• About
  • Contact
  • Hindi News
  • English News
Wednesday, May 28, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਪ੍ਰਚੰਡ ਕੀਤਾ-ਬੀਬੀ ਜਗੀਰ ਕੌਰ

Asli Punjabi by Asli Punjabi
February 21, 2021
in Punjab, Top Stories
0
ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਪ੍ਰਚੰਡ ਕੀਤਾ-ਬੀਬੀ ਜਗੀਰ ਕੌਰ
587
SHARES
3.3k
VIEWS
Share on FacebookShare on TwitterShare on Whatsapp

ਸ਼ਹੀਦਾਂ ਦੇ ਇਤਿਹਾਸ ਤੋਂ ਬੱਚਿਆਂ ਨੂੰ ਜਾਣੂ ਕਰਵਾਉਣਾ ਮਾਵਾਂ ਦੀ ਅਹਿਮ ਜ਼ੁੰਮੇਵਾਰੀ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੌਰਾਨ 1921 ਵਿਚ ਵਾਪਰੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਉਲੀਕੇ ਕੌਮੀ ਸਮਾਗਮਾਂ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਅੱਜ ਇਸਤਰੀ ਸੰਮੇਲਨ ਕਰਵਾਇਆ ਗਿਆ। ਦੱਸਣਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦਾ ਪਰਿਵਾਰ ਦੇਸ਼ ਵੰਡ ਮਗਰੋਂ ਇਸ ਨਗਰ ’ਚ ਆ ਕੇ ਵੱਸਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਥੇ 3 ਦਿਨਾਂ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਬੀਤੇ ਕੱਲ੍ਹ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਅੱਜ ਦੂਸਰੇ ਦਿਨ ਕਰਵਾਏ ਗਏ ਇਸਤਰੀ ਸੰਮੇਲਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਪੰਥਕ ਹੱਥਾਂ ਵਿਚ ਲਿਆਉਣ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਕੌਮ ਨੂੰ ਇਸ ਸਾਕੇ ਨੇ ਸੰਗਠਤ ਕਰਕੇ ਭਵਿੱਖ ਲਈ ਕੇਵਲ ਸੁਚੇਤ ਹੀ ਨਹੀਂ ਕੀਤਾ, ਸਗੋਂ ਆਪਣੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਵੀ ਪ੍ਰਚੰਡ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਾਕੇ ਦੌਰਾਨ ਬੀਬੀਆਂ ਦੀ ਸਮੂਲੀਅਤ ਵੀ ਸਿੱਖ ਇਤਿਹਾਸ ਦਾ ਅਹਿਮ ਹਿੱਸਾ ਹੈ, ਇਸੇ ਲਈ ਸ਼ਤਾਬਦੀ ਸਮਾਗਮਾਂ ਦੌਰਾਨ ਇਕ ਦਿਨ ਦਾ ਸਮਾਗਮ ਇਤਿਹਾਸ ਦੀ ਅਹਿਮ ਪਾਤਰ ਬੀਬੀ ਤੇਜ ਕੌਰ ਤੇ ਬੀਬੀ ਇੰਦਰ ਕੌਰ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਬੀਬੀਆਂ ਦੇ ਯੋਗਦਾਨ ਨੂੰ ਨਕਾਰਿਆ ਨਹੀਂ ਜਾ ਸਕਦਾ ਅਤੇ ਮੌਜੂਦਾ ਸਮੇਂ ਅੰਦਰ ਬੀਬੀਆਂ ਦੀ ਜ਼ੁੰਮੇਵਾਰੀ ਹੋਰ ਵੀ ਵੱਡੀ ਹੈ। ਉਨ੍ਹਾਂ ਕਿਹਾ ਕਿ ਨੌਜੁਆਨੀ ਨੂੰ ਗੁਰਸਿੱਖੀ ਅਤੇ ਇਤਿਹਾਸ ਨਾਲ ਜੋੜਨਾ ਬੀਬੀਆਂ ਦਾ ਫ਼ਰਜ਼ ਹੈ, ਜਿਸ ਨੂੰ ਉਹ ਸੰਜਦੀਗੀ ਨਾਲ ਨਿਭਾਉਣ। ਕੌਮੀ ਭਵਿੱਖ ਦੀ ਬਿਹਤਰੀ ਲਈ ਬੱਚਿਆਂ ਅੰਦਰ ਸਿੱਖ ਸਰੋਕਾਰ ਪੈਦਾ ਕਰਨ ਲਈ ਮਾਵਾਂ ਵੱਡੀ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਆਪਣੇ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ’ਤੇ ਚੱਲ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਯਤਨ ਕਰੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਸ਼ਰਨਜੀਤ ਕੌਰ ਜੀਂਦੜ, ਪ੍ਰੋ. ਕਮਲਜੀਤ ਕੌਰ ਤੇ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਵੀ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਬੀਬੀਆਂ ਦੇ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖੀ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸੁਖਵਰਸ਼ ਸਿੰਘ ਪੰਨੂ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਰਵਿੰਦਰ ਸਿੰਘ ਚੱਕ, ਸ. ਰਤਨ ਸਿੰਘ ਜੱਫਰਵਾਲ, ਬੀਬੀ ਜਸਬੀਰ ਕੌਰ, ਸ. ਤਾਰਾ ਸਿੰਘ ਸੱਲ੍ਹਾ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਗੁਰਿੰਦਰ ਸਿੰਘ ਸ਼ਾਮਪੁਰਾ, ਸ. ਸੁਖਬੀਰ ਸਿੰਘ ਵਾਹਲਾ, ਪ੍ਰਿੰ: ਸਵਰਨ ਸਿੰਘ ਤੁਗਲਵਾਲਾ, ਬੀਬੀ ਰੁਪਿੰਦਰ ਕੌਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਡਾ. ਤੇਜਿੰਦਰ ਕੌਰ ਧਾਲੀਵਾਲ, ਬੀਬੀ ਸਤਵੰਤ ਕੌਰ, ਬੀਬੀ ਗੁਰਿੰਦਰ ਕੌਰ ਜਲਾਲਉਸਮਾ, ਭਾਈ ਦੁਰਲੱਭ ਸਿੰਘ, ਮਾਸਟਰ ਗੁਰਨਾਮ ਸਿੰਘ, ਸ. ਅਮਰਜੀਤ ਸਿੰਘ ਰੰਧਾਵਾ, ਬਾਪੂ ਵੱਸਣ ਸਿੰਘ, ਸ. ਗੁਰਬਚਨ ਸਿੰਘ, ਸ. ਹਰਪਾਲ ਸਿੰਘ ਏਸੀਪੀ, ਸ. ਗੁਰਵਿੰਦਰ ਸਿੰਘ ਰੰਧਾਵਾ, ਬੀਬੀ ਦਲਜੀਤ ਕੌਰ, ਬੀਬੀ ਨਿਰਮਲ ਕੌਰ, ਸ. ਰਜਿੰਦਰ ਸਿੰਘ ਪਦਮ, ਸ. ਜੋਗਿੰਦਰ ਸਿੰਘ ਅਚਲੀਗੇਟ, ਬੀਬੀ ਰਣਜੀਤ ਕੌਰ, ਬੀਬੀ ਕਮਲੇਸ਼ ਕੌਰ, ਬੀਬੀ ਬਲਵਿੰਦਰ ਕੌਰ ਸੰਧੂ, ਬੀਬੀ ਰਾਜਬੀਰ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਹਰਜੀਤ ਸਿੰਘ ਲਾਲੂਘੂੰਮਣ, ਸ. ਸਿਮਰਜੀਤ ਸਿੰਘ ਕੰਗ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸ. ਸੁਖਬੀਰ ਸਿੰਘ, ਹੈੱਡ ਪ੍ਰਚਾਰ ਭਾਈ ਜਸਵਿੰਦਰ ਸਿੰਘ ਸ਼ਹੂਰ, ਬੀਬੀ ਹਰਪ੍ਰੀਤ ਕੌਰ, ਭਾਈ ਰਣਜੀਤ ਸਿੰਘ ਵੜੈਚ, ਭਾਈ ਵਰਿਆਮ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Previous Post

ਹਫ਼ਤਾਵਾਰੀ ਪ੍ਰੋਗਰਾਮ “ਜਲ ਹੈ ਤਾਂ ਕੱਲ੍ਹ ਹੈ” ਜਲੰਧਰ ਦੂਰਦਰਸ਼ਨ ਤੋਂ ਹੁਣ ਹਰ ਐਤਵਾਰ ਹੋਵੇਗਾ ਪ੍ਰਸਾਰਿਤ

Next Post

‘ਯੂਥ ਆਫ ਪੰਜਾਬ’ ਮੁਹਿੰਮ ਦਾ ਪਹਿਲਾ ਪੜਾਅ 23 ਫਰਵਰੀ ਤੋਂ : ਚੇਅਰਮੈਨ ਬਿੰਦਰਾ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
‘ਯੂਥ ਆਫ ਪੰਜਾਬ’ ਮੁਹਿੰਮ ਦਾ ਪਹਿਲਾ ਪੜਾਅ 23 ਫਰਵਰੀ ਤੋਂ : ਚੇਅਰਮੈਨ ਬਿੰਦਰਾ

‘ਯੂਥ ਆਫ ਪੰਜਾਬ’ ਮੁਹਿੰਮ ਦਾ ਪਹਿਲਾ ਪੜਾਅ 23 ਫਰਵਰੀ ਤੋਂ : ਚੇਅਰਮੈਨ ਬਿੰਦਰਾ

Recommended

ਕੈਨੇਡਾ: ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਝਾਂ ਨੇ ਕਵੀ ਦਰਬਾਰ ਕਰਵਾਇਆ

ਕੈਨੇਡਾ: ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਝਾਂ ਨੇ ਕਵੀ ਦਰਬਾਰ ਕਰਵਾਇਆ

June 14, 2023
ਨਜਾਇਜ਼ ਮਾਇਨਿੰਗ ਰੋਕਣ ਲਈ ਲਾਈ ਅਧਿਆਪਕਾਂ ਦੀ ਡਿਊਟੀ, ਤਿੱਖੇ ਵਿਰੋਧ ਮਗਰੋਂ ਫੈਸਲਾ ਵਾਪਸ ਲੈਣ ਦੀ ਹਦਾਇਤ

ਨਜਾਇਜ਼ ਮਾਇਨਿੰਗ ਰੋਕਣ ਲਈ ਲਾਈ ਅਧਿਆਪਕਾਂ ਦੀ ਡਿਊਟੀ, ਤਿੱਖੇ ਵਿਰੋਧ ਮਗਰੋਂ ਫੈਸਲਾ ਵਾਪਸ ਲੈਣ ਦੀ ਹਦਾਇਤ

June 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In