ਨਵੀਂ ਦਿੱਲੀ – ਸਰਕਾਰੀ ਤੇਲ ਕੰਪਨੀਆਂ ਨੇ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਤੋਂ ਪ੍ਰੇਸ਼ਾਨ ਜਨਤਾ ਨੂੰ ਹੁਣ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਨੇ ਭਾਰੀ ਝਟਕਾ ਦਿੱਤਾ ਹੈ। ਹੁਣ ਸਬਸਿਡੀ ਵਾਲਾ 14.2 ਕਿੱਲੋ ਐਲ.ਪੀ.ਜੀ ਸਿਲੰਡਰ 769 ਰੁਪਏ ਤੋਂ ਵੱਧ ਕੇ 794 ਰੁਪਏ ਹੋ ਗਿਆ ਹੈ। ਵਧੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਦੱਸ ਦਈਏ ਕਿ ਇਸ ਮਹੀਨੇ ਗੈਸ ਸਿਲੰਡਰ ਦੀ ਕੀਮਤ ਵਿਚ ਤੀਜੀ ਵਾਰ ਵਾਧਾ ਕੀਤਾ ਗਿਆ ਹੈ। ਅੱਜ ਬਿਨਾਂ ਸਬਸਿਡੀ ਵਾਲੇ ਸਿਲੰਡਰਾਂ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਗਿਆ ਹੈ।ਫਰਵਰੀ ਮਹੀਨੇ ਵਿਚ ਤਿੰਨ ਵਾਰ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਸਰਕਾਰ ਨੇ 4 ਫਰਵਰੀ ਨੂੰ ਰਸੋਈ ਗੈਸ ਦੀ ਕੀਮਤ ਵਿਚ 25 ਰੁਪਏ ਦਾ ਵਾਧਾ ਕੀਤਾ ਸੀ। ਉਸ ਤੋਂ ਬਾਅਦ 15 ਫਰਵਰੀ ਨੂੰ ਇਕ ਸਿਲੰਡਰ ਦੀ ਕੀਮਤ ਵਿਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ ਤੇ ਹੁਣ ਇਹ ਤੀਜੀ ਵਾਰ ਹੈ ਜਦੋਂ ਦੁਬਾਰਾ 25 ਰੁਪਏ ਦਾ ਵਾਧਾ ਹੋਇਆ ਹੈ।