• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਣਾ ਸੋਢੀ ਵੱਲੋਂ ਪਰਵਾਸੀ ਭਾਰਤੀਆਂ ਦੇ ਕੇਸਾਂ ਦੇ ਨਿਬੇੜੇ ਲਈ ਵੈੱਬਸਾਈਟ ਲਾਂਚ

Asli Punjabi by Asli Punjabi
March 3, 2021
in Punjab, Top Stories
0
ਰਾਣਾ ਸੋਢੀ ਵੱਲੋਂ ਪਰਵਾਸੀ ਭਾਰਤੀਆਂ ਦੇ ਕੇਸਾਂ ਦੇ ਨਿਬੇੜੇ ਲਈ ਵੈੱਬਸਾਈਟ ਲਾਂਚ
586
SHARES
3.3k
VIEWS
Share on FacebookShare on TwitterShare on Whatsapp

ਦੁਨੀਆਂ ਦੇ ਕਿਸੇ ਵੀ ਕੋਨੇ ‘ਚੋਂ ਕੁੱਝ ਜ਼ਰੂਰੀ ਦਸਤਾਵੇਜ਼ਾਂ ਸਮੇਤ ਦਰਜ ਕਰਵਾਈ ਜਾ ਸਕੇਗੀ ਸ਼ਿਕਾਇਤ, ਸਮਾਂਬੱਧ ਤਰੀਕੇ ਨਾਲ ਹੋਵੇਗਾ ਨਿਪਟਾਰਾ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ, ਸੰਪਤੀ ਨਾਲ ਸਬੰਧਤ ਅਤੇ ਹੋਰਨਾਂ ਮਾਮਲਿਆਂ ਦੇ ਨਿਪਟਾਰੇ ਲਈ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਸਟੇਟ ਪਰਵਾਸੀ ਭਾਰਤੀ ਕਮਿਸ਼ਨ ਦੀ ਇਸ ਵੈੱਬਸਾਈਟ www.nricommissionpunjab.com ਨੂੰ ਅੱਜ ਪੰਜਾਬ ਦੇ ਪਰਵਾਸੀ ਭਾਰਤੀਆਂ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਮਿੰਨੀ ਸਕੱਤਰੇਤ ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ ਸੰਖੇਪ ਸਮਾਗਮ ਦੌਰਾਨ ਲਾਂਚ ਕੀਤਾ।ਰਾਣਾ ਸੋਢੀ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਇਮੀਗ੍ਰੇਸ਼ਨ, ਰਾਸ਼ਟਰੀਅਤਾ, ਵਿਆਹ, ਮਾਤਾ-ਪਿਤਾ ਦਰਮਿਆਨ ਬੱਚਿਆਂ ਸਬੰਧੀ ਝਗੜੇ, ਪਤੀ-ਪਤਨੀ ਦੀ ਦੇਖ-ਰੇਖ, ਵਿਆਹ ਸਬੰਧੀ ਸੰਪਤੀ ਦੀ ਵੰਡ, ਦੇਸ਼ ਤੋਂ ਬਾਹਰ ਬੱਚਾ ਗੋਦ ਲੈਣਾ, ਵਾਰਸ, ਗ਼ੈਰਕਾਨੂੰਨੀ ਪਰਵਾਸ, ਨੌਕਰੀ ਸਬੰਧੀ ਮਾੜੇ ਹਾਲਾਤ, ਭਾਰਤੀ ਜਾਇਦਾਦ ਦੀ ਕਿਰਾਏਦਾਰੀ, ਸਰੋਗੇਸੀ ਪ੍ਰਬੰਧ ਅਤੇ ਹੋਰਨਾਂ ਮੁੱਦਿਆਂ ਦੇ ਹੱਲ ਲਈ ਪੰਜਾਬ ਰਾਜ ਐਨ.ਆਰ.ਆਈ ਕਮਿਸ਼ਨ ਦਾ ਗਠਨ ਸਾਲ 2011 ਵਿੱਚ ਕੀਤਾ ਗਿਆ ਸੀ ਪਰ ਪਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਲੋੜੀਂਦੇ ਦਸਤਾਵੇਜ਼ਾਂ ਅਤੇ ਸੂਚਨਾ ਦੇ ਅਦਾਨ-ਪ੍ਰਦਾਨ ਦੀ ਘਾਟ ਰੜਕ ਰਹੀ ਸੀ ਜਿਸ ਨੂੰ ਪੂਰਾ ਕਰਨ ਲਈ ਇਹ ਵੈੱਬਸਾਈਟ ਲਾਂਚ ਕੀਤੀ ਗਈ ਹੈ।ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਇਸ ਵੈੱਬਸਾਈਟ www.nricommissionpunjab.com ਰਾਹੀਂ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਬੈਠੇ ਪਰਵਾਸੀ ਭਾਰਤੀ ਕੁੱਝ ਜ਼ਰੂਰੀ ਦਸਤਾਵੇਜ਼ਾਂ ਸਮੇਤ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੂੰ ਵੈੱਬਸਾਈਟ `ਤੇ ਆਪਣੀ ਮੁਸ਼ਕਲ ਨਾਲ ਸਬੰਧਤ ਚੈਕਲਿਸਟ ਅਨੁਸਾਰ ਆਪਣੀ ਸ਼ਿਕਾਇਤ ਦਰਜ ਕਰਾਉਣੀ ਹੋਵੇਗੀ। ਸ਼ਿਕਾਇਤ ਦਰਜ ਹੋਣ ਉਪਰੰਤ ਸ਼ਿਕਾਇਤਕਰਤਾ ਨੂੰ ਭਵਿੱਖ ਵਿੱਚ ਅਗਲੇਰੀ ਜਾਣਕਾਰੀ ਜਾਂ ਕਾਰਵਾਈ ਲਈ ਵਿਲੱਖਣ ਨੰਬਰ ਦਿੱਤਾ ਜਾਵੇਗਾ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਜਸਟਿਸ (ਸੇਵਾ ਮੁਕਤ) ਸ਼ੇਖਰ ਕੁਮਾਰ ਧਵਨ ਨੇ ਦੱਸਿਆ ਕਿ ਸ਼ਿਕਾਇਤਕਰਤਾ ਪੰਜਾਬ ਰਾਜ ਦਾ ਮੂਲ ਨਿਵਾਸੀ ਹੋਣਾ ਚਾਹੀਦਾ ਹੈ ਜਾਂ ਸ਼ਿਕਾਇਤ ਦੀ ਘਟਨਾ ਪੰਜਾਬ ਨਾਲ ਸਬੰਧਤ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਹਿੰਦੀ, ਪੰਜਾਬੀ ਜਾਂ ਅੰਗਰੇਜ਼ੀ ਵਿੱਚ ਦਰਜ ਕਰਵਾਈ ਜਾ ਸਕਦੀ ਹੈ।ਜਸਟਿਸ ਧਵਨ ਨੇ ਦੱਸਿਆ ਕਿ ਵੈੱਬਸਾਈਟ ‘ਤੇ ਸ਼ਿਕਾਇਤਕਰਤਾ ਨੂੰ ਵੱਖ-ਵੱਖ ਕਿਸਮਾਂ ਦੇ ਕੇਸਾਂ ਲਈ ਸ਼ਿਕਾਇਤ ਦਰਜ ਕਰਨ ਅਤੇ ਉਨ੍ਹਾਂ ਨਾਲ ਦਾਖ਼ਲ ਕੀਤੇ ਜਾਣ ਵਾਲੇ ਲੋੜੀਂਦੇ ਦਸਤਾਵੇਜ਼ਾਂ ਦਾ ਮੁਕੰਮਲ ਵੇਰਵਾ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਨੂੰ ਆਪਣੀ ਸ਼ਿਕਾਇਤ ਅਪਲੋਡ ਕਰਨ ਅਤੇ ਦਸਤਾਵੇਜ਼ ਦਾਖ਼ਲ ਕਰਨ ਲਈ ਕਦਮ-ਦਰ-ਕਦਮ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਰਵਾਸੀ ਭਾਰਤੀ ਕਿਸੇ ਮਾਮਲੇ ਸਬੰਧੀ ਆਏ ਫ਼ੈਸਲੇ ਦੀ ਕਾਪੀ ਵੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅਖ਼ਬਾਰ, ਟੀ.ਵੀ. ਚੈਨਲ, ਰੇਡੀਓ ਆਦਿ ਤੋਂ ਪ੍ਰਾਪਤ ਖ਼ਬਰ ਜ਼ਰੀਏ ਜ਼ਾਹਰ ਕੀਤੀਆਂ ਗਈਆਂ ਪਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦਾ ਵੀ ਕਮਿਸ਼ਨ ਨਿਰੰਤਰ ਨੋਟਿਸ ਲੈਂਦਾ ਰਿਹਾ ਹੈ।ਇਸੇ ਦੌਰਾਨ ਰਾਣਾ ਸੋਢੀ ਨੇ ਕਮਿਸ਼ਨ ਦੇ ਮੈਂਬਰਾਂ ਲਈ ਤਿਆਰ ਦੋ ਕਮਰੇ ਵੀ ਕਮਿਸ਼ਨ ਦੇ ਸਪੁਰਦ ਕੀਤੇ। ਇਸ ਮੌਕੇ ਐਨ.ਆਰ.ਆਈ. ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ, ਏ.ਡੀ.ਜੀ.ਪੀ. (ਐਨ.ਆਰ.ਆਈਜ਼) ਸ੍ਰੀ ਏ.ਐਸ. ਰਾਏ, ਕਮਿਸ਼ਨ ਦੇ ਮੈਂਬਰ ਸ੍ਰੀ ਐਮ.ਪੀ. ਸਿੰਘ (ਆਈ.ਏ.ਐਸ. ਸੇਵਾ ਮੁਕਤ), ਸ੍ਰੀ ਐਚ.ਐਸ. ਢਿੱਲੋਂ (ਆਈ.ਪੀ.ਐਸ. ਸੇਵਾ ਮੁਕਤ), ਸ੍ਰੀ ਗੁਰਜੀਤ ਸਿੰਘ ਲਹਿਲ ਅਤੇ ਸ੍ਰੀ ਸਵਿੰਦਰ ਸਿੰਘ ਸਿੱਧੂ ਆਦਿ ਹਾਜ਼ਰ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਅਰੁਨਾ ਚੌਧਰੀ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼

Next Post

ਸਰਸਵਤੀ ਦੀ ਜਲਧਾਰ ਦੇ ਲਈ ਤਿੰਨ ਪਿੰਡਾਂ ਦੇ ਕਿਸਾਨਾਂ ਨੇ ਦਿੱਤੀ ਜਮੀਨ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸਰਸਵਤੀ ਦੀ ਜਲਧਾਰ ਦੇ ਲਈ ਤਿੰਨ ਪਿੰਡਾਂ ਦੇ ਕਿਸਾਨਾਂ ਨੇ ਦਿੱਤੀ ਜਮੀਨ

ਸਰਸਵਤੀ ਦੀ ਜਲਧਾਰ ਦੇ ਲਈ ਤਿੰਨ ਪਿੰਡਾਂ ਦੇ ਕਿਸਾਨਾਂ ਨੇ ਦਿੱਤੀ ਜਮੀਨ

Recommended

ਕਾਦੀਆਂ ਵਿਖੇ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਸਮੂਹ ਨੋਡਲ ਅਫ਼ਸਰਾਂ ਦੀ ਮੀਟਿੰਗ ਹੋਈ

ਕਾਦੀਆਂ ਵਿਖੇ ਪਰਾਲੀ ਨਾ ਸਾੜਨ ਦੇ ਸਬੰਧ ਵਿੱਚ ਸਮੂਹ ਨੋਡਲ ਅਫ਼ਸਰਾਂ ਦੀ ਮੀਟਿੰਗ ਹੋਈ

September 24, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

April 22, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In