• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਿਹਤ ਮੰਤਰੀ ਵੱਲੋਂ ਘਨੌਰ ਕਮਿਉਨਿਟੀ ਹੈਲਥ ਸੈਂਟਰ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਨਵਿਆਉਣ ਤੇ ਸਬ ਡਵੀਜਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ

Asli Punjabi by Asli Punjabi
March 1, 2021
in Health, Punjab
0
ਸਿਹਤ ਮੰਤਰੀ ਵੱਲੋਂ ਘਨੌਰ ਕਮਿਉਨਿਟੀ ਹੈਲਥ ਸੈਂਟਰ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਨਵਿਆਉਣ ਤੇ ਸਬ ਡਵੀਜਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ
593
SHARES
3.3k
VIEWS
Share on FacebookShare on TwitterShare on Whatsapp

ਘਨੌਰ ਹਲਕੇ ਦੇ ਵਿਕਾਸ ਲਈ 1100 ਕਰੋੜ ਰੁਪਏ ਖ਼ਰਚੇ, ਨਮੂਨੇ ਦਾ ਹਲਕਾ ਬਣੇਗਾ ਘਨੌਰ-ਮਦਨ ਲਾਲ ਜਲਾਲਪੁਰ

ਚੰਡੀਗੜ੍ਹ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਿਹਤ ਅਤੇ ਸਿੱਖਿਆ, ਪੰਜਾਬ ਸਰਕਾਰ ਦੀਆਂ ਮੁਢਲੀਆਂ ਤਰਜੀਹਾਂ ਵਿੱਚ ਸ਼ਾਮਲ ਹੋਣ ਕਰਕੇ ਪਿਛਲੇ ਚਾਰ ਸਾਲਾਂ ਦੌਰਾਨ ਇਨ੍ਹਾਂ ਖੇਤਰਾਂ ‘ਚ ਵੱਡੇ ਸੁਧਾਰ ਲਿਆਂਦੇ ਗਏ ਹਨ। ਸ. ਸਿੱੱਧੂ ਅੱਜ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਦੇ ਦਰਜੇ ਵਿੱਚ ਵਾਧਾ ਕਰਨ ਅਤੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਇਸ ਨੂੰ ਸਬ ਡਵੀਜ਼ਨ ਹਸਪਤਾਲ ਬਣਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪੁੱਜੇ ਹੋਏ ਸਨ।ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰੀ ਗਗਨਦੀਪ ਸਿੰਘ ਜੌਲੀ ਜਲਾਲਪੁਰ ਅਤੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਵੀ ਮੌਜੂਦ ਸਨ।ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਘਨੌਰ ਹਸਪਤਾਲ ਨੂੰ ਜਿੱਥੇ ਅਤਿਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ 30 ਤੋਂ 50 ਬਿਸਤਰਿਆਂ ਦਾ ਹਸਪਤਾਲ ਬਣਾਇਆ ਜਾ ਰਿਹਾ ਹੈ, ਉਥੇ ਹੀ ਇਸ ਹਸਪਤਾਲ ਵਿਖੇ ਮਾਈ ਦੌਲਤਾਂ ਜੱਚਾ-ਬੱਚਾ ਕੇਂਦਰ ਸਥਾਪਤ ਕਰਨ ਤੋਂ ਇਲਾਵਾ ਐਮ ਆਰ ਆਈ ਅਤੇ ਸੀ.ਟੀ ਸਕੈਨ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਅਗਲੇ 6 ਮਹੀਨਿਆਂ ‘ਚ ਇਸ ਹਸਪਤਾਲ ਵਿਖੇ ਰਿਹਾਇਸ਼ੀ ਮਕਾਨਾਂ ਦੀ ਮੁਰੰਮਤ ਵੀ ਕਰਵਾ ਦਿੱਤੀ ਜਾਵੇਗੀ ਤਾਂ ਕਿ ਸਿਹਤ ਅਮਲਾ ਇੱਥੇ ਮਰੀਜਾਂ ਦੀ ਸੇਵਾ ਲਈ 24 ਘੰਟੇ ਹਾਜਰ ਰਹਿ ਸਕੇ। ਸਿਹਤ ਮੰਤਰੀ ਨੇ ਨਾਲ ਹੀ ਡਾਕਟਰਾਂ ਤੇ ਹੋਰ ਸਿਹਤ ਅਮਲੇ ਨੂੰ ਮਰੀਜਾਂ ਦੀ ਸੇਵਾ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਤਤਪਰ ਰਹਿਣ ਦੀ ਤਾਕੀਦ ਵੀ ਕੀਤੀ।ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਭਾਵੇਂ ਕਿ ਅਜੇ ਵੀ ਚਿੰਤਾ ਦਾ ਵਿਸ਼ਾ ਹੈ ਪਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਉਪਰ ਕਾਬੂ ਪਾਉਣ ਲਈ ਪੰਜਾਬ ਸਰਕਾਰ ਨੇ ਗੰਭੀਰ ਉਪਰਾਲੇ ਕੀਤੇ ਹਨ, ਜਿਸ ਲਈ ਪ੍ਰਧਾਨ ਮੰਤਰੀ ਨੇ ਵੀ ਪੰਜਾਬ ਦੀ ਸ਼ਲਾਘਾ ਕੀਤੀ ਸੀ। ਸਿਹਤ ਮੰਤਰੀ ਨੇ ਲੋਕਾਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਸੁਚੇਤ ਕਰਦਿਆਂ ਦੱਸਿਆ ਕਿ ਕੋਵਿਡ-19 ਦੀ ਦੂਜੀ ਲਹਿਰ ਪ੍ਰਤੀ ਸੂਬਾ ਸਰਕਾਰ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਸਾਡੇ ਸਿਹਤ ਵਿਭਾਗ ਦੇ ਕੋਰੋਨਾ ਯੋਧਿਆਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗੈਰ ਲੋਕਾਂ ਦੀ ਸੇਵਾ ਕੀਤੀ ਤੇ 17 ਕੋਰੋਨਾ ਯੋਧੇ ਸ਼ਹੀਦ ਹੋਏ। ਘਨੌਰ ਹਲਕੇ ਦੀ ਕਾਇਆਂ ਕਲਪ ਕਰਨ ਲਈ ਪੰਜਾਬ ਸਰਕਾਰ ਵੱਲੋਂ 1100 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਲਈ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਦੀ ਪ੍ਰਸ਼ੰਸਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਇਸ ਪੱਖੋਂ ਵਚਨਬੱਧ ਹੈ ਕਿ ਲੋਕਾਂ ਨਾਲ 2017 ‘ਚ ਕੀਤੇ ਵਾਅਦਿਆਂ ਵਿੱਚੋਂ ਕੋਈ ਵੀ ਵਾਅਦਾ ਅਧੂਰਾ ਨਾ ਰਹੇ। ਸ. ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ‘ਚ 4000 ਖਾਲੀ ਅਸਾਮੀਆਂ ‘ਤੇ ਵਿਸ਼ੇਸ਼ਗ ਡਾਕਟਰ, ਨਰਸਾਂ, ਪੈਰਾ ਮੈਡੀਕਲ ਅਤੇ ਹੋਰ ਅਮਲੇ ਦੀ ਭਰਤੀ ਕੀਤੀ ਗਈ ਹੈ ਅਤੇ ਹੁਣ 800 ਵਾਰਡ ਅਟੈਂਡੈਂਟਾਂ ਦੀ ਭਰਤੀ ਵੀ ਜ਼ਿਲ੍ਹਾ ਪੱਧਰ ‘ਤੇ ਕੀਤੀ ਜਾਵੇਗੀ।ਸ. ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ‘ਚ ਅਗਲੀ ਸਰਕਾਰ ਵੀ ਕਾਂਗਰਸ ਪਾਰਟੀ ਦੀ ਹੀ ਬਣੇਗੀ, ਕਿਉਂਕਿ ਅਕਾਲੀ ਦਲ-ਭਾਜਪਾ ਨੇ ਪੰਜਾਬ ਦੇ ਲੋਕਾਂ ਨਾਲ ਗਦਾਰੀ ਕੀਤੀ ਹੈ ਜਦਕਿ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੇ ਖ਼ਿਲਾਫ਼ ਜਾਂਦਿਆਂ ਕੇਂਦਰ ਦੇ ਕਿਸਾਨ ਮਾਰੂ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਦਿੱਲੀ ਵਿੱਚ ਨੋਟੀਫਾਈ ਵੀ ਕਰ ਦਿੱਤਾ ਹੈ।ਇੱਕ ਸਵਾਲ ਦੇ ਜਵਾਬ ‘ਚ ਸ. ਸਿੱਧੂ ਨੇ ਕਿਹਾ ਕਿ ਅਕਾਲੀ ਦਲ ਨੂੰ ਬਜ਼ਟ ਸੈਸ਼ਨ ਤੋਂ ਭੱਜਣ ਦੀ ਬਜਾਇ ਬਹਿਸ ‘ਚ ਹਿੱਸਾ ਲੈਣਾ ਚਾਹੀਦਾ ਹੈ ਪ੍ਰੰਤੂ ਜਿਸ ਪਾਰਟੀ ਨੇ 15 ਸਤੰਬਰ ਤੱਕ ਕੇਂਦਰੀ ਕਾਨੂੰਨਾਂ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਰਾਗ ਅਲਾਪਿਆ ਉਸ ਪਾਰਟੀ ਤੋਂ ਪੰਜਾਬ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਇੱਕੋ-ਇੱਕ ਵਾਹਦ ਆਗੂ ਹੈ, ਜਿਸ ਨੇ ਕਿਸਾਨਾਂ ਸਮੇਤ ਸੂਬੇ ਦੇ ਹਰ ਵਰਗ ਦੇ ਲੋਕਾਂ ਦੀ ਸਾਰ ਲਈ ਹੈ।ਇਸ ਤੋਂ ਪਹਿਲਾਂ ਹਲਕਾ ਵਿਧਾਇਕ ਸ਼੍ਰੀ ਮਦਨ ਲਾਲ ਜਲਾਲਪੁਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਅਤੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ।ਸ੍ਰੀ ਜਲਾਲਪੁਰ ਨੇ ਦੱਸਿਆ ਕਿ ਹਲਕੇ ‘ਚ ਪੀਣ ਵਾਲੇ ਪਾਣੀ ਲਈ 350 ਕਰੋੜ ਰੁਪਏ ਦਾ ਪ੍ਰਾਜੈਕਟ, 400 ਕਰੋੜ ਰੁਪਏ ਦਾ ਇੰਡਸਟਰੀ ਪਾਰਕ, 200 ਕਰੋੜ ਰੁਪਏ ਕਿਸਾਨਾਂ ਲਈ ਦਿਵਾਉਣ ਸਮੇਤ ਹਰ ਪਿੰਡ ਵਿਖੇ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪਿਛਲੇ 27 ਸਾਲਾਂ ਅਤੇ ਇਸ ਸਰਕਾਰ ਦੇ 5 ਸਾਲਾਂ ਦਾ ਲੇਖਾ ਜੋਖਾ ਜਰੂਰ ਕਰਨ ਤਾਂ ਕਿ ਲੋਕਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਅਤੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਪਿਛਲੇ 5 ਸਾਲਾਂ ‘ਚ ਕੀ ਕੁਝ ਨਹੀਂ ਕੀਤਾ।ਇਸ ਤੋਂ ਬਾਅਦ ਅਰਦਾਸ ਕਰਕੇ ਹਸਪਤਾਲ ਦੀ ਨਵੀਂ ਇਮਾਰਤ ਦੀ ਉਸਾਰੀ ਕਾਰਜ ਦੀ ਸ਼ੁਰੂਆਤ ਹਲਕੇ ਲੋਕਾਂ ਵੱਲੋਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਹਲਕਾ ਵਿਧਾਇਕ ਸ੍ਰੀ ਮਦਲ ਲਾਲ ਜਲਾਲਪੁਰ ਦੀ ਹਾਜਰੀ ‘ਚ ਟੱਕ ਲਗਾ ਕੇ ਕਰਵਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਸਤਿੰਦਰ ਸਿੰਘ, ਦਿਹਾਤੀ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਐਸ.ਐਮ.ਓ. ਡਾ. ਕਿਰਨਜੋਤ ਕੌਰ, ਏ.ਸੀ.ਐਸ. ਡਾ. ਪਰਵੀਨ ਪੁਰੀ, ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਜੀਲਾ ਖ਼ਾਨ, ਨਗਰ ਪੰਚਾਇਤ ਦੇ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ, ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਬਲਜੀਤ ਸਿੰਘ ਗਿੱਲ, ਮਾਰਕੀਟ ਕਮੇਟੀ ਰਾਜਪੁਰਾ ਦੇ ਵਾਈਸ ਚੇਅਰਮੈਨ ਜਗਰੂਪ ਸਿੰਘ ਹੈਪੀ ਸੇਹਰਾ, ਵਾਈਸ ਚੇਅਰਮੈਨ ਰਾਮ ਸਿੰਘ ਸੀਲ, ਲੈਂਡਮਾਰਗੇਜ਼ ਬੈਂਕ ਘਨੌਰ ਦੇ ਚੇਅਰਮੈਨ ਹਰਵਿੰਦਰ ਸਿੰਘ ਕਾਮੀਂ, ਚੇਅਰਮੈਨ ਅੱਛਰ ਸਿੰਘ ਭੇਡਵਾਲ, ਚੇਅਰਮੈਨ ਜਗਦੀਪ ਸਿੰਘ ਡਿੰਪਲ ਚਪੜ, ਵਾਈਸ ਚੇਅਰਮੈਨ ਗੁਰਦੇਵ ਸਿੰਘ ਬਘੌਰਾ, ਵਿਜੇ ਨੰਦਾ, ਰੇਜਸ਼ ਨੰਦਾ, ਸਾਬਕਾ ਚੇਅਰਮੈਨ ਬਲਰਾਜ ਸਿੰਘ ਨੌਸ਼ਹਿਰਾ, ਗੁਰਨਾਮ ਸਿੰਘ ਭੂਰੀਮਾਜਰਾ, ਐਨ.ਪੀ. ਪੱਬਰੀ, ਗੁਰਵਿੰਦਰ ਸਿੰਘ ਚਮਾਰੂ, ਮੁਸਤਾਕ ਅਲੀ ਜੱਸੀ ਘਨੌਰ, ਕਾਲਾ ਹਰਪਾਲਪੁਰ, ਦਰਸ਼ਨ ਸਿੰਘ ਮੰਡੌਲੀ, ਦਾਰਾ ਹਰਪਾਲਪੁਰ, ਪਵਿੱਤਰ ਸਿੰਘ ਕਮਾਲਪੁਰ, ਲਖਵਿੰਦਰ ਸਿੰਘ ਲੱਖਾ ਕਬੂਲਪੁਰ, ਮਿੰਟੂ ਸਰਪੰਚ, ਮਨਜੀਤ ਸਿੰਘ ਘੁੰਮਾਣਾ, ਲੀਲਾ ਸਰਪੰਚ ਮੋਹੀ ਖੁਰਦ, ਕੁਲਬੀਰ ਸਰਾਲਾ, ਰਾਜ ਕੁਮਾਰ ਸਿੰਗਲਾ, ਲਵਲੀ ਗੋਇਲ, ਰਾਹੁਲ ਗੋਇਲ, ਰਣਧੀਰ ਸਿੰਘ ਕਾਮੀਂ, ਲਖਬੀਰ ਸਿੰਘ ਰਾਏਪੁਰ ਸਮੇਤ ਹੋਰ ਵੀ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਵਿਗਿਆਨ ਤੇ ਤਕਨਾਲੌਜੀ ਦੇਸ਼ ਨੂੰ ਚਲਾਉਣ ਵਾਲੇ ਡਰਾਈਵਰ : ਡਾ ਜੈਰਥ

Next Post

ਹਰਿਆਣਾ ਵਿਚ ਪਹਿਲੀ ਮਾਰਚ, 2021 ਤੋਂ ਕੋਵਿਡ 19 ਵੈਕਸੀਨੇ੪ਨ ਦੇ ਤੀਜੇ ਪੜਾਅ ਦੀ ੪ੁਰੂਆਤ ਹੋਣ ਜਾ ਰਹੀ ਹੈ – ਸਿਹਤ ਮੰਤਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹਰਿਆਣਾ ਵਿਚ ਪਹਿਲੀ ਮਾਰਚ, 2021 ਤੋਂ ਕੋਵਿਡ 19 ਵੈਕਸੀਨੇ੪ਨ ਦੇ ਤੀਜੇ ਪੜਾਅ ਦੀ ੪ੁਰੂਆਤ ਹੋਣ ਜਾ ਰਹੀ ਹੈ – ਸਿਹਤ ਮੰਤਰੀ

ਹਰਿਆਣਾ ਵਿਚ ਪਹਿਲੀ ਮਾਰਚ, 2021 ਤੋਂ ਕੋਵਿਡ 19 ਵੈਕਸੀਨੇ੪ਨ ਦੇ ਤੀਜੇ ਪੜਾਅ ਦੀ ੪ੁਰੂਆਤ ਹੋਣ ਜਾ ਰਹੀ ਹੈ - ਸਿਹਤ ਮੰਤਰੀ

Recommended

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜੰਨ ਅੰਦੋਲਨ ਤਹਿਤ ਡੀ.ਪੀ.ਐਮ.ਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਵਿਡ-19  ਤੋਂ ਬਚਣ ਲਈ ਹਦਾਇਤਾਂ ਦਾ ਪੋਸਟਰ ਜਾਰੀ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਜੰਨ ਅੰਦੋਲਨ ਤਹਿਤ ਡੀ.ਪੀ.ਐਮ.ਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਵਿਡ-19 ਤੋਂ ਬਚਣ ਲਈ ਹਦਾਇਤਾਂ ਦਾ ਪੋਸਟਰ ਜਾਰੀ

January 6, 2021
ਏ ਜੀ ਵਿਨੋਦ ਘਈ ਨੇ ਦਿੱਤਾ ਅਸਤੀਫਾ

ਏ ਜੀ ਵਿਨੋਦ ਘਈ ਨੇ ਦਿੱਤਾ ਅਸਤੀਫਾ

October 5, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In