ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸੂਬੇ ਦੇ ਬਹੁਤ ਗਰੀਬ ਪਰਿਵਾਰਾਂ ਦੇ ਆਰਥਿਕ ਉਥਾਨ ਨੂੰ ਲੈ ਕੇ ਬੇਹੱਦ ਗੰਭੀਰ ਹਨ। ਮੁੱਖ ਮੰਤਰੀ ਨੇ ਸੂਬੇ ਦੇ ਅਜਿਹੇ ਗਰੀਬ ਇਕ ਲੱਖ ਪਰਿਵਾਰਾਂ ਦੀ ਆਮਦਨੀ ਸਾਲਾਨਾ ਇਕ ਲੱਖ ਰੁਪਏ ਤਕ ਕਰਨ ਦਾ ਸੰਕਲਪ ਲਿਆ ਹੈ। ਸੋਮਵਾਰ ਨੂੰ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਚ ਇਹ ਸੰਕਲਪ ਦੋਹਰਾਉਂਦੇ ਹੋਏ ਉਨ੍ਹਾਂ ਨੇ ਅਧਿਕਾਰੀਆਂ ਨੁੰ ਇਸ ਯੋਜਨਾ ਦੇ ਲਈ ਤੇਜੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਆਪਣੇ ਇਸ ਡਰੀਮ ਪੋ੍ਰਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਇਹ ਬਹੁਤ ਗਰੀਬ ਇਕ ਲੱਖ ਪਰਿਵਾਰ ਯੋਜਨਾ ਦਾ ਲਾਭ ਲੈਣ ਲਈ ਖੁਦ ਅੱਗੇ ਆਉਣ ਵਾਲੇ ਨਹੀਂ ਸਗੋ ਸਰਕਾਰ ਨੂੰ ਪਹਿਲ ਕਰ ਕੇ ਇੰਨ੍ਹਾਂ ਦੀ ਪਹਿਚਾਣ ਕਰਨੀ ਹੈ। ਇਹ ਬਹੁਤ ਗਰੀੁਬ ਕਿਸੇ ਝੱਗੀ ਝੋਪੜੀ ਜਾਂ ਮਲਿਨ ਬਸਤੀਆਂ ਵਿਚ ਰਹਿਣ ਵਾਲੇ ਹੋ ਸਕਦੇ ਹਨ। ਉਨ੍ਹਾਂ ਤਕ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਸਾਨੂੰ ਖੁਦ ਉਨ੍ਹਾਂ ਦੇ ਕੋਲ ਪਹੁੰਚਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੋ ਲੋਕ ਪਹਿਲਾਂ ਤੋਂ ਰੁਜਗਾਰ ‘ਤੇ ਹਨ ਸਾਨੂੰ ਉਨ੍ਹਾਂ ਨੂੰ ਨਹੀਂ ਛੱਡਨਾ ਹੈ ਸਗੋ ਨਵੇਂ ਕੰਮ ਲੱਭ ਕੇ ਹਿਕ ਲੱਖ ਪਰਿਵਾਰਾਂ ਦੀ ਆਮਦਨੀ ਵਧਾਉਣੀ ਹੈ। ਸਾਡਾ ਟੀਚਾ ਸੱਭ ਨੂੰ ਕੰਮ ਦੇਣਾ ਹੈ। ਇਕ ਲੱਖ ਬਹੁਤ ਗਰੀਬ ਪਰਿਵਾਰਾਂ ਦੀ ਆਮਦਨੀ ਵਧਾਉਣ ਦੇ ਬਾਅਦ ਅਗਲੇ ਇਕ ਲੱਖ ਦਾ ਟੀਚਾ ਨਿਰਧਾਰਿਤ ਕੀਤਾ ਜਾਵੇਗਾ। ਇਸ ਤਰ੍ਹਾ ਇਹ ਲੜੀ ਲਗਾਤਾਰ ਜਾਰੀ ਰਹੇਗੀ।ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਬਹੁਤ ਗਰੀਬ ਪਰਿਵਾਰਾਂ ਦੀ ਪਹਿਚਾਣ ਪਰਿਵਾਰ ਪਹਿਚਾਣ ਪੱਤਰ ਦੇ ਸਰਵੇ ਰਾਹੀਂ ਕੀਤੀ ਜਾਵੇਗੀ। ਇਹ ਸਰਵੇ ਲੋਕਲ ਕਮੇਟੀਆਂ ਵੱਲੋਂ ਕੀਤੀ ਜਾਵੇਗੀ ਜੋ ਜਿਲ੍ਹੇ ਵਿਚ ਵਧੀਕ ਡਿਪਟੀ ਕਮਿਸ਼ਨਰ ਨੂੰ ਦੀ ਦੇਖਰੇਖ ਵਿਚ ਕੰਮ ਕਰ ਰਹੀਆਂ ਹਨ। ਬਹੁਤ ਜਲਦੀ ਹੀ ਇਹ ਇਕ ਲੱਖ ਪਰਿਵਾਰਾਂ ਦੀ ਸੂਚੀ ਤਿਆਰ ਹੋ ਜਾਵੇਗੀ। ਇਹ ਆਮਦਨ ਦਾ ਸਾਧਨ ਵਧਾਉਣ ਦੀ ਯੋਜਨਾ ਹੈ।ਮੁੱਖ ਮੰਤਰੀ ਨੇ ਇਸ ਦੌਰਾਨ ਵਿਸ਼ਵਕਰਮਾ ਕੌਸ਼ਲ ਵਿਕਾਸ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜ ਨਹਿਰੂ ਨੂੰ ਸਮਾਜ ਦੇ ਆਖੀਰੀ ਪਾਇਦਾਨ ‘ਤੇ ਖੜੇ ਘੱਟ ਪੜੇ-ਲਿਖੇ ਤੇ ਹੋਰ ਕਾਰਣਾਂ ਤੋਂ ਪਿਛੜੇ ਅਜਿਹੇ ਪਰਿਵਾਰਾਂ ਦੇ ਲਈ ਰੁਜਗਾਰ ਦੀ ਉਪਲਬਧਤਾ ਦੇ ਲਈ ਜਰੂਰੀ ਕੋਰਸ ਤਿਆਰ ਕਰਨ ਲਈ ਕਿਹਾ। ਇੰਨ੍ਹਾਂ ਪਰਿਵਾਰਾਂ ਦੇ ਯੋਗ ਯੁਵਾ, ਮਹਿਲਾ ਅਤੇ ਹੋਰ ਨੂੰ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ ਕੋਰਸ ਕਰਵਾ ਕੇ ਪਰਿਵਾਰਾਂ ਦੀ ਆਮਦਨੀ ਵਧਾਏ ਜਾਣ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਬੇਸਿਕ ਕੋਰਸ ਉਦਯੋਗਿਕ ਸਿਖਲਾਈ ਸੰਸਥਾਨਾਂ ਵਿਚ ਕਰਵਾਏ ਜਾਣ ਦੀ ਵੀ ਯੋਜਨਾ ਬਨਾਉਣ ਦੇ ਲਈ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪਰਿਵਾਰ ਇੰਨ੍ਹਾਂ ਕੋਰਸਾਂ ਦੇ ਲਈ ਖੁਦ ਬਿਨੈ ਨਹੀਂ ਕਰਨ ਵਾਲੇ ਸਗੋ ਉਨ੍ਹਾਂ ਦੇ ਕੋਲ ਜਾ ਕੇ ਊਨ੍ਹਾਂ ਦਾ ਬਿਨੈ ਵੀ ਕਰਵਾਉਣਾ ਹੈ ਅਤੇ ਸਿਖਲਾਈ ਵੀ ਕਰਵਾਉਣੀ ਹੈ ਤਾਂ ਜੋ ਇੰਨ੍ਹਾਂ ਪਰਿਵਾਰਾਂ ਦਾ ਆਰਥਿਕ ਪੱਧਰ ਉੱਪਰ ਉੱਠ ਸਕੇ। ਉਨ੍ਹਾਂ ਨੇ ਕਿਹਾ ਕਿ ਕੌਸ਼ਲ ਵਿਕਾਸ ਇਕ ਅਜਿਹਾ ਮੰਚ ਹੈ ਜਿਸ ਦੇ ਰਾਹੀਂ ਲੋਕਾਂ ਦਾ ਜੀਵਨ ਪੱਧਰ ਸੁਧਾਰਨ ਵਿਚ ਅਹਿਮ ਭੁਮਿਕਾ ਨਿਭਾਈ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਗਰੀਬ ਪਰਿਵਾਰਾਂ ਨੂੰ ਅਡਾਪਟ ਕਰਨ ਦੇ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਜਾਵੇਗੀ। ਅਜਿਹੇ ਪਰਿਵਾਰਾਂ ਨੂੰ ਸਵੈਰੁਜਗਾਰ ਦੇ ਲਈ ਸਿਰਫ ਵਿਆਜ ਰਹਿਤ ਕਰਜਾ ਦਿੱਤੇ ਜਾਣ ਦੀ ਯੋਜਨਾ ਬਣਾਈ ਜਾਵੇਗੀ, ਸਗੋ ਸੂਬੇ ਵਿਚ ਪਹਿਲਾਂ ਤੋਂ ਚੱਲ ਰਹੇ 4 ਹਜਾਰ ਤੋਂ ਵੱਧ ਸਵੈ ਸਹਾਇਤਾ ਸਮੂਹਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਇਸ ਦੇ ਲਈ ਇੰਨ੍ਹਾਂ ਸਮੂਹਾਂ ਦੇ ਨਾਲ ਇੰਨ੍ਹਾਂ ਬਹੁਤ ਗਰੀਬ ਪਰਿਵਾਰਾਂ ਨੂੱ ਜੋੜਨ ਦਾ ਕੰਮ ਕੀਤਾ ਜਾਵੇਗਾ ਅਤੇ ਸਮੂਹਾਂ ਨੂੰ ਰੁਜਗਾਰ ਦੇ ਲਈ ਕਰਜਾ ਉਪਲਬਧ ਕਰਵਾਇਆ ਜਾਵੇਗਾ।ਮੁੱਖ ਮੰਤਰੀ ਨੇ ਅਧਿਕਾਰੀਆਂ ਨੁੰ ਯੋਜਨਾ ‘ਤੇ ਤੇਜੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀ.ਐਸ. ਢੇਸੀ, ਮੁੱਖ ਸਕੱਤਰ ਵਿਜੈ ਵਰਧਨ, ਵਧੀਕ ਮੁੱਖ ਸਕੱਤਰ ਟੀ.ਸੀ. ਗੁਪਤਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ, ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਵਿਸ਼ਵਕਰਮਾ ਕੌਸ਼ਲ ਵਿਕਾਸ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜ ਨਹਿਰੂ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।