• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਪਛਾਣ ਕਾਰਡ ਬਣਾਉਣ ਵਿੱਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ: ਅਰੁਨਾ ਚੌਧਰੀ

Asli Punjabi by Asli Punjabi
February 26, 2021
in Punjab, Top Stories
0
ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਪਛਾਣ ਕਾਰਡ ਬਣਾਉਣ ਵਿੱਚ ਪੰਜਾਬ ਨੂੰ ਮਿਲਿਆ ਸੱਤਵਾਂ ਸਥਾਨ: ਅਰੁਨਾ ਚੌਧਰੀ
588
SHARES
3.3k
VIEWS
Share on FacebookShare on TwitterShare on Whatsapp

ਕਿਹਾ, ਦਿਵਿਆਂਗ ਵਿਅਕਤੀਆਂ ਨੂੰ ਪਛਾਣ ਲਈ ਕਈ ਦਸਤਾਵੇਜ਼ ਰੱਖਣ ਦੀ ਲੋੜ ਨਹੀਂ ਕਿਉਂਕਿ ਵਿਲੱਖਣ ਅਪੰਗਤਾ ਪਛਾਣ ਕਾਰਡਾਂ ਵਿੱਚ ਸਾਰੀ ਜ਼ਰੂਰੀ ਜਾਣਕਾਰੀ

ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਨੇ ਯੂ.ਡੀ.ਆਈ.ਡੀ. ਕਾਰਡਾਂ ਦੀ ਸਟੇਟਸ ਰਿਪੋਰਟ ਦੇ ਅਨੁਸਾਰ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀਜ਼) ਲਈ ਆਨਲਾਈਨ ਵਿਲੱਖਣ ਅਪੰਗਤਾ ਪਛਾਣ (ਯੂਡੀਆਈਡੀ) ਕਾਰਡ ਬਣਾਉਣ ਵਿੱਚ ਦੇਸ਼ ਭਰ ਵਿੱਚੋਂ 7ਵਾਂ ਸਥਾਨ ਹਾਸਲ ਕੀਤਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦਿੱਤੇ ਗਏ 3,58,206 ਦੇ ਟੀਚੇ ਦੇ ਮੁਕਾਬਲੇ ਹੁਣ ਤੱਕ ਦਿਵਿਆਂਗ ਵਿਅਕਤੀਆਂ ਨੂੰ ਕੁੱਲ 1,89,323 ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ।ਉਨਾਂ ਦੱਸਿਆ ਕਿ ਵਿਭਾਗ ਨੂੰ ਯੂ.ਡੀ.ਆਈ.ਡੀ. ਪੋਰਟਲ ’ਤੇ 3,27,127 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ ਦਿਵਿਆਂਗ ਵਿਅਕਤੀਆਂ ਨੂੰ ਦਸਤਾਵੇਜ਼ਾਂ ਦੀ ਪੜਤਾਲ ਅਤੇ ਤਸਦੀਕ ਤੋਂ ਬਾਅਦ 52.85 ਫੀਸਦੀ (1,89,323) ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ, ਜਿਸ ਨਾਲ ਸੂਬੇ ਨੂੰ ਇਸ ਪ੍ਰਾਜੈਕਟ ਦੀ ਕਾਰਗੁਜ਼ਾਰੀ ਪੱਧਰ ਸੂਚੀ ਵਿੱਚ ‘ਅਗਾਂਹ ਵਧ ਰਹੇ ਸੂਬੇ ਦੀ ਸ਼੍ਰੇਣੀ’ ਵਿੱਚ ਸ਼ਾਮਲ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ ਯੋਗ ਲਾਭਪਾਤਰੀਆਂ ਨੂੰ 1,48,277 ਯੂ.ਡੀ.ਆਈ.ਡੀ. ਕਾਰਡ ਭੇਜੇ ਜਾ ਚੁੱਕੇ ਹਨ, ਜੋ ਭੇਜੇ ਗਏ ਕੁੱਲ ਕਾਰਡਾਂ ਦਾ 84.27 ਫੀਸਦੀ ਬਣਦਾ ਹੈ।ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਜ਼ਿੰਮੇਵਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਵਿਭਾਗ ਨੂੰ ਸਾਲ 2019 ਵਿੱਚ ਆਨਲਾਈਨ ਕਾਰਡ ਬਣਾਉਣ ਦੇ ਕੰਮ ਵਿੱਚ ਲਾਇਆ ਗਿਆ ਸੀ ਅਤੇ ਉਸ ਸਮੇਂ ਤੋਂ ਕਰਮਚਾਰੀਆਂ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ। ਉਨਾਂ ਕਿਹਾ, “ਕੋਵਿਡ-19 ਲਾਕਡਾਊਨ/ਕਰਫਿਊ ਦੇ ਬਾਵਜੂਦ ਲਾਕਡਾਊਨ ਸਮੇਂ ਦੌਰਾਨ ਸੂਬੇ ਵੱਲੋਂ ਅਪੰਗ ਵਿਅਕਤੀਆਂ ਨੂੰ 42,699 ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ।”ਕੈਬਨਿਟ ਮੰਤਰੀ ਨੇ ਕਿਹਾ ਕਿ ਸਮਰਪਿਤ ਸਟਾਫ਼ ਦੇ ਠੋਸ ਯਤਨਾਂ ਸਦਕਾ ਅਸੀਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਭਾਰਤ ’ਚੋਂ 7ਵਾਂ ਸਥਾਨ ਹਾਸਲ ਕਰ ਸਕੇ ਹਾਂ। ਉਨਾਂ ਅੱਗੇ ਕਿਹਾ ਕਿ ਵਿਭਾਗ ਨੇ ਬਾਕੀ ਰਹਿੰਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਹੈ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਵੱਖ ਵੱਖ ਸਰਕਾਰੀ ਸਕੀਮਾਂ ਤਹਿਤ ਸੁਖਾਲੇ ਅਤੇ ਪਾਰਦਰਸ਼ੀ ਢੰਗ ਨਾਲ ਲਾਭ ਪ੍ਰਾਪਤ ਕਰਨ ਦੇ ਸਮਰੱਥ ਬਣਾਇਆ ਜਾ ਸਕੇ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਬਾਕੀ ਰਹਿੰਦੇ ਦਿਵਿਆਂਗ ਵਿਅਕਤੀਆਂ ਨੂੰ ਯੂ.ਡੀ.ਆਈ.ਡੀ. ਕਾਰਡ ਮੁਹੱਈਆ ਕਰਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮਹੀਨਾਵਾਰ ਮੀਟਿੰਗਾਂ ਵਿੱਚ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੇਂ-ਸਮੇਂ ’ਤੇ ਨਜ਼ਰਸਾਨੀ ਕਰਨ ਲਈ ਕਿਹਾ ਗਿਆ ਹੈ। ਸਿਵਲ ਸਰਜਨਾਂ ਨੂੰ ਤਰਜੀਹੀ ਆਧਾਰ ’ਤੇ ਆਫਲਾਈਨ ਜਾਰੀ ਕੀਤੇ ਜਾਂਦੇ ਸਰਟੀਫਿਕੇਟਾਂ ਨੂੰ ਡਿਜ਼ੀਟਲ ਰੂਪ ਵਿੱਚ ਜਾਰੀ ਕਰਨ ਦੀ ਹਦਾਇਤ ਕੀਤੀ ਗਈ ਹੈ।ਇਸ ਦੇ ਨਾਲ ਹੀ ਉਨਾਂ ਨੂੰ ਅਰਜ਼ੀਆਂ ਰੱਦ ਕਰਨ ਦੀ ਦਰ ਵਿੱਚ ਵਿੱਚ ਕਮੀ ਲਿਆਉਣ ਲਈ ਕਿਹਾ ਗਿਆ ਹੈ, ਖ਼ਾਸ ਕਰ ਜਿੱਥੇ ਬਿਨੈਕਾਰ ਦੁਆਰਾ ਅਪਲੋਡ ਕੀਤੇ ਗਏ ਦਸਤਾਵੇਜ਼ਾਂ ਵਿੱਚ ਸਿਰਫ਼ ਮਾਮੂਲੀ ਗਲਤੀਆਂ ਹੋਣ। ਇਸ ਤੋਂ ਇਲਾਵਾ ਸਾਰੇ ਜ਼ਿਲਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਨੂੰ ਦਿਵਿਆਂਗ ਵਿਕਅਤੀਆਂ ਲਈ ਵਿੱਤੀ ਸਹਾਇਤਾ ਯੋਜਨਾ ਲਾਭਪਾਤਰੀਆਂ ਨੂੰ ਯੂ.ਡੀ.ਆਈ.ਡੀ. ਪੋਰਟਲ ’ਤੇ ਰਜਿਸਟਰ ਕਰਨ ਲਈ ਪ੍ਰੇਰਿਤ ਕਰਨ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸ ਦੇ ਨਾਲ ਹੀ ਡੀ.ਈ.ਓਜ਼ (ਐਲੀਮੈਂਟਰੀ ਅਤੇ ਸੈਕੰਡਰੀ) ਵੱਲੋਂ ਸਰਕਾਰੀ ਸਕੂਲਾਂ ਜ਼ਰੀਏ ਅਪਾਹਜ ਵਿਦਿਆਰਥੀਆਂ ਨੂੰ ਯੂ.ਡੀ.ਆਈ.ਡੀ. ਪੋਰਟਲ ’ਤੇ ਰਜਿਸਟਰ ਕਰਵਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਰਾਜ ਦੀਆਂ ਵੱਖ ਵੱਖ ਥਾਵਾਂ ’ਤੇ ਵਿਸ਼ੇਸ਼ ਫੈਸਿਲੀਟੇਸ਼ਨ ਕੈਂਪਾਂ ਦਾ ਸ਼ਡਿਊਲ ਤਿਆਰ ਕੀਤਾ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਅਤੇ ਉਨਾਂ ਲਈ ਸਾਰਥਕ ਮਾਹੌਲ ਸਿਰਜਣ ਲਈ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਪੰਜਾਬ ਦਿਵਿਆਂਗਜਨ ਸ਼ਕਤੀਕਰਨ ਯੋਜਨਾ (ਪੀ.ਡੀ.ਐਸ.ਵਾਈ.) ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਪਛਾਣ ਲਈ ਕਈ ਦਸਤਾਵੇਜ਼ ਰੱਖਣ ਦੀ ਲੋੜ ਨਹੀਂ ਹੈ, ਕਿਉਂਕਿ ਯੂ.ਡੀ.ਆਈ.ਡੀ. ਕਾਰਡ ਵਿੱਚ ਸਾਰੀ ਲੋੜੀਂਦੀ ਜਾਣਕਾਰੀ ਹੈ ਜਿਸ ਨੂੰ ਰੀਡਰ ਦੀ ਸਹਾਇਤਾ ਨਾਲ ਪੜਿਆ ਜਾ ਸਕਦਾ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਪੰਜਾਬ ਵੱਲੋਂ 301 ਸੁਧਾਰ ਸਫ਼ਲਤਾਪੂਰਵਕ ਲਾਗੂ; 300 ਸ਼ਰਤਾਂ ਘਟਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ

Next Post

ਭਾਰਤ ਅਤੇ ਪਾਕਿਸਤਾਨ ਅਸਲ ਕੰਟਰੋਲ ਰੇਖਾ ਤੇ ਸ਼ਾਂਤੀ ਕਾਇਮ ਕਰਨ ਤੇ ਸਹਿਮਤ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਭਾਰਤ ਅਤੇ ਪਾਕਿਸਤਾਨ ਅਸਲ ਕੰਟਰੋਲ ਰੇਖਾ ਤੇ ਸ਼ਾਂਤੀ ਕਾਇਮ ਕਰਨ ਤੇ ਸਹਿਮਤ

ਭਾਰਤ ਅਤੇ ਪਾਕਿਸਤਾਨ ਅਸਲ ਕੰਟਰੋਲ ਰੇਖਾ ਤੇ ਸ਼ਾਂਤੀ ਕਾਇਮ ਕਰਨ ਤੇ ਸਹਿਮਤ

Recommended

ਨਿਊਜ਼ੀਲੈਂਡ : ਕ੍ਰਾਈਸਟਚਰਚ ਮਸਜਿਦ ਕਤਲੇਆਮ ਦੇ ਦੋਸ਼ੀ ਨੂੰ ਉਮਰ ਕੈਦ-ਸਾਰੀ ਉਮਰ ਰਹੇਗਾ ਜੇਲ੍ਹ ‘ਚ ਬੰਦ

ਨਿਊਜ਼ੀਲੈਂਡ : ਕ੍ਰਾਈਸਟਚਰਚ ਮਸਜਿਦ ਕਤਲੇਆਮ ਦੇ ਦੋਸ਼ੀ ਨੂੰ ਉਮਰ ਕੈਦ-ਸਾਰੀ ਉਮਰ ਰਹੇਗਾ ਜੇਲ੍ਹ ‘ਚ ਬੰਦ

August 27, 2020
ਮੁੱਖ ਮੰਤਰੀ ਵਲੋਂ ਐਲਾਨੇ ਇਨਾਮ ਦੀਆਂ ਹੱਕਦਾਰ ਬਣੀਆਂ ਰੂਪਨਗਰ ਜ਼ਿਲ੍ਹੇ ਦੀਆਂ 8 ਲੜਕੀਆਂ

ਮੁੱਖ ਮੰਤਰੀ ਵਲੋਂ ਐਲਾਨੇ ਇਨਾਮ ਦੀਆਂ ਹੱਕਦਾਰ ਬਣੀਆਂ ਰੂਪਨਗਰ ਜ਼ਿਲ੍ਹੇ ਦੀਆਂ 8 ਲੜਕੀਆਂ

July 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In