• About
  • Contact
  • Hindi News
  • English News
Thursday, June 12, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਾਕਾ ਸ੍ਰੀ ਨਨਕਾਣਾ ਸਾਹਿਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ’ਚ ਵਿਸ਼ਾਲ ਗੁਰਮਤਿ ਸਮਾਗਮ

Asli Punjabi by Asli Punjabi
March 2, 2021
in Punjab, Top Stories
0
ਸਾਕਾ ਸ੍ਰੀ ਨਨਕਾਣਾ ਸਾਹਿਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ’ਚ ਵਿਸ਼ਾਲ ਗੁਰਮਤਿ ਸਮਾਗਮ
586
SHARES
3.3k
VIEWS
Share on FacebookShare on TwitterShare on Whatsapp

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ- ਬੀਬੀ ਜਗੀਰ ਕੌਰ
ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਹਰਿਆਣਾ ’ਚ ਪਿੰਡ ਹਾਬੜੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੁਧਾਰ ਲਹਿਰ ਦੇ ਆਗੂਆਂ ਨੂੰ ਯਾਦ ਕਰਦਿਆਂ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਇਹ ਸਮਾਗਮ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਂਮੱਤੇ ਇਤਿਹਾਸ ਨਾਲ ਜੋੜਿਆ। ਦਸਣਯੋਗ ਹੈ ਕਿ ਗੁਰਦੁਆਰਾ ਸੁਧਾਰ ਲਹਿਰ ਦੇ ਅਹਿਮ ਆਗੂ ਜਥੇਦਾਰ ਕਰਤਾਰ ਸਿੰਘ ਝੱਬਰ ਦਾ ਪਰਿਵਾਰ ਦੇਸ਼ ਦੀ ਵੰਡ ਮਗਰੋਂ ਹਰਿਆਣਾ ’ਚ ਕੈਥਲ ਨੇੜਲੇ ਨਗਰ ਹਾਬੜੀ ਵਿਖੇ ਆ ਕੇ ਵੱਸਿਆ ਸੀ। ਇਥੇ ਕੀਤੇ ਗਏ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਣ ਵਾਲੀ ਸਿੱਖ ਕੌਮ ਹੈ ਅਤੇ ਇਥੇ ਹੀ ਬਸ ਨਹੀਂ ਜਦੋਂ ਵੀ ਕਿਤੇ ਦੇਸ਼ ਅੰਦਰ ਆਫ਼ਤ ਆਈ ਤਾਂ ਸਿੱਖਾਂ ਨੇ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਵੱਡੀਆਂ ਸੇਵਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੌ ਸਾਲ ਪਹਿਲਾਂ ਪਾਵਨ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰਤਾ ਦੀ ਬਹਾਲੀ ਲਈ ਪੁੱਜੇ ਸਿੱਖਾਂ ’ਤੇ ਬੇਰਹਿਮੀ ਨਾਲ ਨਰੈਣੂ ਮਹੰਤ ਦੇ ਗੁੰਡਿਆਂ ਵੱਲੋਂ ਅੱਤਿਆਚਾਰ ਕਰਨਾ ਸਮਾਂ ਦਾ ਉਹ ਕਰੂਰ ਸੱਚ ਹੈ ਜਿਸ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਦੇ ਨਾਲ ਹੀ ਭਾਰਤ ਦੀ ਮੌਜੂਦਾ ਸਰਕਾਰ ਵੱਲੋਂ ਸੌ ਸਾਲਾ ਮਨਾਉਣ ਸਮੇਂ ਸੰਗਤ ਨੂੰ ਰੋਕਣ ਦਾ ਦੁੱਖਦਾਈ ਪੰਨਾ ਵੀ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ। ਬੀਬੀ ਜਗੀਰ ਕੌਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਨੌਜੁਆਨੀ ਨੂੰ ਆਪਣੇ ਇਤਿਹਾਸ ਨਾਲ ਜੋੜਣ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਉਨ੍ਹਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਾਬੜੀ ਲਈ ਵਿੱਤੀ ਸਹਾਇਤਾ ਦਾ ਵੀ ਐਲਾਨ ਕੀਤਾ।ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖਸ਼ਿਸ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਸਮੇਂ ਜਥੇਦਾਰ ਝੱਬਰ ਦੇ ਪੋਤਰੇ ਸ. ਜੋਗਰਾਜ ਸਿੰਘ ਝੱਬਰ, ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਸ. ਭੁਪਿੰਦਰ ਸਿੰਘ ਆਸੰਧ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਬਲਦੇਵ ਸਿੰਘ ਖਾਲਸਾ, ਸ. ਤੇਜਿੰਦਰਪਾਲ ਸਿੰਘ ਲਾਡਵਾ, ਬੀਬੀ ਅਰਵਿੰਦਰ ਕੌਰ, ਬਾਬਾ ਸੁੱਖਾ ਸਿੰਘ ਕਾਰਸੇਵਾ ਕਰਨਾਲ, ਬਾਬਾ ਪਾਲਾ ਸਿੰਘ, ਸ. ਸ਼ਰਨਜੀਤ ਸਿੰਘ ਸੋਥਾ, ਸ. ਸੁਖਬੀਰ ਸਿੰਘ ਮਾਂਡੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਇੰਚਾਰਜ ਸ. ਮੰਗਪ੍ਰੀਤ ਸਿੰਘ, ਸ. ਪਰਮਜੀਤ ਸਿੰਘ ਇੰਚਾਰਜ, ਬੀਬੀ ਸ਼ਸ਼ੀ ਕੌਰ ਖਾਲਸਾ, ਸ. ਪ੍ਰਤਾਪ ਸਿੰਘ ਤਰਾਵੜੀ, ਸ. ਬਲਕਾਰ ਸਿੰਘ ਕਰਨਾਲ, ਸ. ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Previous Post

‘ਮਿਸ਼ਨ ਸ਼ਤ-ਪ੍ਰਤੀਸ਼ਤ’ ਹੇਠ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਤਿਆਰੀ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮੀਟਿੰਗ 2 ਮਾਰਚ ਨੂੰ

Next Post

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਖੇਤ ਕਾਮਿਆਂ ਤੋਂ ਇਲਾਵਾ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

Recommended

ਨਿਊਜ਼ੀਲੈਂਡ ‘ਚ 30 ਜੂਨ ਨੂੰ ਕੋਈ ਨਵਾਂ ਕੇਸ ਨਹੀਂ, ਹਸਪਤਾਲ ‘ਚ ਸਿਰਫ ਇੱਕ ਮਰੀਜ਼

ਨਿਊਜ਼ੀਲੈਂਡ ‘ਚ 30 ਜੂਨ ਨੂੰ ਕੋਈ ਨਵਾਂ ਕੇਸ ਨਹੀਂ, ਹਸਪਤਾਲ ‘ਚ ਸਿਰਫ ਇੱਕ ਮਰੀਜ਼

June 30, 2020
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਾਹਰੀ ਰਾਜਾਂ ਦੇ ਵਿਅਕਤੀਆਂ ਨੂੰ ਆਪਣੇ ਘਰਾਂ ਤੱਕ ਪਹੁੰਚਾਉਣ ਦਾ ਸਿਲਸਿਲਾ ਜਾਰੀ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਾਹਰੀ ਰਾਜਾਂ ਦੇ ਵਿਅਕਤੀਆਂ ਨੂੰ ਆਪਣੇ ਘਰਾਂ ਤੱਕ ਪਹੁੰਚਾਉਣ ਦਾ ਸਿਲਸਿਲਾ ਜਾਰੀ

May 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In