ਵਾਸ਼ਿੰਗਟਨ – ਅਮਰੀਕੀ ਨਾਗਰਿਕਤਾ ਬਿੱਲ 2021 ਸੰਸਦ ਵਿਚ ਪੇਸ਼ ਕੀਤਾ ਗਿਆ। ਇਸ ਦੇ ਜ਼ਰੀਏ ਰੁਜ਼ਗਾਰ ਅਧਾਰਤ ਗ੍ਰੀਨ ਕਾਰਡ ਲਈ ਕਿਸੇ ਦੇਸ਼ ਦੇ ਪਰਵਾਸੀਆਂ ’ਤੇ ਲਗਾਈ ਪਾਬੰਦੀ ਹਟਾ ਦਿੱਤੀ ਜਾਵੇਗੀ। ਕਾਨੂੰਨ ਲਾਗੂ ਹੋਣ ਤੋਂ ਬਾਅਦ ਐੱਚ-1 ਬੀ ਵੀਜ਼ਾ ਧਾਰਕਾਂ ਦੇ ਆਸ਼ਰਿਤਾਂ ਨੂੰ ਵੀ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ। ਅਮਰੀਕਾ ਵਿਚ ਤਕਨਾਲੋਜੀ ਦੇ ਖੇਤਰ ਵਿਚ ਕੰਮ ਕਰਨ ਵਾਲੇ ਹਜ਼ਾਰਾਂ ਭਾਰਤੀਆਂ ਨੂੰ ਵੀ ਲਾਭ ਹੋਵੇਗਾ।