ਮੋਹਾਲੀ, 3 ਜੂਨ 2020 – ਮੋਹਾਲੀ ‘ਚ ਅੱਜ ਸਵੇਰੇ ਕੋਰੋਨਾ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 121 ਹੋ ਗਈ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਮਨਜੀਤ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਬਲਟਾਣਾ ਦੇ ਸੈਣੀ ਵਿਹਾਰ ‘ਚ ਮਹਿਲਾ (50) ਅਤੇ ਉਸ ਦੇ 26 ਸਾਲਾ ਪੁੱਤਰ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇੱਕ ਢਕੋਲੀ ਹੈਲਥ ਸੈਂਟਰ ਦੇ ਦਰਜਾ ਚਾਰ ਕਰਮਚਾਰੀ ਨੂੰ ਕੋਰੋਨਾ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਤੋਂ ਇਲਾਵਾ ਲਾਲੜੂ ਦੇ ਇੱਕ ਵਸਨੀਕ ਅਤੇ ਪਿੰਡ ਨੱਗਲ ਨੇੜੇ ਛੱਤ ਵਸਨੀਕ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ।
ਮੋਹਾਲੀ ‘ਚ ਹੁਣ ਤੱਕ 103 ਮਰੀਜ਼ ਸਿਹਤਯਾਬ ਹੋ ਕੇ ਘਰ ਜਾ ਚੁੱਕੇ ਹਨ ਅਤੇ 3 ਦੀ ਮੌਤ ਹੋ ਚੁੱਕੀ ਹੈ।