• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨੌਵੇਂ ਪਾਤਸ਼ਾਹ ਜੀ ਦੀ ਚਾਰ ਸੌ ਸਾਲਾ ਸ਼ਤਾਬਦੀ ਦੇ ਪ੍ਰੋਗਰਾਮ ਉਲੀਕਣ ਲਈ ਬੀਬੀ ਜਗੀਰ ਕੌਰ ਨੇ ਸੱਦੀ ਇਕੱਤਰਤਾ

Asli Punjabi by Asli Punjabi
March 4, 2021
in Punjab, Top Stories
0
ਨੌਵੇਂ ਪਾਤਸ਼ਾਹ ਜੀ ਦੀ ਚਾਰ ਸੌ ਸਾਲਾ ਸ਼ਤਾਬਦੀ ਦੇ ਪ੍ਰੋਗਰਾਮ ਉਲੀਕਣ ਲਈ ਬੀਬੀ ਜਗੀਰ ਕੌਰ ਨੇ ਸੱਦੀ ਇਕੱਤਰਤਾ
589
SHARES
3.3k
VIEWS
Share on FacebookShare on TwitterShare on Whatsapp

ਮਾਝਾ ਤੇ ਦੁਆਬਾ ਦੀ ਇਕੱਤਰਤਾ ਅੰਮ੍ਰਿਤਸਰ ਵਿਖੇ ਤੇ ਮਾਲਵਾ ਖੇਤਰ ਦੀ ਇਕੱਤਰਤਾ ਪਟਿਆਲਾ ਵਿਖੇ ਹੋਵੇਗੀ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਜ਼ਰੂਰੀ ਵਿਚਾਰਾਂ ਕਰਨ ਲਈ ਇਕੱਤਰਤਾਵਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ 11 ਮਾਰਚ 2021 ਨੂੰ ਮਾਝਾ ਅਤੇ ਦੁਆਬਾ ਖੇਤਰ ਦੇ ਮੈਂਬਰ ਸਾਹਿਬਾਨਾਂ ਦੀ ਇਕੱਤਰਤਾ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਚ ਸਵੇਰੇ 11:00 ਵਜੇ ਹੋਵੇਗੀ। ਇਸੇ ਤਰ੍ਹਾਂ 13 ਮਾਰਚ ਨੂੰ ਮਾਲਵਾ ਖੇਤਰ ਦੇ ਮੈਂਬਰਾਂ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸਵੇਰੇ 11:00 ਵਜੇ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਇਨ੍ਹਾਂ ਇਕੱਤਰਤਾਵਾਂ ਵਿਚ ਵੱਖ-ਵੱਖ ਥਾਵਾਂ ’ਤੇ ਹੋਣ ਵਾਲੇ ਸਮਾਗਮਾਂ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮਾਝਾ ਤੇ ਦੁਆਬਾ ਦੇ ਜ਼ਿਲ੍ਹੇ ਅੰਮ੍ਰਿਤਸਰ, ਤਰਨ ਤਰਨ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਨਵਾਂ ਸ਼ਹਿਰ ਤੇ ਜਲੰਧਰ ਜ਼ਿਲ੍ਹਿਆਂ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਹੋਵੇਗੀ। ਜਦਕਿ ਮਾਲਵਾ ਖੇਤਰ ਨਾਲ ਸਬੰਧਤ ਜ਼ਿਲ੍ਹੇ ਪਟਿਆਲਾ, ਲੁਧਿਆਣਾ, ਸ੍ਰੀ ਫ਼ਤਹਿਗੜ੍ਹ ਸਾਹਿਬ, ਫਿਰੋਜਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮੋਗਾ, ਸੰਗਰੂਰ, ਮਾਨਸਾ, ਰੋਪੜ, ਬਰਨਾਲਾ, ਫਾਜਿਲਕਾ, ਮੋਹਾਲੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਮੈਂਬਰ ਸਾਹਿਬਾਨਾਂ ਪਾਸੋਂ ਵਿਚਾਰ ਪ੍ਰਾਪਤ ਕੀਤੇ ਜਾਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਮੌਕੇ ਮੁੱਖ ਸਮਾਗਮ 1 ਮਈ 2021 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ। ਇਸੇ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਪਾਠ ਬੋਧ ਸਮਾਗਮ ਚੱਲ ਰਹੇ ਹਨ, ਜਿਨ੍ਹਾਂ ਦੀ ਸੰਪੂਰਨਤਾ ਮੌਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਸਰਕਾਰ ਵੱਲੋਂ ਪੀ.ਐਸ.ਐਸ.ਐਸ.ਬੀ ਦੇ ਚੇਅਰਮੈਨ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ ਅਗਲੇ ਦੋ ਸਾਲਾਂ ਲਈ ਵਧਾਈ

Next Post

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲੇ ਦਾ ਸੱਦਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲੇ ਦਾ ਸੱਦਾ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਮੁਕਾਬਲੇ ਦਾ ਸੱਦਾ

Recommended

ਕੈਨੇਡਾ: ਡਾ. ਜੇਨ ਫਿਲਪੌਟ, ਓਨਟਾਰੀਓ ਹੈਲਥ ਡਾਟਾ ਦੀ ਸਲਾਹਕਾਰ ਨਿਯੁਕਤ

June 5, 2020
ਟਰੰਪ ਨੇ ਯੂਕਰੇਨ ਨਾਲ ਖਣਿਜ ਸਮਝੌਤੇ ‘ਤੇ ਜਲਦੀ ਦਸਤਖਤ ਕਰਨ ਦਾ ਕੀਤਾ ਐਲਾਨ

March 21, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In