• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ: ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
February 23, 2021
in Punjab, Top Stories
0
ਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ: ਕੈਪਟਨ ਅਮਰਿੰਦਰ ਸਿੰਘ
587
SHARES
3.3k
VIEWS
Share on FacebookShare on TwitterShare on Whatsapp

ਸੈਲਾਨੀਆਂ ਲਈ ਸਹੂਲਤਾਂ, ਨੇਚਰ ਟਰੇਲ, ਜੰਗਲ ਸਫ਼ਾਰੀ ਦਾ ਵਿਕਾਸ ਕਾਰਜ ਅਧੀਨ

ਚੰਡੀਗੜ – ਸਿਸਵਾਂ ਨੂੰ ਇਕ ਪ੍ਰਮੁੱਖ ਅਤੇ ਤਰਜੀਹੀ ਈਕੋ ਟੂਰਿਜ਼ਮ ਕੇਂਦਰ ਵਜੋਂ ਉਤਸ਼ਾਹਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਆਪਣੇ ਦਫ਼ਤਰ ਵਿਚ ਕਿਤਾਬਚਾ, ਪੈਂਫਲੇਟ ਅਤੇ ਫਿਲਮ ਦੇ ਟੀਜ਼ਰ ਸਮੇਤ ਵੱਖ-ਵੱਖ ਪ੍ਰਚਾਰ ਅਤੇ ਸੂਚਨਾ ਸਮੱਗਰੀ ਜਾਰੀ ਕੀਤੀ। ਸਿਸਵਾਂ ਕਮਿਉਨਟੀ ਰਿਜ਼ਰਵ ਦਾ ਲੋਗੋ ਵੀ ਲਾਂਚ ਕੀਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਖੇਤਰ ਦੀਆਂ ਵਿਸ਼ਾਲ ਸੈਰ-ਸਪਾਟਾ ਸਮਰੱਥਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਖੇਤਰ ਵਿੱਚ ਵੱਖ ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਮੁੱਖ ਤੌਰ ’ਤੇ ਨੇਚਰ ਇੰਟਰਪ੍ਰੀਟੇਸ਼ਨ ਸੈਂਟਰ, ਥੀਮੈਟਿਕ ਗੇਟਸ ਅਤੇ ਸੰਕੇਤਕ ਚਿੰਨ, ਫੂਡ ਕੋਰਟ, ਵਾਸ਼ਰੂਮ ਦੀ ਸਹੂਲਤ, ਨੇਚਰ ਟਰੇਲ, ਜੰਗਲ ਸਫਾਰੀ ਜਿਹੀਆਂ ਸੈਲਾਨੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਾਂਭ-ਸੰਭਾਲ ਦੇ ਮੁੱਦਿਆਂ ਜਿਵੇਂ ਸਪਾਟਡ ਡੀਅਰ, ਜੰਗਲੀ ਖਰਗੋਸ਼ ਅਤੇ ਹੋਰ ਪ੍ਰਜਾਤੀਆਂ ਦੀ ਜਾਣ-ਪਛਾਣ ਜੋ ਕਦੇ ਇਸ ਖੇਤਰ ਵਿਚ ਵਧਦੀਆਂ ਫੁੱਲਦੀਆਂ ਸਨ ਅਤੇ ਸਾਲ ਬੀਤਣ ਨਾਲ ਇਨਾਂ ਦੀ ਗਿਣਤੀ ਵਿਚ ਕਮੀ ਆਈ ਹੈ, ਨਾਲ ਨਜਿੱਠਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੈਲਾਨੀਆਂ ਦੇ ਅਨੁਕੂਲ ਬੁਨਿਆਦੀ ਢਾਂਚੇ ਅਤੇ ਸਹੂਲਤਾਂ ’ਤੇ ਪ੍ਰਚਾਰ ਦੀਆਂ ਗਤੀਵਿਧੀਆਂ ਨਾਲ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ ਜਿਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਅਤੇ ਆਮਦਨ ਦੀਆਂ ਵੱਖ ਵੱਖ ਗਤੀਵਿਧੀਆਂ ਨਾਲ ਸਥਾਨਕ ਲੋਕਾਂ ਨੂੰ ਲਾਭ ਪਹੁੰਚੇਗਾ।ਉਨਾਂ ਪੰਜਾਬ ਬਰਡ ਫੈਸਟੀਵਲ ਦੇ ਸਫਲ ਆਯੋਜਨ ਦੀ ਸ਼ਲਾਘਾ ਵੀ ਕੀਤੀ ਜਿਸ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੀ ਭਰਪੂਰ ਹੁੰਗਾਰਾ ਮਿਲਿਆ ਹੈ ਅਤੇ ‘ਰੈਟਰੋਸਪੈਕਟ’ ਨਾਮਕ ਮੇਲੇ ਨਾਲ ਸਬੰਧਤ ਕਾਰਵਾਈ ਵੀ ਜਾਰੀ ਕੀਤੀ ਗਈ।ਜ਼ਿਕਰਯੋਗ ਹੈ ਕਿ ਸ਼ਿਵਾਲਿਕ , ਸਿਸਵਾਂ ਹੇਠਲੇ ਖੇਤਰਾਂ ਵਿੱਚ ਸੰਘਣੇ ਜੰਗਲ, ਸ਼ੁੱਧ ਪਾਣੀ ਅਤੇ ਭਰਪੂਰ ਹਰਿਆਵਲ ਮੌਜੂਦ ਹੈ ਜੋ ਇਸਨੂੰ ਕੁਦਰਤ ਪ੍ਰੇਮੀਆਂ ਲਈ ਇਕ ਖਿੱਚ ਦਾ ਕੇਂਦਰ ਬਣਾਉਂਦੀ ਹੈ। ਇਸ ਖੇਤਰ ਦਾ ਇੱਕ ਅਮੀਰ ਇਤਿਹਾਸ ਹੈ ਅਤੇ ਜੈਵਿਕ ਰਿਕਾਰਡਾਂ ਇਥੇ ਸੋਨੇਨੀਅਨ ਸਭਿਅਤਾ ਦੀ ਮੌਜੂਦਗੀ ਦੀ ਗਵਾਹੀ ਭਰਦੇ ਹਨ। ਇਹ ਖੇਤਰ ਭਾਰਤ ਨੂੰ ਮੱਧ ਏਸ਼ੀਆਈ ਦੇਸ਼ਾਂ ਅਤੇ ਪੂਰਬੀ ਯੂਰਪ ਨਾਲ ਜੋੜਨ ਵਾਲੇ ਪੁਰਾਣੇ ਵਪਾਰਕ ਮਾਰਗ ਦਾ ਹਿੱਸਾ ਰਿਹਾ ਹੈ।ਇਸ ਮੌਕੇ ਸੀਨੀਅਰ ਸਰਕਾਰੀ ਅਧਿਕਾਰੀਆਂ ਸਮੇਤ ਵਧੀਕ ਮੁੱਖ ਸਕੱਤਰ (ਜੰਗਲਾਤ) ਰਵਨੀਤ ਕੌਰ, ਪੀ.ਸੀ.ਸੀ.ਐਫ (ਐਚਓਐਫਐਫ) ਸ੍ਰੀ. ਜਿਤੇਂਦਰ ਸਰਮਾ, ਚੀਫ ਵਾਈਲਡ ਲਾਈਫ ਵਾਰਡਨ ਸ੍ਰੀ ਆਰ.ਕੇ. ਮਿਸ਼ਰਾ, ਆਈਐਫਐਸ ਸੀਸੀਐਫ (ਜੰਗਲੀ ਜੀਵ) ਬਸੰਤ ਰਾਜ ਕੁਮਾਰ ਅਤੇ ਡੀ.ਐਫ.ਓ (ਜੰਗਲੀ ਜੀਵ) ਰੋਪੜ ਡਾ. ਮੋਨਿਕਾ ਯਾਦਵ ਮੌਜੂਦ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਵੱਲੋਂ ਸਮਾਰਟ ਸਿਟੀ ਤੇ ਅਮਰੁਤ ਸਕੀਮਾਂ ਤਹਿਤ 1087 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਵਰਚੁਅਲ ਤੌਰ ‘ਤੇ ਆਗਾਜ਼

Next Post

ਬੀਬੀ ਜਗੀਰ ਕੌਰ ਨੇ ਛੇਹਰਟਾ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਦੀ ਕੀਤੀ ਨਿਖੇਧੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਬੀਬੀ ਜਗੀਰ ਕੌਰ ਨੇ ਛੇਹਰਟਾ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਦੀ ਕੀਤੀ ਨਿਖੇਧੀ

ਬੀਬੀ ਜਗੀਰ ਕੌਰ ਨੇ ਛੇਹਰਟਾ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਦੀ ਕੀਤੀ ਨਿਖੇਧੀ

Recommended

ਰੇਲ ਮੰਤਰੀ ਨੂੰ ਮਿਲੇ ਐਮ.ਪੀ ਮਨੀਸ਼ ਤਿਵਾੜੀ; ਬਲਾਚੌਰ ਨੂੰ ਰੇਲ ਲਿੰਕ ਨਾਲ ਜੋੜਨ ਅਤੇ ਰੋਪੜ ਰੇਲਵੇ ਸਟੇਸ਼ਨ ਚ ਸੁਧਾਰ ਦੀ ਕੀਤੀ ਮੰਗ

ਰੇਲ ਮੰਤਰੀ ਨੂੰ ਮਿਲੇ ਐਮ.ਪੀ ਮਨੀਸ਼ ਤਿਵਾੜੀ; ਬਲਾਚੌਰ ਨੂੰ ਰੇਲ ਲਿੰਕ ਨਾਲ ਜੋੜਨ ਅਤੇ ਰੋਪੜ ਰੇਲਵੇ ਸਟੇਸ਼ਨ ਚ ਸੁਧਾਰ ਦੀ ਕੀਤੀ ਮੰਗ

August 25, 2021
ਗੁਰਦਾਸਪੁਰ ਦੇ ਤਿੰਨ ਘਰਾਂ ਵਿੱਚ ਹੋਈ NIA ਦੀ ਰੇਡ

ਗੁਰਦਾਸਪੁਰ ਦੇ ਤਿੰਨ ਘਰਾਂ ਵਿੱਚ ਹੋਈ NIA ਦੀ ਰੇਡ

September 13, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In