• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

379 ਸਕੂਲਾਂ ਵਿੱਚ ਕੌਸ਼ਲ ਯੋਗਤਾ ਲੈਬਾਰਟਰੀਆਂ ਲਈ 23.65 ਕਰੋੜ ਰੁਪਏ ਦੀ ਗ੍ਰਾਂਟ ਜਾਰੀ

Asli Punjabi by Asli Punjabi
March 3, 2021
in Punjab, ਕਾਰੋਬਾਰ
0
379 ਸਕੂਲਾਂ ਵਿੱਚ ਕੌਸ਼ਲ ਯੋਗਤਾ ਲੈਬਾਰਟਰੀਆਂ ਲਈ 23.65 ਕਰੋੜ ਰੁਪਏ ਦੀ ਗ੍ਰਾਂਟ ਜਾਰੀ
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫਰੇਮਵਰਕ ਤਹਿਤ 9 ਟਰੇਡਾਂ ਦੀ ਲੈਬ ਸਥਾਪਤ ਕਰਨ ਲਈ ਹਦਾਇਤਾਂ ਜਾਰੀ
ਚੰਡੀਗੜ੍ਹ – ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਸੁਹਿਰਦ ਯਤਨਾਂ ਸਦਕਾ 379 ਸਰਕਾਰੀ ਸਕੂਲਾਂ ਵਿੱਚ 23 ਕਰੋੜ 65 ਲੱਖ 50 ਹਜ਼ਾਰ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਜੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫਰੇਮਵਰਕ ਤਹਿਤ 9 ਟਰੇਡਾਂ ਦੀ ਕਿੱਤਾ ਮੁਖੀ ਸਿੱਖਿਆ ਦਿਤੀ ਜਾ ਰਹੀ ਹੈ। ਇਹਨਾਂ ਟੇਡਾਂ ਵਿੱਚ ਸਕਿਓਰਿਟੀ, ਰਿਟੇਲ, ਅਪੈਰਲ, ਕੰਸਟਰਕਸ਼ਨ, ਆਈ.ਟੀ., ਬਿਊਟੀ ਐਂਡ ਵੈੱਲਨੈੱਸ, ਫਿਜ਼ਿੀਕਲ ਐਜੂਕੇਸ਼ਨ, ਹੈਲਥ ਕੇਅਰ, ਟਰੈਵਲ ਐਂਡ ਟੂਰੀਜ਼ਮ ਸ਼ਾਮਿਲ ਹਨ। 379 ਸਕੂਲਾਂ ਵਿੱਚ ਇਹ ਲੈਬ ਸਥਾਪਤ ਕੀਤੇ ਜਾਣ ਨਾਲ ਸਾਰੇ ਐੱਨ.ਐੱਸ.ਕਿਊ.ਐੱਫ. ਵਿਸ਼ਾ ਚਲਾ ਰਹੇ ਸਕੂਲਾਂ ਵਿੱਚ ਲੈਬ ਸਥਾਪਤ ਕਰਨ ਨਾਲ ਸਮੂਹ ਵਿਦਿਆਰਥੀਆਂ ਨੂੰ ਹੁਣ ਇਹਨਾਂ ਕਿੱਤਾ ਮੁਖੀ ਵਿਸ਼ਿਆਂ ਦਾ ਪ੍ਰੈਕਟੀਕਲ ਕਰਨ ਵਿੱਚ ਸੌਖ ਹੋ ਜਾਵੇਗੀ। ਉਹਨਾਂ ਕਿਹਾ ਕਿ ਟਰੇਡ ਵਾਈਜ਼ ਲੈਬ ਸਥਾਪਤ ਕਰਨ ਲਈ ਯੂਨਿਟ ਕੀਮਤ ਵੀ ਨਿਰਧਾਰਿਤ ਕੀਤੀ ਗਈ ਹੈ ਜਿਸ ਵਿੱਚ ਫਿਜ਼ੀਕਲ ਐਜੂਕੇਸ਼ਨ, ਰਿਟੇਲ ਅਤੇ ਟਰੈਵਲ ਐਂਡ ਟੂਰੀਜ਼ਮ ਲਈ 2-2 ਲੱਖ ਰੁਪਏ, ਸਕਿਓਰਿਟੀ ਲਈ 2.25 ਲੱਖ ਰੁਪਏ, ਅਪੈਰਲ ਅਤੇ ਕੰਸਟਰਕਸ਼ਨ ਲਈ 2.50-2.50 ਲੱਖ ਰੁਪਏ, ਬਿਊਟੀ ਐਂਡ ਵੈੱਲਨੈੱਸ ਅਤੇ ਆਈ.ਟੀ./ਆਈ.ਟੀ.ਈ.ਐੱਸ. ਲਈ 3-3 ਲੱਖ ਰੁਪਏ ਅਤੇ ਹੈਲਥ ਕੇਅਰ ਲਈ 5 ਲੱਖ ਰੁਪਏ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਵਾਰ ਭੇਜੀ ਗਈ ਗ੍ਰਾਂਟ ਵਿੱਚ ਜ਼ਿਲ੍ਹਾ ਅੰਮਿ੍ਰਤਸਰ ਨੂੰ 197.25 ਲੱਖ ਰੁਪਏ, ਬਰਨਾਲਾ ਨੂੰ 62.25 ਲੱਖ, ਬਠਿੰਡਾ ਨੂੰ 161.75 ਲੱਖ ਰੁਪਏ, ਫਰੀਦਕੋਟ ਨੂੰ 57.75 ਲੱਖ ਰੁਪਏ, ਫਤਿਹਗੜ੍ਹ ਸਾਹਿਬ ਨੂੰ 27.75 ਲੱਖ ਰੁਪਏ, ਫਾਜ਼ਿਲਕਾ ਨੂੰ 94.5 ਲੱਖ ਰੁਪਏ, ਫਿਰੋਜ਼ਪੁਰ ਨੂੰ 101.25 ਲੱਖ ਰੁਪਏ, ਗੁਰਦਾਸਪੁਰ ਨੂੰ 230 ਲੱਖ ਰੁਪਏ, ਹੁਸ਼ਿਆਰਪੁਰ ਨੂੰ 90 ਲੱਖ ਰੁਪਏ, ਜਲੰਧਰ ਨੂੰ 159.5 ਲੱਖ ਰੁਪਏ, ਕਪੂਰਥਲਾ ਨੂੰ 47.75 ਲੱਖ ਰੁਪਏ, ਲੁਧਿਆਣਾ ਨੂੰ 146.75 ਲੱਖ ਰੁਪਏ, ਮਾਨਸਾ ਨੂੰ 83.75 ਲੱਖ ਰੁਪਏ, ਮੋਗਾ ਨੂੰ 94 ਲੱਖ ਰੁਪਏ, ਐੱਸ.ਏ.ਐੱਸ. ਨਗਰ ਨੂੰ 37 ਲੱਖ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 177 ਲੱਖ ਰੁਪਏ, ਸਭਸ ਨਗਰ ਨੂੰ 71.25 ਲੱਖ ਰੁਪਏ, ਪਠਾਨਕੋਟ ਨੂੰ 58.25 ਲੱਖ ਰੁਪਏ, ਪਟਿਆਲਾ ਨੂੰ 213 ਲੱਖ ਰੁਪਏ, ਰੂਪਨਗਰ ਨੂੰ 72.25 ਲੱਖ ਰੁਪਏ, ਸੰਗਰੂਰ ਨੂੰ 93.5 ਲੱਖ ਰੁਪਏ ਅਤੇ ਤਰਨਤਾਰਨ ਨੂੰ 89 ਲੱਖ ਰੁਪਏ ਜਾਰੀ ਕੀਤੇ ਗਏ ਹਨ।ਇਹਨਾਂ ਲੈਬਾਂ ਨੂੰ ਸਥਾਪਤ ਕਰਨ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜਾਰੀ ਕੀਤੇ ਗਏ ਫੰਡਾਂ ਦੀ ਵਰਤੋਂ 6 ਮੈਂਬਰੀ ਕਮੇਟੀ ਬਣਾ ਕੇ ਇੱਕ ਮਹੀਨੇ ਦੇ ਅੰਦਰ-ਅੰਦਰ ਕੀਤੀ ਜਾਵੇ। ਕਮੇਟੀ ਵਿੱਚ ਸਕੂਲ ਮੁਖੀ, ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਸਕੂਲ ਮੈਨੇਜਮੈਂਟ ਕਮੇਟੀ ਦੇ 2 ਮੈਂਬਰ ਜਿਹਨਾਂ ਵਿੱਚੋਂ ਇੱਕ ਔਰਤ ਮੈਂਬਰ ਹੋਵੇ, ਸਬੰਧਿਤ ਵੋਕੇਸ਼ਨਲ ਟੇਨਰ ਅਤੇ ਇੱਕ ਹੋਰ ਸੀਨੀਅਰ ਅਧਿਆਪਕ ਨੂੰ ਲਿਆ ਜਾਵੇ। ਕਮੇਟੀ ਨਿਰਧਾਰਿਤ ਸਪੈਸ਼ੀਫਿਕੇਸ਼ਨਾਂ ਅਨੁਸਾਰ ਹੀ ਸਮਾਨ ਦੀ ਖਰੀਦ ਕਰੇਗੀ। ਕਿਸੇ ਵੀ ਫਰਮ ਨੂੰ ਪੇਸ਼ਗੀ ਅਦਾਇਗੀ ਨਾ ਕੀਤੀ ਜਾਵੇ ਅਤੇ ਪੂਰੇ ਰਿਕਾਰਡ ਨੂੰ ਮੇਨਟੇਨ ਵੀ ਰੱਖਿਆ ਜਾਵੇ। ਜੇਕਰ ਸਮਾਨ ਘਟੀਆ ਮਿਆਰ ਦਾ ਪਾਇਆ ਜਾਂਦਾ ਹੈ ਜਾਂ ਨਿਰਧਾਰਿਤ ਸਪੈਸ਼ੀਫਿਕੇਸ਼ਨਾਂ ਅਨੁਸਾਰ ਨਹੀਂ ਖਰੀਦਿਆ ਜਾਂਦਾ ਤਾਂ ਇਸਦੀ ਨਿਰੋਲ ਜਿੰਮੇਵਾਰੀ ਸਕੂਲ ਮੂਖੀ ਦੀ ਹੋਵੇਗੀ। ਆਈ.ਟੀ. ਟਰੇਡ ਦੇ ਸਮਾਨ ਅਤੇ ਕਾਮਨ ਖਰੀਦੇ ਜਾਣ ਵਾਲੇ ਸਮਾਨ ਜਿਹਨਾਂ ਸਕੂਲਾਂ ਵੱਲੋਂ ਕੰਪਿਊਟਰ ਦੀ ਖਰੀਦ ਕੀਤੀ ਜਾਣੀ ਹੈ ਉਸ ਦੀ ਏ.ਐੱਮ.ਸੀ ਅਤੇ ਬੀਮਾ ਵੀ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਸੈਕਟਰ ਸਕਿਲ ਕਾਉਂਸਿਲ ਵੱਲੋਂ ਉਹਨਾਂ ਸਕੂਲਾਂ ਦੇ ਵਿਦਿਆਰਥੀਆਂ ਦੀ ਹੀ ਪ੍ਰੈਕਟੀਕਲ ਅਸੈਸਮੈਂਟ ਕੀਤੀ ਜਾਵੇਗੀ ਜਿਹਨਾਂ ਸਕੂਲਾਂ ਵਿੱਚ ਐੱਨ.ਐੱਸ.ਕਿਊ.ਐੱਫ. ਲੈਬ ਸਥਾਪਤ ਹੈ ਇਸ ਲਈ ਪੰਜਾਬ ਨੇ ਐੱਨ.ਐੱਸ.ਕਿਊ.ਐੱਫ ਵਿਸ਼ਾ ਪੜ੍ਹਾ ਰਹੇ 955 ਸਕੂਲਾਂ ਵਿੱਚ ਲੈਬ ਸਥਾਪਤ ਕਰਨ ਦਾ ਟੀਚਾ ਪੂਰਾ ਕਰ ਲਿਆ ਹੈ।

Previous Post

ਸ਼੍ਰੋਮਣੀ ਕਮੇਟੀ ਹਾਕੀ, ਬਾਸਕਟਬਾਲ ਤੇ ਅਥਲੈਟਿਕਸ ਲਈ ਲੜਕੀਆਂ ਦੀ ਖੇਡ ਅਕੈਡਮੀ ਤਿਆਰ ਕਰੇਗੀ- ਬੀਬੀ ਜਗੀਰ ਕੌਰ

Next Post

ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਲਗਵਾਇਆ ਕੋਵਿਡ-19 ਦਾ ਟੀਕਾ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਲਗਵਾਇਆ ਕੋਵਿਡ-19 ਦਾ ਟੀਕਾ

ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਲਗਵਾਇਆ ਕੋਵਿਡ-19 ਦਾ ਟੀਕਾ

Recommended

ਸਰਕਾਰੀ ਰਣਬੀਰ ਕਾਲਜ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਇਆ ਸਵੀਪ ਕੈਂਪ

ਸਰਕਾਰੀ ਰਣਬੀਰ ਕਾਲਜ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਇਆ ਸਵੀਪ ਕੈਂਪ

November 12, 2021
ਕੀ ਦੂਜੇ ਦੇ ਹਾਲਾਤ ਸੁਧਾਰਨ ਦੀ ਥਾਂ ਲੁਕਾਉਣ ਵਿੱਚ ਵੱਧ ਦਿਲਚਸਪੀ ਰੱਖਦੀ ਹੈ ਯੋਗੀ ਸਰਕਾਰ : ਪ੍ਰਿਯੰਕਾ ਗਾਂਧੀ

ਕੀ ਦੂਜੇ ਦੇ ਹਾਲਾਤ ਸੁਧਾਰਨ ਦੀ ਥਾਂ ਲੁਕਾਉਣ ਵਿੱਚ ਵੱਧ ਦਿਲਚਸਪੀ ਰੱਖਦੀ ਹੈ ਯੋਗੀ ਸਰਕਾਰ : ਪ੍ਰਿਯੰਕਾ ਗਾਂਧੀ

July 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In