• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖੇਤੀ ਕਾਨੂੰਨਾਂ ਉਤੇ ਰੋਕ ਲਾਉਣ ਦੀ ਮਿਆਦ ਨੂੰ ਵਧਾਉਣ ਬਾਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ: ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
February 22, 2021
in Punjab, ਕਾਰੋਬਾਰ
0
ਖੇਤੀ ਕਾਨੂੰਨਾਂ ਉਤੇ ਰੋਕ ਲਾਉਣ ਦੀ ਮਿਆਦ ਨੂੰ ਵਧਾਉਣ ਬਾਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ: ਕੈਪਟਨ ਅਮਰਿੰਦਰ ਸਿੰਘ
588
SHARES
3.3k
VIEWS
Share on FacebookShare on TwitterShare on Whatsapp

ਆਖਿਆ, ਇਹ ਉਨਾਂ ਦਾ ਨਿੱਜੀ ਸੁਝਾਅ ਨਹੀਂ ਸੀ ਸਗੋਂ ਕਿਸਾਨ ਆਗੂਆਂ ਵੱਲੋਂ ਹਾਸਲ ਫੀਡਬੈਕ ਦੇ ਸੰਦਰਭ ਵਿੱਚ ਸੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਖੇਤੀ ਕਾਨੂੰਨਾਂ ਦੀ ਪ੍ਰਸਤਾਵਿਤ ਮੁਅੱਤਲੀ ਦੇ ਵਾਧੇ ਬਾਰੇ ਮੀਡੀਆ ਦੇ ਉਸ ਬਿਆਨ ਨੂੰ ‘ਗਲਤ ਵਿਆਖਿਆ’ ਕਰਾਰ ਦਿੰਦੇ ਹੋਏ ਕਿਹਾ ਕਿ ਸ਼ਰਾਰਤ ਨਾਲ ਉਨਾਂ ਦੇ ਇਸ ਮੁੱਦੇ ਉਤੇ ਪੱਖ ਪ੍ਰਤੀ ਗਲਤ ਪ੍ਰਭਾਵ ਦੇਣ ਲਈ ਇਸ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ।ਮੁੱਖ ਮੰਤਰੀ ਨੇ ਕੁਝ ਕਿਸਾਨ ਨੇਤਾਵਾਂ ਦੇ ਉਨਾਂ (ਮੁੱਖ ਮੰਤਰੀ) ਦੇ ਅੰਦੋਲਨ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰਨ ਦੇ ਖਦਸ਼ਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਉਨਾਂ ਦੀ ਇੰਟਰਵਿਊ ਤੋਂ ਇਹ ਸੰਦੇਸ਼ ਪਹੁੰਚਾਉਣ ਦੀ ਕੀਤੀ ਗਈ ਕੋਸ਼ਿਸ਼ ਪੂਰੀ ਤਰਾਂ ਗਲਤ ਹੈ ਜਿਵੇਂ ਕਿ ਇਸ ਮੁੱਦੇ ’ਤੇ ਉਨਾਂ ਦੇ ਬਾਕੀ ਬਿਆਨ ਤੋਂ ਸਪੱਸ਼ਟ ਹੁੰਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਕਿ ਉਨਾਂ ਨੇ ਸਪੱਸ਼ਟ ਤੌਰ ’ਤੇ ਕਿਸੇ ਵੀ ਦਖਲਅੰਦਾਜ਼ੀ ਜਾਂ ਸਿੱਧੇ ਤੌਰ ’ਤੇ ਵਿਚੋਲਗੀ ਜਦੋਂ ਤੱਕ ਦੋਵੇਂ ਧਿਰਾਂ ਵੱਲੋਂ ਨਹੀਂ ਮੰਗੀ ਗਈ, ਤੋਂ ਇਨਕਾਰ ਕਰ ਦਿੱਤਾ ਸੀ। ਉਨਾਂ ਕਿਹਾ ਕਿ ਸਬੰਧਤ ਇੰਟਰਵਿਊ ਵਿੱਚ ਉਨਾਂ ਸਪੱਸ਼ਟ ਤੌਰ ’ਤੇ ਕਿਹਾ ਸੀ ‘‘ਜਿੱਥੋਂ ਤੱਕ ਮੈਂ ਸਮਝਦਾ ਹਾਂ ਉਹ ਇਹ ਹੈ ਕਿ ਕੁਝ ਕਿਸਾਨ ਆਗੂ ਖੇਤੀ ਕਾਨੂੰਨਾਂ ਨੂੰ 18 ਮਹੀਨਿਆਂ ਲਈ ਅੱਗੇ ਪਾਉਣ ਲਈ ਸਹਿਮਤ ਹਨ ਪਰ ਜਿਨਾਂ ਦੀ ਮਿਆਦ 24 ਮਹੀਨਿਆਂ ਤੱਕ ਵੀ ਵਧਾਈ ਜਾਣ ਦੀ ਸੰਭਾਵਨਾ ਹੋ ਸਕਦੀ ਹੈ।’’ ਉਨਾਂ ਨੇ ਉਸੇ ਇੰਟਰਵਿਊ ਦੌਰਾਨ ਇਹ ਵੀ ਕਿਹਾ ਸੀ ਕਿ ਜਿਸ ਸਮਾਂ ਹੱਦ ਤੱਕ ਕਾਨੂੰਨਾਂ ਉਤੇ ਰੋਕ ਲਾਉਣ ਦੀ ਗੱਲ ਹੋ ਰਹੀ ਹੈ, ਉਹ ਪੱਖ ਲਗਾਤਾਰ ਚਰਚਾ ਦਾ ਵਿਸ਼ਾ ਹੈ (ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ)।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦਾ ਬਿਆਨ ਸਪੱਸ਼ਟ ਤੌਰ ’ਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਇਸ ਮੁੱਦੇ ’ਤੇ ਆਈ ਫੀਡਬੈਕ ਦੇ ਸੰਦਰਭ ਵਿੱਚ ਸੀ, ਜਿਸ ਨੂੰ ਤੋੜ ਮਰੋੜ ਕੇ ਪੇਸ਼ ਕਰਦਿਆਂ ਸਮਝੌਤੇ ਲਈ ਉਨਾਂ ਦੇ ਨਿੱਜੀ ਸੁਝਾਅ ਵਜੋਂ ਪੇਸ਼ ਕੀਤਾ ਗਿਆ। ਉਨਾਂ ਦੇ ਪੂਰੇ ਬਿਆਨ ਦੇ ਸੰਦਰਭ ਵਿੱਚ ਲਿਆਂਦੇ ਜਾਣ ਦੀ ਬਜਾਏ, ਇਸ ਖਾਸ ਨੁਕਤੇ (ਖੇਤੀ ਕਾਨੂੰਨਾਂ ਦੀ 24 ਮਹੀਨਿਆਂ ਲਈ ਮੁਅੱਤਲੀ ਉਤੇ) ਨੂੰ ਇਕ ਵੱਖਰੇ ਬਿਆਨ ਵਜੋਂ ਦਿਖਾਇਆ ਗਿਆ ਜਿਸ ਨੂੰ ਉਨਾਂ ਤੱਥਾਂ ਤੋਂ ਗਲਤ ਕਰਾਰ ਦਿੱਤਾ।ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਦੁਹਰਾਉਦਿਆਂ ਕਿਹਾ ਕਿ ਇਸ ਮਸਲੇ ਦਾ ਛੇਤੀ ਹੱਲ ਪੰਜਾਬ ਦੀ ਸੁਰੱਖਿਆ ਲਈ ਬਹੁਤ ਨਾਜ਼ੁਕ ਹੈ ਜਿੱਥੇ ਪਿਛਲੇ ਪੰਜ-ਛੇ ਮਹੀਨਿਆਂ ਵਿੱਚ ਸਰਹੱਦ ਪਾਰ ਤੋਂ ਸੂਬੇ ਵਿੱਚ ਹਥਿਆਰਾਂ ਦੀ ਤਸਕਰੀ ਵਿੱਚ ਵਾਧਾ ਹੋਇਆ ਹੈ। ਉਨਾਂ ਇਹ ਗੱਲ ਦਾਅਵੇ ਨਾਲ ਕਹੀ ਕਿ ਉਹ ਅਤੇ ਉਨਾਂ ਦੀ ਸਰਕਾਰ ਇਸ ਮੁੱਦੇ ’ਤੇ ਕਿਸਾਨਾਂ ਨਾਲ ਨਿਰੰਤਰ ਖੜੀ ਰਹੇਗੀ। ਉਨਾਂ ਨੇ ਸ਼ਨਿਚਰਵਾਰ ਨੂੰ ਹੋਈ ਨੀਤੀ ਆਯੋਗ ਦੀ ਮੀਟਿੰਗ ਲਈ ਸੌਂਪੇ ਭਾਸ਼ਣ ਵਿੱਚ ਵੀ ਮੌਜੂਦਾ ਅੰਦੋਲਨ ਦੇ ਤੁਰੰਤ ਹੱਲ ਦੀ ਲੋੜ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਦਿਆਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਾਰੇ ਸ਼ਿਕਵਿਆਂ ਦਾ ਹੱਲ ਕਰਦਿਆਂ ਉਨਾਂ ਦੀ ਸੰਤੁਸ਼ਟੀ ਕਰਵਾਉਣ ਦੀ ਗੱਲ ਕਹੀ ਸੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਨੂੰ ਹੀ ਕਰਨਾ ਪਵੇਗਾ ਕਿ ਉਨਾਂ ਦੇ ਹਿੱਤ ਵਿੱਚ ਕੀ ਹੈ ਅਤੇ ਕਿਸ ਹੱਦ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਮੰਗ ਉਤੇ ਸਮਝੌਤਾ ਕਰਨ ਜੇਕਰ ਉਹ ਵਾਕਈ ਇਸ ਤਰਾਂ ਚਾਹੁੰਦੇ ਹਨ, ਲਈ ਤਿਆਰ ਹਨ। ਉਨਾਂ ਆਪਣਾ ਪੱਖ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਆਪਣੇ ਵੱਕਾਰ ਦਾ ਸਵਾਲ ਨਹੀਂ ਬਣਾਉਣਾ ਚਾਹੀਦਾ ਅਤੇ ਸੰਕਟ ਦੇ ਪ੍ਰਭਾਵਸ਼ਾਲੀ ਅਤੇ ਲੰਬੇ ਸਮੇਂ ਦੇ ਹੱਲ ਲਈ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਨੀਤੀ ਆਯੋਗ ਦੇ ਵਾਈਸ ਚੇਅਰਮੈਨ ਰਾਜੀਵ ਕੁਮਾਰ ਦੇ ਦਾਅਵੇ ’ਤੇ ਹੈਰਾਨੀ ਜ਼ਾਹਰ ਕੀਤੀ ਕਿ ਕੱਲ ਹੋਈ ਨੀਤੀ ਆਯੋਗ ਦੀ ਛੇਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਕਿਸੇ ਨੇ ਵੀ ਖੇਤੀ ਕਾਨੂੰਨਾਂ ਬਾਰੇ ਗੱਲ ਨਹੀਂ ਕੀਤੀ। ਉਨਾਂ ਕਿਹਾ ਕਿ ਹਾਲਾਂਕਿ ਉਹ ਸਿਹਤ ਠੀਕ ਨਾ ਹੋਣ ਦੇ ਕਾਰਨ ਵਰਚੁਅਲ ਕਾਨਫਰੰਸ ਵਿੱਚ ਨਿੱਜੀ ਤੌਰ ’ਤੇ ਸ਼ਾਮਲ ਨਹੀਂ ਹੋ ਸਕੇ ਸਨ ਪਰ ਵੀਰਵਾਰ ਨੂੰ ਨੀਤੀ ਆਯੋਗ ਨੂੰ ਸੌਂਪੇ ਉਨਾਂ ਦੇ ਭਾਸ਼ਣ ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਸਪੱਸ਼ਟ ਤੌਰ ’ਤੇ ਉਭਾਰਿਆ ਸੀ।ਉਨਾਂ ਨੇ ਨਾ ਸਿਰਫ ਆਪਣੀ ਸਰਕਾਰ ਦੇ ਸਟੈਂਡ ਨੂੰ ਦੁਹਰਾਇਆ ਕਿ ਖੇਤੀਬਾੜੀ ਇਕ ਸੂਬਿਆਂ ਦਾ ਵਿਸ਼ਾ ਹੈ ਅਤੇ ਇਸ ’ਤੇ ਕਾਨੂੰਨ ਬਣਾਉਣ ਦਾ ਮਾਮਲਾ ਸਹਿਕਾਰੀ ਸੰਘਵਾਦ ਦੀ ਅਸਲ ਭਾਵਨਾ ਨਾਲ ਸੂਬਿਆਂ ਉਤੇ ਛੱਡ ਦੇਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨੀਤੀ ਆਯੋਗ ਦੇ ਵਾਈਸ ਚੇਅਰਮੈਨ ਦੇ ਦਾਅਵੇ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੰਦਿਆਂ ਇਸ ਨੂੰ ਪੂਰੀ ਤਰਾਂ ਅਤੇ ਸਪੱਸ਼ਟ ਤੌਰ ’ਤੇ ਰੱਦ ਕਰਦਿਆਂ ਇਸ ਗੱਲ ਦੀ ਲੋੜ ਉਤੇ ਜ਼ੋਰ ਦਿੱਤਾ ਕਿ ਕਿਸਾਨੀ ਮਸਲੇ ਦਾ ਹੱਲ ਫੌਰੀ ਤੌਰ ’ਤੇ ਕਰਨਾ ਚਾਹੀਦਾ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨਾਂ ਅਤੇ ਉਨਾਂ ਦੀ ਸਰਕਾਰ ਦਾ ਸਟੈਂਡ ਖੇਤੀ ਕਾਨੂੰਨਾਂ ਬਾਰੇ ਹਰ ਮੰਚ ਤੋਂ ਇਕਸਾਰ ਹੀ ਰਿਹਾ ਹੈ ਅਤੇ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸੂਬਾਈ ਸੋਧ ਬਿੱਲ ਉਨਾਂ ਦੇ ਸਟੈਂਡ ਦੀ ਪੁਸ਼ਟੀ ਕਰਦੇ ਹਨ। ਉਨਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਸੂਬੇ ਦੇ ਰਾਜਪਾਲ ਇਨਾਂ ਬਿੱਲਾਂ ਨੂੰ ਅੱਗੇ ਰਾਸ਼ਟਰਪਤੀ ਕੋਲ ਭੇਜਣ ਦੀ ਬਜਾਏ ਇਨਾਂ ਨੂੰ ਆਪਣੇ ਕੋਲ ਰੋਕ ਕੇ ਬੈਠੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਦੇ ਵਿਸ਼ਾਲ ਸਮਾਗਮਾਂ ਨਾਲ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ

Next Post

ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ

ਭਾਰਤ ਬਹੁ-ਰੰਗੇ ਫੁੱਲਾਂ ਦਾ ਗੁਲਦਸਤਾ; ਇਕ ਬੋਲੀ ਇੱਕ ਦੇਸ਼ ਦਾ ਨਾਅਰਾ ਦੇ ਕੇ ਫਿਰਕੂ ਰੰਗਤ ਦੇਣ ਵਾਲੇ ਦੇਸ਼ ਧ੍ਰੋਹੀ ਹਨ : ਚੰਨੀ

Recommended

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

June 20, 2021
ਕੋਵਿਡ -19 ਟੀਕਾਕਰਨ ਨੂੰ ਉਤਸ਼ਾਹਤ ਕਰਨ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ‘ਵਿਸ਼ਵ ਸਿਹਤ ਦਿਵਸ’ ਮਨਾਇਆ

ਕੋਵਿਡ -19 ਟੀਕਾਕਰਨ ਨੂੰ ਉਤਸ਼ਾਹਤ ਕਰਨ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ‘ਵਿਸ਼ਵ ਸਿਹਤ ਦਿਵਸ’ ਮਨਾਇਆ

April 8, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In