੋਧੀ ਨੀਤੀ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਜਦੋਂ ਇਸ ਜਥੇ ਲਈ ਕਾਰਵਾਈ ਚੱਲ ਰਹੀ ਸੀ, ਤਾਂ ਉਸ ਵਕਤ ਭਾਰਤ ਸਰਕਾਰ ਦੀ ਜਾਗ ਕਿਉਂ ਨਾ ਖੁੱਲ੍ਹੀ। ਵੀਜ਼ੇ ਜਾਰੀ ਹੋਣ ਬਾਅਦ ਜਦੋਂ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਜਾਣ ਲਈ ਸ੍ਰੀ ਅੰਮ੍ਰਿਤਸਰ ਪੁੱਜ ਗਏ ਸਨ, ਤਾਂ ਉਸ ਸਮੇਂ ਸੁਰੱਖਿਆ ਅਤੇ ਕੋਵਿਡ-19 ਦਾ ਬਹਾਨਾ ਬਣਾ ਕੇ ਜਥੇ ਨੂੰ ਰੋਕਣ ਦਾ ਫੈਸਲਾ ਸਵਾਲ ਪੈਦਾ ਕਰਨ ਵਾਲਾ ਹੈ। ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਨੂੰ ਕਿਸੇ ਰਾਜਸੀ ਪਾਰਟੀ ਦੇ ਏਜੰਡੇ ਤਹਿਤ ਕੰਮ ਨਹੀਂ ਕਰਨਾ ਚਾਹੀਦਾ, ਸਗੋਂ ਦੇਸ਼ ਦੇ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਹਰ ਵਰਗ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਇਸ ਦੇਸ਼ ਅੰਦਰ ਸਿੱਖਾਂ ਦੇ ਯੋਗਦਾਨ ਨੂੰ ਕਦੇ ਵੀ ਘੱਟ ਕਰਕੇ ਨਹੀਂ ਦੇਖਿਆ ਜਾ ਸਕਦਾ। ਪ੍ਰਧਾਨ ਮੰਤਰੀ ਅਤੇ ਸਰਕਾਰ ਦੇ ਜ਼ੁੰਮੇਵਾਰ ਮੰਤਰੀਆਂ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਦੇਸ਼ ਦੀ ਸੁਰੱਖਿਆ ਅਤੇ ਸੱਭਿਆਚਾਰਕ ਖਾਸੇ ਨੂੰ ਬਚਾਉਣ ਲਈ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਦੇਸ਼ ਲਈ 80 ਫੀਸਦੀ ਤੋਂ ਵੱਧ ਸ਼ਹਾਦਤਾਂ ਸਿੱਖਾਂ ਦੇ ਹਿੱਸੇ ਆਈਆਂ ਹਨ। ਪਰੰਤੂ ਕੇਂਦਰ ਦੀ ਭਾਜਪਾ ਸਰਕਾਰ ਇਤਿਹਾਸ ਵੱਲੋਂ ਅੱਖਾਂ ਬੰਦ ਕਰਕੇ ਫੈਸਲੇ ਲੈ ਰਹੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਿੱਖਾਂ ਲਈ ਪਾਵਨ ਅਸਥਾਨ ਹੈ। ਇਸ ਦੇ ਦਰਸ਼ਨਾਂ ਲਈ ਸੰਗਤਾਂ ਅੰਦਰ ਚਾਅ ਅਤੇ ਭਾਵਨਾਤਮਕ ਖਿੱਚ ਹੁੰਦੀ ਹੈ। ਸ਼ਹੀਦੀ ਸਾਕੇ ਦੀ ਸ਼ਤਾਬਦੀ ਦਾ ਇਤਿਹਾਸਕ ਅਵਸਰ ਸਿੱਖ ਸੰਗਤਾਂ ਲਈ ਬੇਹੱਦ ਖ਼ਾਸ ਮੌਕਾ ਹੈ। ਲੇਕਿਨ ਭਾਰਤ ਸਰਕਾਰ ਇਸ ਵਿਚ ਸੰਗਤਾਂ ਦੀ ਸ਼ਮੂਲੀਅਤ ਰੋਕ ਕੇ ਇਸ ਇਤਿਹਾਸਕ ਮੌਕੇ ਦਾ ਸੰਗਤਾਂ ਨੂੰ ਗਵਾਹ ਬਣਨ ਤੋਂ ਰੋਕ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਜਿਹੇ ਆਪ ਹੁਦਰੇ ਫੈਸਲੇ ਨਹੀਂ ਲੈਣੇ ਚਾਹੀਦੇ ਅਤੇ ਹਰ ਧਰਮ ਤੇ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਭਾਰਤ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਲਿਖੇ ਗਏ ਪੱਤਰ ਤਹਿਤ 21 ਫ਼ਰਵਰੀ ਵਾਲੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ ’ਚ ਸੰਗਤਾਂ ਦੀ ਸ਼ਮੂਲੀਅਤ ਲਈ ਸੰਜੀਦਗੀ ਦਿਖਾਉਣੀ ਚਾਹੀਦੀ ਹੈ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਪੰਜਾਬ ਸਰਕਾਰ ਨੇ 8 ਮਾਰਚ ਨੂੰ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ ਇਜਲਾਸ 1 ਤੋਂ 10 ਮਾਰਚ ਤੱਕ ਸੱਦਣ ਦਾ ਪ੍ਰਸਤਾਵ

Next Post

ਪੰਜਾਬ ਵਿਚ ਹੁਣ ਡਿਜੀਟਲ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਵੀ ਮੰਨੇ ਜਾਣਗੇ ਵੈਧ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਪੰਜਾਬ ਵਿਚ ਹੁਣ ਡਿਜੀਟਲ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਵੀ ਮੰਨੇ ਜਾਣਗੇ ਵੈਧ

ਪੰਜਾਬ ਵਿਚ ਹੁਣ ਡਿਜੀਟਲ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਵੀ ਮੰਨੇ ਜਾਣਗੇ ਵੈਧ

Recommended

ਮਾਣਹਾਨੀ ਕੇਸ ਵਿੱਚ ਸੈਸ਼ਨ ਕੋਰਟ ਪਹੁੰਚੀ ਕੰਗਨਾ ਰਣੌਤ

ਮਾਣਹਾਨੀ ਕੇਸ ਵਿੱਚ ਸੈਸ਼ਨ ਕੋਰਟ ਪਹੁੰਚੀ ਕੰਗਨਾ ਰਣੌਤ

March 12, 2021
ਭਾਰਤ ਨੇ ਆਸਟਰੇਲੀਆ ਨੂੰ 8 ਵਿਕਟਾਂ ਨਾਲ ਹਰਾ ਕੇ ਸੀਰੀਜ਼ ’ਚ ਕੀਤੀ ਬਰਾਬਰੀ

ਭਾਰਤ ਨੇ ਆਸਟਰੇਲੀਆ ਨੂੰ 8 ਵਿਕਟਾਂ ਨਾਲ ਹਰਾ ਕੇ ਸੀਰੀਜ਼ ’ਚ ਕੀਤੀ ਬਰਾਬਰੀ

December 29, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In