• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਵਿੱਚ ਕੋਵਿਡ ਕੇਸ ਵਧਣ ‘ਤੇ ਮੁੱਖ ਮੰਤਰੀ ਵੱਲੋਂ ਇਕ ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ ‘ਤੇ ਬੰਦਿਸ਼ਾਂ ਲਾਉਣ ਦੇ ਹੁਕਮ

Asli Punjabi by Asli Punjabi
February 24, 2021
in Health, Punjab
0
ਪੰਜਾਬ ਵਿੱਚ ਕੋਵਿਡ ਕੇਸ ਵਧਣ ‘ਤੇ ਮੁੱਖ ਮੰਤਰੀ ਵੱਲੋਂ ਇਕ ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ ‘ਤੇ ਬੰਦਿਸ਼ਾਂ ਲਾਉਣ ਦੇ ਹੁਕਮ
587
SHARES
3.3k
VIEWS
Share on FacebookShare on TwitterShare on Whatsapp

ਵਿਦਿਆਰਥੀਆਂ ਦਰਮਿਆਨ ਮਾਮਲੇ ਵਧਣ ਦੇ ਮੱਦੇਨਜ਼ਰ ਸੁਰੱਖਿਆ ਉਪਾਵਾਂ ਦੇ ਅਮਲ ਲਈ ਸਕੂਲਾਂ ਵਿੱਚ ਅਧਿਆਪਕ ਨੋਡਲ ਅਫਸਰ ਮਨੋਨੀਤ ਕੀਤੇ

ਚੰਡੀਗੜ੍ਹ – ਸੂਬੇ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ‘ਤੇ ਚਿੰਤਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦਰੂਨੀ ਤੇ ਬਾਹਰੀ ਇਕੱਠਾਂ ਉਪਰ ਬੰਦਿਸ਼ਾਂ ਲਾਉਂਦੇ ਹੋਏ ਇਕ ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤੱਕ ਅਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤੱਕ ਸੀਮਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਾਸਕ/ਸਮਾਜਿਕ ਦੂਰੀ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਟੈਸਟਿੰਗ ਵੀ ਵਧਾ ਕੇ ਪ੍ਰਤੀ ਦਿਨ 30,000 ਤੱਕ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਹਾਟ-ਸਪਾਟ ਇਲਾਕਿਆਂ ਵਿੱਚ ਲੋੜ ਪੈਣ ‘ਤੇ ਰਾਤ ਦਾ ਕਰਫ਼ਿਊ ਲਾਉਣ ਲਈ ਅਧਿਕਾਰਤ ਕੀਤਾ ਹੈ ਅਤੇ ਮਾਈਕ੍ਰੋ ਕੰਟੇਨਮੈਂਟ ਰਣਨੀਤੀ ਵੀ ਅਪਣਾਈ ਜਾਵੇਗੀ। ਉਨ੍ਹਾਂ ਨੇ ਪੁਲੀਸ ਨੂੰ ਮਾਸਕ ਪਹਿਨਣ, ਸਾਰੇ ਰੈਸਟੋਰੈਂਟਾਂ ਤੇ ਮੈਰਿਜ ਪੈਲੇਸਾਂ ਵੱਲੋਂ ਕੋਵਿਡ ਨਿਗਰਾਨ ਲਾਉਣ ਬਾਰੇ ਜਾਰੀ ਨੋਟੀਫਿਕੇਸ਼ਨ ਦਾ ਸਖ਼ਤੀ ਨਾਲ ਪਾਲਣ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ ਅਤੇ ਇਸ ਉਦੇਸ਼ ਲਈ ਕਰ ਤੇ ਆਬਕਾਰੀ ਵਿਭਾਗ ਨੂੰ ਨੋਡਲ ਏਜੰਸੀ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸਿਨੇਮਾ ਘਰਾਂ ਵਿੱਚ ਗਿਣਤੀ ਘੱਟ ਕਰਨ ਦਾ ਫੈਸਲਾ ਇਕ ਮਾਰਚ ਤੋਂ ਬਾਅਦ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਦਫ਼ਤਰਾਂ ਅਤੇ ਰੈਸਟੋਰੈਂਟਾਂ ਨੂੰ ਸਾਰੇ ਮੁਲਾਜ਼ਮਾਂ ਲਈ ਕਰੋਨਾ ਟੈਸਟਾਂ ਦੀ ਤਾਜ਼ਾ ਰਿਪੋਰਟ ਡਿਸਪਲੇਅ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ।ਟੈਸਟਿੰਗ ਵਧਾਉਣ ਦੇ ਆਦੇਸ਼ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਪਾਜ਼ੇਟਿਵ ਵਿਅਕਤੀ ਦੇ ਸੰਪਰਕ ਵਿੱਚ ਆਏ 15 ਵਿਅਕਤੀਆਂ ਦੀ ਲਾਜ਼ਮੀ ਟੈਸਟਿੰਗ ਕਰਵਾਉਣ ਦੇ ਹੁਕਮ ਦਿੱਤੇ ਹਨ ਅਤੇ ਇਸ ਦੀ ਨਿਗਰਾਨੀ ਸੀ.ਪੀ.ਟੀ.ਓਜ਼ ਵੱਲੋਂ ਕੀਤੀ ਜਾਵੇਗੀ ਜਦਕਿ ਸਿਹਤ ਵਿਭਾਗ ਪ੍ਰਗਤੀ ਦਾ ਜਾਇਜ਼ਾ ਲਵੇਗਾ।ਮੁੱਖ ਮੰਤਰੀ ਨੇ ਟੀਕਾਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸੂਚਨਾ, ਸਿੱਖਿਆ ਤੇ ਸੰਚਾਰ (ਆਈ.ਈ.ਸੀ.) ਮੁਹਿੰਮ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਕਿ ਸਾਰੇ ਸਿਹਤ ਸੰਭਾਲ ਕਾਮਿਆਂ ਅਤੇ ਮੂਹਰਲੀ ਕਤਾਰ ਦੇ ਵਰਕਰਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਬਜ਼ੁਰਗ ਆਬਾਦੀ ਅਤੇ ਸਹਿ-ਬਿਮਾਰੀਆਂ ਨਾਲ ਪੀੜਤ ਵਸੋਂ ਲਈ ਵੈਕਸੀਨ ਵਾਸਤੇ ਵੀ ਰੂਪ-ਰੇਖਾ ਲਈ ਵੀ ਯੋਜਨਾ ਉਲੀਕਣ ਦੇ ਹੁਕਮ ਦਿੱਤੇ।3.23 ਸੀ.ਐਫ.ਆਰ. ਉਪਰ ਚਿੰਤਾ ਜ਼ਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੀ ਪੜਚੋਲ ਦੀਆਂ ਲੱਭਤਾਂ ਦਾ ਨੋਟਿਸ ਲਿਆ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਮੌਤਾਂ ਦਾਖ਼ਲ ਰਹਿਣ ਦੇ 2-14 ਦਿਨ ਦੇ ਦਰਮਿਆਨ ਹੋਈਆਂ ਹਨ। ਉਨ੍ਹਾਂ ਨੇ ਸਹਿ-ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਖਾਸ ਕਰਕੇ ਪ੍ਰਾਈਵੇਟ ਸੰਸਥਾਵਾਂ ਵਿੱਚ ਦਾਖ਼ਲ ਮਰੀਜ਼ਾਂ ਲਈ ਪ੍ਰੋਟੋਕਾਲ ਦੀ ਨਿਰੰਤਰ ਨਿਗਾਰਨੀ ਦੀ ਲੋੜ ‘ਤੇ ਜ਼ੋਰ ਦਿੱਤਾ। ਕੁਝ ਮੌਤਾਂ ਦੇ ਘਰਾਂ ਵਿੱਚ ਹੋਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਹੁਕਮ ਦਿੱਤੇ ਕਿ ਘਰੇਲੂ ਇਕਾਂਤਵਾਸ ਵਾਲੇ ਮਾਮਲਿਆਂ ਖਾਸ ਕਰਕੇ ਸਹਿ-ਬਿਮਾਰੀਆਂ ਨਾਲ ਪੀੜਤਾਂ ਦੀ ਢੁਕਵੀਂ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਵੈ-ਨਿਗਰਾਨੀ ਦੀਆਂ ਹਦਾਇਤਾਂ ‘ਤੇ ਅਧਾਰਿਤ ਫਤਹਿ ਕਿੱਟਾਂ ਨੂੰ ਸਬੰਧਤ ਵਿਅਕਤੀਆਂ ਦੇ ਪਾਜ਼ੇਟਿਵ ਆ ਜਾਣ ਵਾਲੇ ਦਿਨ ਹੀ ਘਰੇਲੂ ਏਕਾਂਤਵਾਸ ਵਿੱਚ ਉਨ੍ਹਾਂ ਤੱਕ ਪਹੁੰਚਾ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਕਿਹਾ ਕਿ ਸਾਰੀਆਂ ਅਸਾਮੀਆਂ, ਜਿਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਭਰਨ ਦੀ ਇਜਾਜ਼ਤ ਦਿੱਤੀ ਗਈ ਹੈ, ਨੂੰ ਛੇਤੀ ਤੋਂ ਛੇਤੀ ਭਰਿਆ ਜਾਵੇ।ਸੁਰੱਖਿਆ ਉਪਾਵਾਂ ਦੀ ਪਾਲਣ ਲਈ ਪੰਜਾਬ ਪੁਲੀਸ ਵੱਲੋਂ ਚੁੱਕੇ ਕਦਮਾਂ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਉਂਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਰੋਕਾਂ ਨੂੰ ਸਖ਼ਤੀ ਨਾਲ ਅਮਲ ਵਿੱਚ ਲਿਆਉਣ ਲਈ ਫੀਲਡ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।ਇਸ ਤੋਂ ਪਹਿਲਾਂ ਸਿਹਤ ਵਿਭਾਗ ਦੇ ਸਕੱਤਰ ਹੁਸਨ ਲਾਲ ਨੇ ਜਾਣਕਾਰੀ ਦਿੱਤੀ ਕਿ ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਐਸ.ਏ.ਐਸ. ਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਹਾਲ ਹੀ ਦੇ ਦਿਨਾਂ ਦੌਰਾਨ ਕੋਵਿਡ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ ਜਿਸ ਨਾਲ ਸੂਬੇ ਵਿੱਚ ਦੂਜੀ ਸੰਭਾਵੀ ਲਹਿਰ ਉੱਠਣ ਦੇ ਖਦਸ਼ੇ ਪ੍ਰਗਟਾਏ ਜਾਣ ਲੱਗੇ ਹਨ।ਟੀਕਾਕਰਨ ਦੇ ਮੁੱਦੇ ਸਬੰਧੀ ਉਨ÷ ੍ਹਾਂ ਨੇ ਖੁਲਾਸਾ ਕੀਤਾ ਕਿ ਹੁਣ ਤੱਕ ਟੀਕਾ ਲਾਏ ਜਾਣ ਪਿੱਛੋਂ ਮਾਮੂਲੀ ਮਾੜੇ ਪ੍ਰਭਾਵ ਦੇ 61 ਮਾਮਲੇ ਸਾਹਮਣੇ ਆਏ ਸਨ ਜਦੋਂ ਕਿ ਛੇ ਮਾਮਲੇ ਅਤਿ ਗੰਭੀਰ ਅਤੇ 14 ਗੰਭੀਰ ਮਾਮਲੇ ਸਾਹਮਣੇ ਆਏ ਸਨ। ਇਹ ਸਾਰੇ ਹੁਣ ਠੀਕ ਹੋ ਚੁੱਕੇ ਹਨ।ਸੂਬਾ ਸਰਕਾਰ ਦੇ ਕੋਵਿਡ ਬਾਰੇ ਮਾਹਿਰਾਂ ਦੇ ਗਰੁੱਪ ਦੇ ਮੁਖੀ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਪਾਜ਼ੇਟਿਵਿਟੀ ਦਰ ਵਿੱਚ ਹਾਲ ਹੀ ਦੌਰਾਨ ਹੋਏ ਵਾਧੇ ਬਾਰੇ ਵਿਸਥਾਰਿਤ ਅਧਿਐਨ ਕੀਤਾ ਜਾ ਰਿਹਾ ਹੈ ਜਿਸ ਤੋਂ ਨੌਜਵਾਨਾਂ ਵਿੱਚ ਵਧਦੇ ਮਾਮਲਿਆਂ ਦੀ ਗੱਲ ਸਾਹਮਣੇ ਆਈ ਹੈ। ਮੌਜੂਦਾ ਦਰ ਨੂੰ ਵੇਖਦੇ ਹੋਏ ਪਾਜ਼ੇਟਿਵਿਟੀ ਦਰ ਦੋ ਹਫਤਿਆਂ ਵਿੱਚ ਚਾਰ ਫੀਸਦੀ ਤੱਕ ਵੱਧ ਸਕਦੀ ਹੈ ਜਿਸ ਦਾ ਅਰਥ ਹੋਵੇਗਾ ਇਕ ਦਿਨ ਵਿੱਚ 800 ਮਾਮਲੇ ਹੋਣਗੇ। ਉਨ੍ਹ÷ ਾਂ ਨੇ ਇਸ ਦੀ ਰੋਕਥਾਮ ਲਈ ਫੌਰੀ ਤੌਰ ‘ਤੇ ਕਦਮ ਚੁੱਕੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ।ਮੁੱਖ ਸਕੱਤਰ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਨੂੰ ਮੁੜ ਬੰਦ ਕੀਤੇ ਜਾਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਲਈ ਵਿਭਾਗ ਵੱਲੋਂ ਸਾਰੇ ਕਦਮ ਚੁੱਕੇ ਜਾ ਰਹੇ ਹਨ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਮੌਕੇ ਕਿਹਾ ਕਿ ਅਧਿਆਪਕਾਂ ਨੂੰ ਸਕੂਲਾਂ ਵਿੱਚ ਨੋਡਲ ਅਧਿਕਾਰੀ ਬਣਾਇਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਕੋਵਿਡ ਦੇ ਮੱਦੇਨਜ਼ਰ ਸੰਜਮੀ ਵਿਵਹਾਰ ਯਕੀਨੀ ਬਣਾਉਣ ਅਤੇ ਮਾਸਕ ਦਾ ਢੁਕਵਾਂ ਇਸਤੇਮਾਲ ਕਰਨ ਬਾਰੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਸਕਣ। ਇਹ ਕਦਮ ਇਸ ਲਈ ਚੁੱਕੇ ਗਏ ਹਨ ਕਿਉਂਜੋ ਹਾਲ ਹੀ ਦੌਰਾਨ ਮੁੜ ਖੋਲ੍ਹ÷ ੇ ਗਏ ਸਕੂਲਾਂ ਖਾਸ ਕਰਕੇ ਲੁਧਿਆਣਾ (3.1 ਫੀਸਦੀ) ਅਤੇ ਬਠਿੰਡਾ (2.9 ਫੀਸਦੀ) ਵਿੱਚ ਵੱਡੀ ਗਿਣਤੀ ਵਿੱਚ ਪਾਜ਼ੇਟਿਵ ਦਰ ਵਿੱਚ ਵਾਧਾ ਹੋਇਆ ਸੀ।ਡਾ. ਤਲਵਾੜ ਨੇ ਅੱਗੇ ਕਿਹਾ ਕਿ ਅਜੇ ਤੱਕ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਨਵੇਂ ਰੂਪ ਦੀ ਆਮਦ ਨਹੀਂ ਹੋਈ ਪਰ ਨਵੇਂ ਸੈਂਪਲ ਜਾਂਚ ਲਈ ਭੇਜੇ ਗਏ ਹਨ ਅਤੇ ਨਤੀਜੇ ਅਗਲੇ ਹਫ਼ਤੇ ਆਉਣਗੇ।ਡਾ. ਰਾਜ ਬਹਾਦਰ ਨੇ ਵੀ ਇਸ ਮੌਕੇ ਮੌਜੂਦਾ ਸਥਿਤੀ ਅਤੇ ਕੋਵਿਡ ਦੇ ਫੈਲਾਅ ਨੂੰ ਨੱਥ ਪਾਉਣ ਲਈ ਚੁੱਕੇ ਜਾ ਰਹੇ ਕਦਮਾਂ ਸਬੰਧੀ ਚਾਨਣਾ ਪਾਇਆ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸੂਬੇ ਵਿਚ ਸਥਾਪਿਤ ਚੌਥੀ ਰੀਜਨਲ ਫਾਰੇਂਸਿਕ ਸਾਇੰਸ ਲੈਬ (ਐਫਐਸਐਲ) ਨੇ ਹਿਸਾਰ ਵਿਚ ਕਾਰਜ ਕਰਨਾ ਸ਼ੁਰੂ ਕੀਤਾ

Next Post

ਬਲਬੀਰ ਸਿੰਘ ਸਿੱਧੂ ਨੇ ਭੀੜ ਵਾਲੇ ਇਲਾਕਿਆਂ ਵਿੱਚ ਐਮਰਜੈਂਸੀ ਸੇਵਾਵਾਂ ਦੇਣ ਲਈ 22 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਬਲਬੀਰ ਸਿੰਘ ਸਿੱਧੂ ਨੇ ਭੀੜ ਵਾਲੇ ਇਲਾਕਿਆਂ ਵਿੱਚ ਐਮਰਜੈਂਸੀ ਸੇਵਾਵਾਂ ਦੇਣ ਲਈ 22 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਲਬੀਰ ਸਿੰਘ ਸਿੱਧੂ ਨੇ ਭੀੜ ਵਾਲੇ ਇਲਾਕਿਆਂ ਵਿੱਚ ਐਮਰਜੈਂਸੀ ਸੇਵਾਵਾਂ ਦੇਣ ਲਈ 22 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Recommended

ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

ਪੀ.ਐਸ.ਆਈ.ਈ.ਸੀ. ਨੇ ਉਦਯੋਗਿਕ ਪਾਰਕ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਲਈ ਚਾਂਦਲਰ ਇੰਸਟੀਚਿਊਟ, ਸਿੰਗਾਪੁਰ ਨਾਲ ਹੱਥ ਮਿਲਾਇਆ ਮਿਲ ਕੇ ਕੰਮ ਕਰਨ ਲਈ ਸਮਝੌਤਾ ਸਹੀਬੱਧ

February 17, 2021
ਲੁਧਿਆਣਾ ਵਿੱਚ ਬੁੱਢੇ ਦਰਿਆ ਦਾ ਇਕ ਹੋਰ ਪੁੱਲ ਰੁੜ੍ਹਿਆ

ਲੁਧਿਆਣਾ ਵਿੱਚ ਬੁੱਢੇ ਦਰਿਆ ਦਾ ਇਕ ਹੋਰ ਪੁੱਲ ਰੁੜ੍ਹਿਆ

July 12, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In