• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਵਿਚ ਹੁਣ ਡਿਜੀਟਲ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਵੀ ਮੰਨੇ ਜਾਣਗੇ ਵੈਧ

Asli Punjabi by Asli Punjabi
February 20, 2021
in Punjab, ਕਾਰੋਬਾਰ
0
ਪੰਜਾਬ ਵਿਚ ਹੁਣ ਡਿਜੀਟਲ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਵੀ ਮੰਨੇ ਜਾਣਗੇ ਵੈਧ
586
SHARES
3.3k
VIEWS
Share on FacebookShare on TwitterShare on Whatsapp

ਐਮਪਰਿਵਾਹਨ ਅਤੇ ਡਿਜੀਲਾਕਰ ਉੱਤੇ ਡਾਊਨਲੋਡ ਕੀਤੇ ਦਸਤਾਵੇਜ਼ਾਂ ਨੂੰ ਚੈਕਿੰਗ ਦੌਰਾਨ ਦਿਖਾਇਆ ਜਾ ਸਕਦਾ ਹੈ

ਚੰਡੀਗੜ੍ਹ – ਸੂਬੇ ਵਿਚ ਹੁਣ ਵਾਹਨ ਮਾਲਕ ਆਪਣੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਦੀਆਂ ਡਿਜੀਟਲ ਕਾਪੀਆਂ ਆਪਣੇ ਕੋਲ ਰੱਖ ਸਕਦੇ ਹਨ ਕਿਉਂਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐਲ. ਅਤੇ ਆਰ.ਸੀ. ਦੇ ਇਲੈਕਟ੍ਰਾਨਿਕ ਫਾਰਮੈਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਜੇਕਰ ਟ੍ਰੈਫਿਕ ਪੁਲਿਸ ਅਤੇ ਆਰਟੀਓਜ਼ ਚੈਕਿੰਗ ਦੌਰਾਨ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਮੰਗ ਕਰਦੇ ਹਨ ਤਾਂ ਮੋਬਾਈਲ ਐਪਸ- ਐਮਪਰਿਵਾਹਨ ਅਤੇ ਡਿਜੀਲਾਕਰ ਜ਼ਰੀਏ ਡਾਊਨਲੋਡ ਕਰਕੇ ਇਹ ਦਸਤਾਵੇਜ਼ ਦਿਖਾਏ ਜਾ ਸਕਦੇ ਹਨ। ਇਸ ਨਾਲ ਵਾਹਨ ਮਾਲਕਾਂ ਨੂੰ ਦਸਤੀ ਰੂਪ ਵਿੱਚ ਇਹ ਦਸਤਾਵੇਜ਼ ਜਾਂ ਪਲਾਸਟਿਕ ਕਾਰਡ ਨਾਲ ਰੱਖਣ ਦੀ ਲੋੜ ਨਹੀਂ ਹੋਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਟਰਾਂਸਪੋਰਟ ਕਮਿਸ਼ਨਰ ਵੱਲੋਂ ਪੰਜਾਬ ਰਾਜ ਖੇਤਰੀ ਟਰਾਂਸਪੋਰਟ ਅਥਾਰਟੀਆਂ ਦੇ ਸਮੂਹ ਸਕੱਤਰਾਂ /ਐਸਡੀਐਮਜ਼ ਅਤੇ ਏਡੀਜੀਪੀ ਟਰੈਫਿਕ ਨੂੰ ਪੁਲਿਸ ਵਿਭਾਗ ਦੇ ਚੈਕਿੰਗ ਸਟਾਫ ਨੂੰ ਜਾਗਰੂਕ ਕਰਨ ਲਈ ਇਸ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਟ੍ਰੈਫਿਕ ਪੁਲਿਸ ਵੱਲੋਂ ਮੌਕੇ ‘ਤੇ ਵੈਰੀਫਿਕੇਸ਼ਨ ਦੌਰਾਨ ਸਮਾਰਟਫੋਨਜ਼ ਵਿੱਚ “ਵਰਚੁਅਲ” ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਨੂੰ ਵੈਧ ਮੰਨਿਆ ਜਾਵੇ।ਰਜ਼ੀਆ ਸੁਲਤਾਨਾ ਨੇ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ‘ਵਰਚੁਅਲ’ ਡੀਐਲ ਅਤੇ ਆਰਸੀ ਦੀ ਮਨਜ਼ੂਰੀ ਸੰਬੰਧੀ ਜਾਣਕਾਰੀ ਸੂਬੇ ਦੇ ਟਰਾਂਸਪੋਰਟ ਦਫਤਰਾਂ ਦੇ ਨੋਟਿਸ ਬੋਰਡਾਂ ‘ਤੇ ਲਗਾਈ ਜਾਵੇ। ਉਹਨਾਂ ਕਿਹਾ ਕਿ ਡਿਜ਼ੀਟਲ ਪੰਜਾਬ ਮੁਹਿੰਮ ਨੂੰ ਅਮਲ ਵਿੱਚ ਲਿਆਉਣ ਦੇ ਨਾਲ ਹੀ ਇਹ ਪ੍ਰਣਾਲੀ ਭ੍ਰਿਸ਼ਟਾਚਾਰ ਨੂੰ ਵੀ ਖ਼ਤਮ ਕਰੇਗੀ ਅਤੇ ਡੀ.ਐਲ. ਅਤੇ ਆਰ.ਸੀ. ਦੀ ਹਾਰਡ ਕਾਪੀ ਉਪਲਬਧ ਨਾ ਹੋਣ ਦੀ ਸੂਰਤ ਵਿਚ ਲੋਕਾਂ ਨੂੰ ਭਾਰੀ ਜੁਰਮਾਨਿਆਂ ਤੋਂ ਬਚਣ ਵਿਚ ਸਹਾਇਕ ਹੋਵੇਗੀ।ਰਾਜ ਟਰਾਂਸਪੋਰਟ ਕਮਿਸ਼ਨਰ ਡਾ. ਅਮਰ ਪਾਲ ਸਿੰਘ ਨੇ ਅੱਗੇ ਦੱਸਿਆ ਕਿ ਜੇਕਰ ਕੋਈ ਆਪਣਾ ਡਰਾਈਵਿੰਗ ਲਾਇਸੈਂਸ / ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਘਰ ਭੁੱਲ ਜਾਂਦਾ ਹੈ ਜਾਂ ਗੁਆਚ ਜਾਂਦਾ ਹੈ ਜਾਂ ਪ੍ਰਿੰਟਿਡ ਸਮਾਰਟ ਚਿੱਪ ਵਾਲੇ ਡੀ.ਐਲ. ਜਾਂ ਆਰ.ਸੀ. ਦੀ ਡਿਲੀਵਰੀ ਨਾ ਹੋਣ ਦੀ ਸੂਰਤ ਵਿਚ, ਉਸ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ। ਉਹ ਸਿਰਫ ਡਿਜੀਲਾਕਰ ਜਾਂ ਐਮਪਰਿਵਾਹਨ ਐਪ ਨੂੰ ਡਾਊਨਲੋਡ ਕਰਕੇ ਆਪਣੇ ਵਰਚੁਅਲ ਡੀਐਲ ਜਾਂ ਆਰਸੀ ਨੂੰ ਆਪਣੇ ਮੋਬਾਇਲ ਵਿਚ ਰੱਖ ਸਕਦਾ ਹੈ। ਇਹ ਹੁਣ ਪੂਰੀ ਤਰ੍ਹਾਂ ਵੈਧ ਹੈ ਅਤੇ ਚੈਕਿੰਗ ਸਮੇਂ ਦਿਖਾਇਆ ਜਾ ਸਕਦਾ ਹੈ।ਉਹਨਾਂ ਕਿਹਾ ਕਿ ਜਦੋਂ ਬਿਨੈਕਾਰ ਦੀ ਆਰਸੀ ਜਾਂ ਡੀਐਲ ਨੂੰ ਰਜਿਸਟਰਡ ਅਤੇ ਲਾਇਸੈਂਸੀ ਅਥਾਰਟੀ ਵਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ ਤਾਂ ਪ੍ਰਵਾਨਗੀ ਸਬੰਧੀ ਸੰਦੇਸ਼ ਉਸ ਦੇ ਫੋਨ ‘ਤੇ ਆਉਂਦਾ ਹੈ ਅਤੇ ਫਿਰ ਇਹ ਦਸਤਾਵੇਜ਼ ਐਪ ਵਿਚੋਂ ਡਾਊਨਲੋਡ ਕੀਤੇ ਜਾ ਸਕਦੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਭਾਰਤ ਸਰਕਾਰ ਘੱਟਗਿਣਤੀਆਂ ਦੇ ਮਸਲਿਆਂ ’ਤੇ ਜਾਣਬੁਝ ਕੇ ਅਪਣਾ ਰਹੀ ਹੈ ਨਕਾਰਾਤਮਕ ਰਵੱਈਆ-ਐਡਵੋਕੇਟ ਧਾਮੀ

Next Post

ਸਿਹਤ ਵਿਭਾਗ ਵਿੱਚ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਭਰਤੀ ਕੀਤੀ ਗਈ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਿਹਤ ਵਿਭਾਗ ਵਿੱਚ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਭਰਤੀ ਕੀਤੀ ਗਈ

ਸਿਹਤ ਵਿਭਾਗ ਵਿੱਚ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਭਰਤੀ ਕੀਤੀ ਗਈ

Recommended

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

April 17, 2024
v  ਵਿਜੀਲੈਂਸ ਜਾਂਚ ਲਈ ਨਹੀਂ ਪਹੁੰਚੇ ਬਰਜਿੰਦਰ ਸਿੰਘ ਹਮਦਰਦ 1- 10 ਦਿਨ ਦਾ ਮੰਗਿਆ ਹੋਰ ਸਮਾਂ –

v ਵਿਜੀਲੈਂਸ ਜਾਂਚ ਲਈ ਨਹੀਂ ਪਹੁੰਚੇ ਬਰਜਿੰਦਰ ਸਿੰਘ ਹਮਦਰਦ 1- 10 ਦਿਨ ਦਾ ਮੰਗਿਆ ਹੋਰ ਸਮਾਂ –

May 30, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In