• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖੇਡ ਮੰਤਰੀ ਪੰਜਾਬ ਨੇ ਚੰਡੀਗੜ ਯੂਨੀਵਰਸਿਟੀ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦਾ ਕੀਤਾ ਉਦਘਾਟਨ

Asli Punjabi by Asli Punjabi
February 27, 2021
in Punjab, Sports
0
ਖੇਡ ਮੰਤਰੀ ਪੰਜਾਬ ਨੇ ਚੰਡੀਗੜ ਯੂਨੀਵਰਸਿਟੀ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦਾ ਕੀਤਾ ਉਦਘਾਟਨ
590
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸੂਬੇ ਵਲੋਂ ਸਰੀਰਕ ਸਿਖਿਆ ਵਿਚ ਥੋੜੇ ਸਮੇਂ ਦੇ ਕੋਰਸਾਂ ਅਤੇ ਡਿਗਰੀ ਪ੍ਰੋਗਰਾਮਾਂ ਦੀ ਪੇਸਕਸ ਲਈ ਇੰਗਲੈਂਡ ਦੀ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਜਾਵੇਗਾ ਸਹੀਬੱਦ
ਚੰਡੀਗੜ – 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦੀ ਸ਼ੁਰੂਆਤ ਅੱਜ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿਖੇ ਕੀਤੀ ਗਈ। ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਜਾ ਰਹੀ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡਾਂ, ਯੂਵਕ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰੈਜੀਡੈਂਟ ਭੁਪਿੰਦਰ ਸਿੰਘ ਬਾਜਪਾ ਅਤੇ ਚੰਡੀਗੜ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਪੰਜ ਦਿਨ ਚੱਲਣ ਵਾਲੇ ਇਨਾਂ ਮੁਕਾਬਲਿਆਂ ’ਚ 28 ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ, ਸੀ.ਆਰ.ਪੀ.ਐਫ.,ਆਈ.ਟੀ.ਬੀ.ਪੀ, ਬੀ.ਐਸ.ਐਫ਼ ਅਤੇ ਸਰਵਿਸਿਜ਼ ਸਪੋਰਟਸ ਕੰਟਰੋਲ ਬੋਰਡ ਦੀਆਂ 43 ਟੀਮਾਂ ਤੋਂ ਵੱਧ ਟੀਮਾਂ ਦੇ 1000 ਤੋਂ ਵੱਧ ਖਿਡਾਰੀ ਸ਼ਮੂਲੀਅਤ ਕਰਨਗੇ।ਸੀਨੀਅਰ ਰਾਸਟਰੀ ਵੁਸੂ ਚੈਂਪੀਅਨਸਪਿ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ, “ਚੀਨ ਵਿਚ ਪੈਦਾ ਹੋਈ ਵੁਸੂ ਦੀ ਖੇਡ ਥੋੜੇ ਸਮੇਂ ਵਿੱਚ ਹੀ ਭਾਰਤ ਵਿੱਚ ਪ੍ਰਸਿੱਧ ਹੋ ਗਈ ਹੈ। ਸਾਨੂੰ ਮਾਣ ਹੈ ਕਿ ਸਾਡੇ ਖਿਡਾਰੀਆਂ ਨੇ ਅੰਤਰਰਾਸਟਰੀ ਪੱਧਰ ‘ਤੇ ਆਪਣੀ ਪਛਾਣ ਬਣਾਈ ਹੈ। ਉਨਾਂ ਕਿਹਾ ਕਿ ਵੁਸ਼ੂ ਨਾ ਸਿਰਫ਼ ਇੱਕ ਖੇਡ ਹੈ ਬਲਕਿ ਔਰਤਾਂ ਅਤੇ ਬੱਚਿਆਂ ਦੁਆਰਾ ਸਵੈ-ਰੱਖਿਆ ਦੇ ਸਾਧਨ ਵਜੋਂ ਵੀ ਲਾਹੇਮੰਦ ਸਿੱਧ ਹੋਵੇਗੀ। ਉਨਾਂ ਕਿਹਾ, “ਇਹ ਮਹੱਤਵਪੂਰਨ ਹੁੰਦਾ ਜਾ ਰਿਹਾ ਹੈ ਕਿ ਮਹਿਲਾਵਾਂ ਅਤੇ ਖਾਸਕਰ ਬੱਚਿਆਂ ਨੂੰ ਸਕੂਲ ਪੱਧਰ ਤੋਂ ਸਵੈ-ਰੱਖਿਆ ਲਈ ਮਾਰਸਲ ਆਰਟ ਸਿੱਖਣਾ ਚਾਹੀਦਾ ਹੈ ਜੋ ਸਮਾਜ ਵਿੱਚ ਬੱਚਿਆਂ ਅਤੇ ਮਹਿਲਾਵਾਂ ਪ੍ਰਤੀ ਵੱਧ ਰਹੇ ਅਪਰਾਧਾਂ ਦੇ ਮਾਮਲਿਆਂ ਵਿੱਚ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ ।ਪਟਿਆਲਾ ਵਿਖੇ ਬਣਾਈ ਜਾਣ ਵਾਲੀ ਪੰਜਾਬ ਸਪੋਰਟਸ ਯੂਨੀਵਰਸਿਟੀ ਸਬੰਧੀ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ 500 ਕਰੋੜ ਰੁਪਏ ਦੇ ਕੁੱਲ ਬਜਟ ਵਿਚੋਂ ਸਾਲ 2020 ਵਿਚ ਅਕਾਦਮਿਕ, ਪ੍ਰਸਾਸਨ ਅਤੇ ਯੂਨੀਵਰਸਿਟੀ ਦੇ ਹੋਸਟਲ ਬਲਾਕ ਦੀ ਸਥਾਪਨਾ ਲਈ 25 ਕਰੋੜ ਰੁਪਏ ਦੀ ਸੁਰੂਆਤੀ ਰਾਸੀ ਜਾਰੀ ਕੀਤੀ ਗਈ। ਆਉਣ ਵਾਲੇ ਬਜਟ ਵਿੱਚ ਹੋਰ ਵੱਡੀ ਰਾਸੀ ਅਲਾਟ ਕੀਤੀ ਜਾਵੇਗੀ ਜਿਸ ਨਾਲ ਕਾਰਜਾਂ ਵਿਚ ਤੇਜ਼ੀ ਆਵੇਗੀ। ਖੇਡ ਸੱਭਿਆਚਾਰ ਨੂੰ ਉਤਸਾਹਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ, “ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਸੂਬੇ ਵਿੱਚ ਸਪੋਰਟਸ ਸਾਇੰਸ, ਸਪੋਰਟਸ ਟੈਕਨਾਲੋਜੀ, ਸਪੋਰਟਸ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਨੂੰ ਉਤਸਾਹਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ।” ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ’ਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਉਦੇਸ਼ ਨਾਲ ਸਰਕਾਰ ਵੱਲੋਂ ਇੰਗਲੈਂਡ ਦੀ ਲੋਬਰੋ ਯੂਨੀਵਰਸਿਟੀ ਲੰਡਨ ਨਾਲ ਖੇਡਾਂ ਸਬੰਧੀ ਨਵੇਂ ਕੋਰਸਾਂ, ਨਵੀਨਤਮ ਸਹੂਲਤਾਂ ਅਤੇ ਤਕਨੀਕਾਂ ਦੀ ਪ੍ਰਾਪਤੀ ਲਈ ਸਮਝੌਤਾ ਸਹੀਬੱਧ ਕੀਤਾ ਜਾਵੇਗਾ।ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਭਾਵੇਂ ਵੁਸ਼ੂ ਖੇਡ ਚੀਨ ਵਿਚ ਸ਼ੁਰੂ ਹੋਈ ਪਰ ਪੂਨਮ ਖੱਤਰੀ ਅਤੇ ਪਰਵੀਨ ਕੁਮਾਰ ਵਰਗੇ ਖਿਡਾਰੀਆਂ ਨੇ 2019 ਵਿਚ ਵੁਸ਼ੂ ਵਿਸ਼ਵ ਚੈਂਪੀਅਨਸ਼ਿਪ ਜਿੱਤ ਕੇ ਆਪਣੀਆਂ ਪ੍ਰਾਪਤੀਆਂ ਨਾਲ ਭਾਰਤ ਦਾ ਨਾਮ ਵਿਸ਼ਵ ਪੱਧਰ ’ਤੇ ਉਚਾ ਕਰ ਵਿਖਾਇਆ। ਨੈਸਨਲ ਵੂਸੂ ਚੈਂਪੀਅਨਸਪਿ ਦੇ ਉਦਘਾਟਨੀ ਸਮਾਰੋਹ ਦੌਰਾਨ ਚੰਡੀਗੜ ਯੂਨੀਵਰਸਿਟੀ ਵੱਲੋਂ ਵੁਸੂ ਦੇ ਅੰਤਰਰਾਸ਼ਟਰੀ ਅਤੇ ਰਾਸਟਰੀ ਅਰਜੁਨ ਐਵਾਰਡੀ, ਦ੍ਰੋਣਾਚਾਰੀਆ ਐਵਾਰਡੀ ਖਿਡਾਰੀ ਪੂਜਾ ਕਾਦੀਆਂ, ਸੰਧਿਆ ਰਾਣੀ, ਬਿਮੋਲਜੀਤ ਸਿੰਘ ਅਤੇ ਕੁਲਦੀਪ ਹਾਂਡੂ ਨੂੰ ਸਨਮਾਨਿਤ ਕੀਤਾ ਗਿਆ।ਰਾਸਟਰੀ ਵੁਸੂ ਚੈਂਪੀਅਨਸਪਿ (ਲੜਕੇ ਅਤੇ ਲੜਕੀਆਂ) ਦੇ 29ਵੇਂ ਐਡੀਸਨ ਖੇਡ ਦੇ ਦੋ ਰੂਪ ਸਨਸੌ ਅਤੇ ਟਾਅਲੂ ਹੋਣਗੇ। ਪੁਰਸ਼ਾਂ ਦੇ ਟੂਰਨਾਮੈਂਟ ਨੂੰ 44 ਕਿਲੋ, 48 ਕਿਲੋ, 52 ਕਿਲੋ, 56 ਕਿਲੋ, 60 ਕਿਲੋ, 65 ਕਿਲੋ, 70 ਕਿਲੋ, 75 ਕਿਲੋਗ੍ਰਾਮ ਅਤੇ 75 ਕਿਲੋਗ੍ਰਾਮ ਤੋਂ ਵੱਧ ਦੇ ਭਾਰ ਵਰਗਾਂ ਵਿਚ ਵੰਡਿਆ ਜਾਵੇਗਾ ਜਦਕਿ ਮਹਿਲਾ ਟੂਰਨਾਮੈਂਟ ਨੂੰ ਅੰਡਰ 40 ਕਿੱਲੋ, 45 ਕਿਲੋ, 48 ਕਿਲੋ, 52 ਕਿਲੋ, 56 ਕਿਲੋ, 60 ਕਿਲੋ, 65 ਕਿਲੋ, 65 ਕਿੱਲੋ ਤੋਂ ਵੱਧ ਭਾਰ ਵਰਗਾਂ ਵਿਚ ਵੰਡਿਆ ਜਾਵੇਗਾ। ਸੀਨੀਅਰ ਨੈਸਨਲ ਵੁਸੂ ਚੈਂਪੀਅਨਸਪਿ ਦੇ ਸਾਂਡਾ ਈਵੈਂਟ ਦੀਆਂ ਸਾਰੀਆਂ ਸ੍ਰੇਣੀਆਂ ਵਿਚ ਪੁਰਸਾਂ ਅਤੇ ਮਹਿਲਾਵਾਂ ਦੇ ਕੁਆਲੀਫਾਈ ਮੈਚ ਮੁਕਾਬਲੇ ਦੇ ਪਹਿਲੇ ਦਿਨ ਖੇਡੇ ਗਏ।

Previous Post

ਮੁੱਖ ਸਕੱਤਰ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਪੇਪਰ ਰਹਿਤ ਕਰਨ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ

Next Post

644 ਸਾਲਾਂ ਵਿਚ ਹੁਕਮਰਾਨ ਗੁਰੂਆ ਦਾ ਸੁਪਨਾ ਪੂਰਾ ਨਾ ਕਰ ਸਕੇ – ਬਸਪਾ ਪੰਜਾਬ ਪ੍ਰਧਾਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
644 ਸਾਲਾਂ ਵਿਚ ਹੁਕਮਰਾਨ ਗੁਰੂਆ ਦਾ ਸੁਪਨਾ ਪੂਰਾ ਨਾ ਕਰ ਸਕੇ – ਬਸਪਾ ਪੰਜਾਬ ਪ੍ਰਧਾਨ

644 ਸਾਲਾਂ ਵਿਚ ਹੁਕਮਰਾਨ ਗੁਰੂਆ ਦਾ ਸੁਪਨਾ ਪੂਰਾ ਨਾ ਕਰ ਸਕੇ - ਬਸਪਾ ਪੰਜਾਬ ਪ੍ਰਧਾਨ

Recommended

ਡੀਬੀਈਈ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ

ਡੀਬੀਈਈ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ

February 17, 2021
ਬਠਿੰਡਾ ਪੁਲਿਸ ਨੇ ਆਈ ਐਸ ਆਈ ਨਾਲ ਜੁੜੇ 3 ਲੋਕਾਂ ਨੂੰ ਭਾਰੀ ਮਾਤਰਾ ’ਚ ਅਸਲੇ ਸਮੇਤ ਕੀਤਾ ਗ੍ਰਿਫਤਾਰ

ਬਠਿੰਡਾ ਪੁਲਿਸ ਨੇ ਆਈ ਐਸ ਆਈ ਨਾਲ ਜੁੜੇ 3 ਲੋਕਾਂ ਨੂੰ ਭਾਰੀ ਮਾਤਰਾ ’ਚ ਅਸਲੇ ਸਮੇਤ ਕੀਤਾ ਗ੍ਰਿਫਤਾਰ

November 22, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In