• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਿਰੋਲ ਮੈਰਿਟ ਤੇ ਪਾਰਦਰਸ਼ੀ ਢੰਗ ਨਾਲ ਆਨਲਾਈਨ ਪ੍ਰਣਾਲੀ ਰਾਹੀਂ ਹੀ ਹੋਣਗੀਆਂ ਅਧਿਆਪਕਾਂ ਦੀਆਂ ਬਦਲੀਆਂ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
March 2, 2021
in Punjab
0
3,704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ
587
SHARES
3.3k
VIEWS
Share on FacebookShare on TwitterShare on Whatsapp

ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਸਬੰਧੀ ਸਥਾਪਤ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ

ਚੰਡੀਗੜ੍ਹ – ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਤਬਾਦਲਾ ਨੀਤੀ-2019 ਅਨੁਸਾਰ ਆਨਲਾਈਨ ਬਦਲੀਆਂ ਕਰਨ ਦੀ ਪ੍ਰਕਿਰਿਆ ਨੂੰ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਦਰੁਸਤ ਅਤੇ ਚੌਕਸ ਪ੍ਰਬੰਧ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਸਕੂਲਾਂ ਦੇ ਡੀਡੀਓ ਤੇ ਸਕੂਲ ਮੁਖੀ ਦਰਖ਼ਾਸਤਕਰਤਾਵਾਂ ਦੀਆਂ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਦੀ ਵੈਰੀਫਿਕੇਸ਼ਨ ਕਰ ਰਹੇ ਹਨ ਅਤੇ ਦਰਖ਼ਾਸਤਕਰਤਾਵਾਂ ਨੂੰ ਸਟੇਸ਼ਨਾਂ ਦੀ ਆਪਸ਼ਨ ਦੇਣ ਲਈ ਵੀ ਪੋਰਟਲ ਤੇ ਹੀ ਸਟੇਸ਼ਨ ਦਿਖਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਅਧਿਆਪਕਾਂ ਨੂੰ ਬਾਰਡਰ ਏਰੀਆ ਵਿਚ ਨਿਯੁਕਤ ਕੀਤਾ ਜਾਣਾ ਹੈ, ਇਸ ਲਈ ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਅਧਿਆਪਕਾਂ ਨੂੰ ਸਟੇਸ਼ਨਾਂ ਦੀ ਪੇਸ਼ਕਸ਼ ਕਰਨ ਲਈ ਬਦਲੀਆਂ ਤਹਿਤ ਸਟੇਸ਼ਨ ਚੁਣਨ ਦੀ ਸੁਵਿਧਾ ਦੇ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਬਦਲੀਆਂ ਵਿਭਾਗ ਵੱਲੋਂ ਨਿਰਧਾਰਤ ਮਾਪਦੰਡਾਂ, ਮੈਰਿਟ ਅਤੇ ਅਧਿਆਪਕ ਤਬਾਦਲਾ ਨੀਤੀ-2019 ਅਨੁਸਾਰ ਹੀ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਲਈ ਅਧਿਆਪਕ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਜੇਕਰ ਕਿਸੇ ਦਰਖ਼ਾਸਤਕਰਤਾ ਨੂੰ ਕਿਸੇ ਕਿਸਮ ਦੀ ਸਮੱਸਿਆ ਆ ਰਹੀ ਹੈ ਤਾਂ ਇਸ ਲਈ ਵਿਭਾਗ ਵੱਲੋਂ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਬਦਲੀਆਂ ਲਈ ਆਨਲਾਇਨ ਅਪਲਾਈ ਕਰਨ ਵਾਲੇ ਅਧਿਆਪਕ ਆਪਣੀ ਕੋਈ ਵੀ ਸਮੱਸਿਆ ਜਾਂ ਸ਼ਿਕਾਇਤ ਕੰਟਰੋਲ ਰੂਮਤੇ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਸੁਵਿਧਾ ਲਈ ਹਰਪਾਲ ਸਿੰਘ ਸੰਪਰਕ ਨੰਬਰ 82840000767, ਗੁਰਿੰਦਰ ਸਿੰਘ 9815171310 ਅਤੇ ਸੁਖਜਿੰਦਰ ਸਿੰਘ 9888917455 ਦੀ ਡਿਊਟੀ ਵਿਸ਼ੇਸ਼ ਤੌਰ ਤੇ ਇਸ ਕੰਮ ਲਈ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਧਿਆਪਕ ਜ਼ਿਲ੍ਹੇ ਦੇ ਨੋਡਲ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ।ਸਕੂਲ ਸਿੱਖਿਆ ਮੰਤਰੀ ਵੱਲੋਂ ਜਾਰੀ ਹਦਾਇਤਾਂ ਤੋਂ ਬਾਅਦ ਸਿੱਖਿਆ ਵਿਭਾਗ ਨੇ ਆਸਾਮੀਆਂ ਆਨਲਾਇਨ ਪੋਰਟਲਤੇ ਵਿਖਾਈ ਦੇਣ ਸਬੰਧੀ ਸਪੱਸ਼ਟੀਕਰਨ ਵੀ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਮਿਡਲ ਸਕੂਲਾਂ ਦਾ ਸੰਚਾਲਨ ਨੇੜੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਕੋਲ ਹੁੰਦਾ ਹੈ ਇਸ ਲਈ ਵਿਦਿਆਰਥੀਆਂ ਦੀ ਗਿਣਤੀ ਅਤੇ ਵਿੱਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਿਡਲ ਸਕੂਲ ਦੀਆਂ ਸਾਰੀਆਂ ਮਨਜੂਰਸੁਦਾ ਅਸਾਮੀਆਂ ਨੂੰ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸ਼ਾਮਲ ਕਰਕੇ ਦਿਖਾਇਆ ਗਿਆ ਹੈ।ਵਿਭਾਗ ਦੇ ਨਵੇਂ ਨਿਯਮਾਂ ਅਨੁਸਾਰ ਸਕੂਲਾਂ ਵਿਚ ਅੰਗਰੇਜ਼ੀ ਵਿਸ਼ੇ ਦੀਆਂ ਅਸਾਮੀਆਂ ਦੀ ਰਚਨਾ ਕੀਤੀ ਗਈ ਹੈ। ਨਿਯਮਾਂ ਅਨੁਸਾਰ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੇ ਸਕੂਲ ਵਿਚ ਬਣਦੇ ਪੀਰੀਅਡਾਂ ਅਨੁਸਾਰ ਮਨਜੂਰਸੁਦਾ ਅਸਾਮੀਆਂ ਦਿੱਤੀਆਂ ਗਈਆਂ ਹਨ। ਪੁਰਾਣੇ ਨਿਯਮਾਂ ਅਨੁਸਾਰ ਜੇਕਰ ਸਕੂਲ ਵਿਚ ਕਿਸੇ ਸਮਾਜਿਕ ਸਿੱਖਿਆ ਦੀ ਅਸਾਮੀ ਤੇ ਅੰਗਰੇਜ਼ੀ ਦਾ ਅਧਿਆਪਕ ਕੰਮ ਕਰ ਰਿਹਾ ਹੈ ਤਾਂ ਉਸ ਸਕੂਲ ਵਿਚ ਅੰਗਰੇਜ਼ੀ ਦੀ ਅਸਾਮੀ ਨਹੀਂ ਦਿੱਤੀ ਗਈ ਸੀ ਪਰ ਵਿਭਾਗ ਵੱਲੋਂ 27 ਫਰਵਰੀ ਨੂੰ ਸਕੂਲਾਂ ਵਿਚ ਲੋੜ ਅਨੁਸਾਰ ਅੰਗਰੇਜ਼ੀ ਵਿਸ਼ੇ ਦੀਆਂ ਅਸਾਮੀਆਂ ਦਿੱਤੀਆਂ ਗਈਆਂ ਹਨ ਅਤੇ ਅਧਿਆਪਕ ਪੋਰਟਲਤੇ ਇਹਨਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।ਆਪਸੀ ਬਦਲੀਆਂ ਸਬੰਧੀ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਆਪਸੀ ਬਦਲੀਆਂ ਦੀਆਂ ਪ੍ਰਤੀ ਬੇਨਤੀਆਂ ਬਦਲੀਆਂ ਦੇ ਗੇੜ ਮੁਕੰਮਲ ਹੋਣ ਉਪਰੰਤ ਵਿਚਾਰੀਆਂ ਜਾਣਗੀਆਂ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਵਿਭਾਗ ਵੱਲੋਂ 31 ਮਾਰਚ 2021 ਤੱਕ ਸੇਵਾ ਮੁਕਤ ਹੋ ਰਹੇ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਵੀ ਬਦਲੀਆਂ ਦੇ ਸ਼ਟੇਸ਼ਨਾਂ ਵਿਚ ਸ਼ਾਮਲ ਕਰ ਲਿਆ ਹੈ ਪਰ ਜੇਕਰ ਉਹ ਅਸਾਮੀ ਸਰਪਲੱਸ ਹੈ ਤਾਂ ਉਹ ਅਸਾਮੀ ਦਿਖਾਈ ਨਹੀਂ ਗਈ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ, ਨਗਰ ਤੇ ਗਰਾਮ ਯੋਜਨਾ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ

Next Post

ਗੁਰਦੁਆਰਾ ਨਾਨਕਮਤਾ ਸਾਹਿਬ (ਉਤਰਾਖੰਡ) ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਗੁਰਦੁਆਰਾ ਨਾਨਕਮਤਾ ਸਾਹਿਬ (ਉਤਰਾਖੰਡ) ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਗੁਰਦੁਆਰਾ ਨਾਨਕਮਤਾ ਸਾਹਿਬ (ਉਤਰਾਖੰਡ) ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

Recommended

ਟੀ20 ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਟੀ20 ਭਾਰਤ ਨੇ ਇੰਗਲੈਂਡ ਨੂੰ ਹਰਾਇਆ

March 19, 2021
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਅੱਡਾ ਸੈਦੋਲੇਹਲ ਖਜਾਲਾ ਵਿਖੇ ਸਵਾਗਤ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਅੱਡਾ ਸੈਦੋਲੇਹਲ ਖਜਾਲਾ ਵਿਖੇ ਸਵਾਗਤ

March 22, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In