ਨਵੀਂ ਦਿੱਲੀ – ਕੋਰੋਨਾ ਟੀਕਾਕਰਨ ਦਾ ਦੂਜਾ ਪੜਾਅ ਕੱਲ੍ਹ ਤੋਂ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੁਣ ਤੱਕ ਕਈ ਵੱਡੇ ਨੇਤਾਵਾਂ ਨੇ ਕੋਰੋਨਾ ਵੈਕਸੀਨ ਲਗਵਾ ਲਈ ਹੈ। ਅੱਜ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਆਪਣੀ ਪਤਨੀ ਨੂਤਨ ਗੋਇਲ ਨਾਲ ਕੋਰੋਨਾ ਵੈਕਸੀਨ ਲਗਵਾਈ। ਹਰਸ਼ਵਰਧਨ ਨੇ ਦਿੱਲੀ ਹਾਰਟ ਐਂਡ ਲੰਗ ਇੰਸਟੀਚਿਊਟ ਵਿੱਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਕੋਰੋਨਾ ਵੈਕਸੀਨ ਲਗਵਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਟੀਕਾਕਰਨ ਲਈ ਅਪੀਲ ਕਰਦਾ ਹਾਂ। ਪਹਿਲੀ ਖ਼ੁਰਾਕ ਦੇ 28 ਦਿਨਾਂ ਬਾਅਦ ਸਾਰਿਆਂ ਨੂੰ ਆਪਣੀ ਦੂਜੀ ਖ਼ੁਰਾਕ ਲੈਣੀ ਚਾਹੀਦੀ ਹੈ। ਜੇਕਰ ਤੁਸੀਂ ਮਾਮੂਲੀ ਮਾੜੇ ਪ੍ਰਭਾਵਾਂ ਦਾ ਅਨੁਭਵ ਕਰਦੇ ਹੋ, ਤਾਂ ਚਿੰਤਾ ਨਾ ਕਰੋ। ਆਪਣੇ ਡਾਕਟਰਾਂ ਨਾਲ ਸੰਪਰਕ ਕਰੋ ਅਤੇ ਇਸ ਬਾਰੇ ਜ਼ਰੂਰ ਦੱਸੋ।