• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਕਰਨਗੇ ਕਾਂਗਰਸ ਦੀ ਅਗਵਾਈ-ਜਾਖੜ

Asli Punjabi by Asli Punjabi
February 23, 2021
in Punjab
0
ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਕਰਨਗੇ ਕਾਂਗਰਸ ਦੀ ਅਗਵਾਈ-ਜਾਖੜ
590
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੀ ਅਗਵਾਈ ਕਰਨਗੇ ਕਿਉਂਕਿ ਹਾਲ ਹੀ ਵਿੱਚ ਹੋਈਆਂ ਮਿਊਂਸਪਲ ਚੋਣਾਂ ਵਿੱਚ ਸੂਬੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਸਮਰਥਨ ਵਿੱਚ ਸਪੱਸ਼ਟ ਫਤਵਾ ਦੇ ਕੇ ਮੁੱਖ ਮੰਤਰੀ ਦੀ ਲੀਡਰਸ਼ਿਪ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ।ਮੁੱਖ ਮੰਤਰੀ ਵੱਲੋਂ ਸਮਾਰਟ ਸਿਟੀ ਅਤੇ ਅਮਰੁਤ ਸਕੀਮਾਂ ਤਹਿਤ 1087 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੇ ਜਾਣ ਲਈ ਹੋਏ ਇਕ ਸਮਾਗਮ ਦੌਰਾਨ ਸ੍ਰੀ ਜਾਖੜ ਨੇ ਕਿਹਾ,‘‘ਮਿਊਂਸਪਲ ਚੋਣਾਂ ਵਿੱਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਨਾਲ ਵੋਟਰਾਂ ਨੇ ਨਾ ਸਿਰਫ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਨੂੰ ਮੁੜ ਪ੍ਰਵਾਨਿਤ ਕੀਤਾ ਹੈ ਸਗੋਂ ਉਨਾਂ ਦੀ ਭਵਿੱਖੀ ਅਗਵਾਈ ਵਿੱਚ ਵੀ ਪੰਜਾਬੀਆਂ ਨੇੇ ਭਰੋਸਗੀ ਜ਼ਾਹਰ ਕੀਤੀ ਹੈ।’’ ਉਨਾਂ ਕਿਹਾ ਕਿ ਕਾਂਗਰਸ ਪਾਰਟੀ ਮਿਸ਼ਨ ‘2022 ਲਈ ਕੈਪਟਨ’ ਦੀ ਸ਼ੁਰੂਆਤ ਪਹਿਲਾਂ ਹੀ ਕਰ ਚੁੱਕੀ ਹੈ ਅਤੇ ਅਗਲੀਆਂ ਚੋਣਾਂ ਵੀ ਉਨਾਂ ਦੀ ਅਗਵਾਈ ਵਿੱਚ ਹੀ ਲੜੇਗੀ।ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਹੀ ਔਖੇ ਸਮਿਆਂ ਵਿੱਚ ਕਾਂਗਰਸ ਦੀ ਅਗਵਾਈ ਕੀਤੀ ਹੈ ਅਤੇ ਪੰਜਾਬ ਦੇ ਲੋਕ ਸੂਬੇ ਪ੍ਰਤੀ ਉਨਾਂ ਦੇ ਯੋਗਦਾਨ ਨੂੰ ਭਲੀ-ਭਾਂਤ ਜਾਣਦੇ ਹਨ। ਉਨਾਂ ਕਿਹਾ,‘‘ਪੰਜਾਬ ਸ਼ਾਇਦ ਇਸ ਵੇਲੇ ਬਹੁਤ ਬੁਰੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ, ਭਾਵੇਂ ਕੋਵਿਡ ਦੀ ਗੱਲ ਹੋਵੇ, ਕਾਲੇ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ’ਚ ਬੇਚੈਨੀ ਦੀ ਗੱਲ ਹੋਵੇ ਜਾਂ ਫਿਰ ਕੇਂਦਰ ਸਰਕਾਰ ਦੇ ਸੂਬੇ ਪ੍ਰਤੀ ਬੇਰੁਖੀ ਵਾਲੇ ਵਿਹਾਰ ਦੀ, ਸਿਰਫ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਤੇ ਲੀਡਰਸ਼ਿਪ ਵਾਲੀ ਪਹੁੰਚ ਹੀ ਸੂਬੇ ਨੂੰ ਇਸ ਤੋਂ ਬਾਹਰ ਕੱਢਣ ਦੇ ਸਮਰੱਥਵਾਨ ਹੈ।ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੇ ਕੇਂਦਰ ਸਰਕਾਰ ’ਤੇ ਵਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦੇ ਇਵਜ਼ ਵਿੱਚ ਸੂਬੇ ਨੂੰ ਸਜ਼ਾ ਦੇਣ ਲਈ ਕੇਂਦਰ ਸਰਕਾਰ ਨੇ ਆਰਥਿਕ ਨਾਕਾਬੰਦੀ ਸਮੇਤ ਹਰੇਕ ਤਰਾਂ ਦਾ ਹਰਬਾ ਵਰਤਿਆ ਹੈ। ਉਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅਧੀਨ ਮੁਲਕ ਦਾ ਸੰਘੀ ਢਾਂਚਾ ਖ਼ਤਰੇ ਹੇਠ ਹੈ। ਉਨਾਂ ਨੇ ਹਾਲ ਹੀ ਵਿੱਚ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਵਾਲੇ ਕੇਂਦਰ ਸਰਕਾਰ ਦੇ ਫੈਸਲੇ ’ਤੇ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਕੇਂਦਰ ਸੂਬੇ ਵਿਰੁੱਧ ਪੱਖਪਾਤੀ ਰਵੱਈਆ ਅਪਣਾ ਰਿਹਾ ਹੈ। ਸ਼ਹਿਰੀ ਇਲਾਕਿਆਂ ਵਿੱਚ ਵਿਕਾਸ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਸ੍ਰੀ ਜਾਖੜ ਨੂੰ ਕਿਹਾ ਕਿ ਇਹ ਗ਼ਲਤ ਧਾਰਨਾ ਪਾਈ ਜਾ ਰਹੀ ਸੀ ਕਿ ਉਨਾਂ ਦੀ ਸਰਕਾਰ ਸਿਰਫ ਪੇਂਡੂ ਇਲਾਕਿਆਂ ਲਈ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਭਾਵੇਂ ਪੰਜਾਬ ਇਕ ਖੇਤੀ ਅਰਥਚਾਰੇ ਵਾਲਾ ਸੂਬਾ ਹੈ ਅਤੇ ਸ਼ਹਿਰੀ ਇਲਾਕਿਆਂ ਵਿੱਚ ਵਿਆਪਕ ਪੱਧਰ ’ਤੇ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨਾਲ ਇਹ ਧਾਰਨਾ ਵੀ ਦੂਰ ਹੋਵੇਗੀ।ਸ੍ਰੀ ਜਾਖੜ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਲ 2022 ਲਈ ਕਾਂਗਰਸ ਦੇ ਮੈਨੀਫੈਸਟੋ ਵਿੱਚ ਅੰਮਿ੍ਰਤਸਰ-‘ਗੁਰੂ ਕੀ ਨਗਰੀ’ ਨੂੰ ਸਰਵੋਤਮ ਸ਼ਹਿਰ ਬਣਾਉਣ ਦਾ ਵਾਅਦਾ ਕੀਤਾ ਜਾਵੇ। ਉਨਾਂ ਕਿਹਾ, ‘‘ਅੰਮਿ੍ਰਤਸਰ ਨੂੰ ਵੈਟੀਕਨ ਸਿਟੀ ਦੀ ਤਰਜ਼ ਉਤੇ ਦੁਨੀਆਂ ਦੇ ਸਰਵੋਤਮ ਸ਼ਹਿਰਾਂ ਵਿੱਚੋਂ ਇਕ ਬਣਾਇਆ ਜਾਣਾ ਚਾਹੀਦਾ ਹੈ।’’ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਮਿਉਸਪਲ ਚੋਣਾਂ ਵਿੱਚ ਜਿੱਤ ਤੋਂ ਬਾਅਦ ਇਨਾਂ ਪ੍ਰਾਜੈਕਟਾਂ ਦੇ ਆਗਾਜ਼ ਨੂੰ ਸ਼ਾਨਦਾਰ ਸ਼ੁਰੂਆਤ ਦੱਸਿਆ। ਉਨਾਂ ਕਿਹਾ ਕਿ ਸ਼ਾਨਦਾਰ ਜਿੱਤ ਇਹ ਦਰਸਾਉਦੀ ਹੈ ਕਿ ਪੰਜਾਬ ਦੇ ਲੋਕਾਂ ਦਾ ਮੁੱਖ ਮੰਤਰੀ ਦੀ ਲੀਡਰਸ਼ਿਪ ਵਿੱਚ ਬਹੁਤ ਜ਼ਿਆਦਾ ਵਿਸ਼ਵਾਸ ਹੈ। ਉਨਾਂ ਕਿਹਾ ਕਿ ਸਿਰਫ ਕੈਪਟਨ ਅਮਰਿੰਦਰ ਸਿੰਘ ਸੂਬੇ ਨੂੰ ਅੱਗੇ ਲਿਜਾ ਸਕਦੇ ਹਨ ਅਤੇ ਸਮਾਜਿਕ ਤੇ ਫਿਰਕੂ ਸਦਭਾਵਨਾ ਕਾਇਮ ਰੱਖ ਸਕਦੇ ਹਨ। ਬਰਿੰਦਰ ਸਿੰਘ ਢਿੱਲੋਂ ਨੇ ਕਿਹਾ, ‘‘ਤੁਹਾਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲੜਨੀਆਂ ਹੋਣਗੀਆਂ ਕਿਉਕਿ ਪੰਜਾਬ ਨੂੰ ਤੁਹਾਡੀ ਅਗਵਾਈ ਦੀ ਲੋੜ ਹੈ।’’

Previous Post

ਬੀਬੀ ਜਗੀਰ ਕੌਰ ਨੇ ਛੇਹਰਟਾ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਦੀ ਕੀਤੀ ਨਿਖੇਧੀ

Next Post

ਅਦਾਲਤ ਨੇ ਨੈਸ਼ਨਲ ਹੇਰਾਲਡ ਮਾਮਲੇ ਵਿੱਚ ਸੋਨੀਆ ਅਤੇ ਰਾਹੁਲ ਗਾਂਧੀ ਤੋਂ ਮੰਗਿਆ ਜਵਾਬ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਅਦਾਲਤ ਨੇ ਨੈਸ਼ਨਲ ਹੇਰਾਲਡ ਮਾਮਲੇ ਵਿੱਚ ਸੋਨੀਆ ਅਤੇ ਰਾਹੁਲ ਗਾਂਧੀ ਤੋਂ ਮੰਗਿਆ ਜਵਾਬ

ਅਦਾਲਤ ਨੇ ਨੈਸ਼ਨਲ ਹੇਰਾਲਡ ਮਾਮਲੇ ਵਿੱਚ ਸੋਨੀਆ ਅਤੇ ਰਾਹੁਲ ਗਾਂਧੀ ਤੋਂ ਮੰਗਿਆ ਜਵਾਬ

Recommended

ਉੱਤਰਾਖੰਡ ਵਿੱਚ ਬੱਦਲ ਫੱਟਣ ਕਾਰਨ 9 ਵਿਅਕਤੀ ਲਾਪਤਾ, ਕਈ ਮਕਾਨ ਢੇਰੀ

ਉੱਤਰਾਖੰਡ ਵਿੱਚ ਬੱਦਲ ਫੱਟਣ ਕਾਰਨ 9 ਵਿਅਕਤੀ ਲਾਪਤਾ, ਕਈ ਮਕਾਨ ਢੇਰੀ

August 30, 2021
ਜੰਮੂ-ਕਸ਼ਮੀਰ ਦੇ ਆਰਥਿਕ ਵਿਕਾਸ ਲਈ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾਵੇ : ਮਨੋਜ ਸਿਨਹਾ

ਜੰਮੂ-ਕਸ਼ਮੀਰ ਦੇ ਆਰਥਿਕ ਵਿਕਾਸ ਲਈ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾਵੇ : ਮਨੋਜ ਸਿਨਹਾ

June 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In