• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲਾਂ ਦੇ ਰਿਕਾਰਡ ਚ ਫਰਜ਼ੀਵੜੇ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਵੱਲੋਂ ਇਨਕੁਆਰੀ ਦਰਜ : ਬੀ.ਕੇ. ਉੱਪਲ

Asli Punjabi by Asli Punjabi
March 5, 2021
in Punjab, ਕਾਰੋਬਾਰ
0
ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲਾਂ ਦੇ ਰਿਕਾਰਡ ਚ ਫਰਜ਼ੀਵੜੇ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਵੱਲੋਂ ਇਨਕੁਆਰੀ ਦਰਜ : ਬੀ.ਕੇ. ਉੱਪਲ
586
SHARES
3.3k
VIEWS
Share on FacebookShare on TwitterShare on Whatsapp

ਜਾਂਚ ਕਰਨ ਦੀ ਜਿੰਮੇਵਾਰੀ ਐਸਐਸਪੀ ਵਿਜੀਲੈਂਸ ਅੰਮਿ੍ਰਤਸਰ ਨੂੰ ਸੌਂਪੀ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਪੁਖਤਾ ਸਬੂਤਾਂ ਦੇ ਆਧਾਰ ਤੇ ਰਾਜ ਵਿਚ ਖਾਣ ਪੀਣ ਵਾਲੀਆਂ ਵਸਤਾਂ ਦੇ ਮਿਆਰ ਨੂੰ ਚੈੱਕ ਕਰਨ ਲਈ ਭਰੇ ਜਾਂਦੇ ਨਮੂਨਿਆਂ ਦੀ ਪਰਖ ਅਤੇ ਉਨਾਂ ਦਾ ਰਿਕਾਰਡ ਰੱਖਣ ਵਿੱਚ ਕੁਤਾਹੀ ਵਰਤਣ ਵਿਰੁੱਧ ਵਿਜੀਲੈਂਸ ਇੰਕੁਆਰੀ ਦਰਜ ਕੀਤੀ ਗਈ ਹੈ ਤਾਂ ਜੋ ਇਸ ਸਬੰਧੀ ਹੋ ਰਹੇ ਫਰਜ਼ੀਵਾੜੇ ਦਾ ਪਰਦਾਫਾਸ਼ ਕੀਤਾ ਜਾ ਸਕੇ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਤੇ ਡੀਜੀਪੀ ਸ੍ਰੀ ਬੀ.ਕੇ. ਉੱਪਲ ਨੇ ਦੱਸਿਆ ਕਿ ਸਿਹਤ ਅਤੇ ਖੁਰਾਕ ਵਿਭਾਗ ਵੱਲੋਂ ਰਾਜ ਵਿੱਚ ਖਾਣ ਵਾਲੀਆਂ ਪੀਣ ਵਾਲੀਆਂ ਵਸਤਾਂ ਦੀ ਮਿਲਾਵਟ ਵਿਰੁੱਧ ਚੈਕਿੰਗ ਉਪਰੰਤ ਸਟੇਟ ਫੂਡ ਐਂਡ ਕੈਮੀਮਲ ਲੈਬੋਰਟਰੀ ਖਰੜ ਚੋਂ ਪੜਤਾਲ ਕਰਵਾਈ ਜਾਂਦੀ ਹੈ ਪਰ ਇਕ ਮੁੱਢਲੀ ਪੜਤਾਲ ਤੋਂ ਇਹ ਸਾਹਮਣੇ ਆਇਆ ਹੈ ਕਿ ਖੁਰਾਕੀ ਵਸਤਾਂ ਦੇ ਲਏ ਜਾਂਦੇ ਸਾਰੇ ਨਮੂਨੇ ਅੱਗੇ ਲੈਬਾਰਟਰੀ ਵਿੱਚ ਪਰਖ ਲਈ ਨਹੀਂ ਭੇਜੇ ਜਾਂਦੇ ਕਿਉਂਕਿ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਬੰਧਤ ਦੁਕਾਨਦਾਰਾਂ ਜਾਂ ਹੋਟਲ ਮਾਲਕਾਂ ਨਾਲ ਮਿਲੀਭੁਗਤ ਕਰਕੇ ਮਾਮਲਾ ਦਬਾ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਖਾਣ-ਪੀਣ ਦੀਆਂ ਵਸਤਾਂ ਦੇ ਮਿਆਰ ਨੂੰ ਸਹੀ ਰੱਖਣ ਲਈ ਸਿਹਤ ਵਿਭਾਗ ਅਤੇ ਖੁਰਾਕ ਸਪਲਾਈ ਵਿਭਾਗ ਪੰਜਾਬ ਨੂੰ ਸਮੇਂ-ਸਮੇਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਜਿਸ ਕਰਕੇ ਇੰਨਾਂ ਵਿਭਾਗਾਂ ਵੱਲੋਂ ਸਮੇਂ-ਸਮੇਂ ਪਰ ਵੱਖ-ਵੱਖ ਡੇਅਰੀਆਂ, ਮਠਿਆਈ ਦੀਆਂ ਦੁਕਾਨਾਂ, ਹੋਟਲਾਂ ਅਤੇ ਹੋਰ ਦੁਕਾਨਾਂ ਦੀ ਚੈਕਿੰਗ ਕਰਕੇ ਖਾਣ ਪੀਣ ਵਾਲੇ ਸਮਾਨ ਦੇ ਨਮੂਨੇ ਭਰੇ ਜਾਂਦੇ ਹਨ ਅਤੇ ਸਹਾਇਕ ਕਮਿਸਨਰ, ਫੂਡ ਸੇਫਟੀ ਦਫਤਰ ਭੇਜਕੇ ਇੰਨਾਂ ਸੈਪਲਾਂ ਨੂੰ ਐਨਾਲਾਈਜ਼ ਕਰਨ ਲਈ ਖਰੜ ਦੀ ਲੈਬੋਰਟਰੀ ਭੇਜਿਆ ਜਾਂਦਾ ਹੈ।ਉਨਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਮੁੱਢਲੀ ਜਾਂਚ ਦੌਰਾਨ ਪਤਾ ਲਗਾ ਹੈ ਕਿ ਸਿਹਤ ਵਿਭਾਗ ਜੋ ਖਾਣ-ਪੀਣ ਵਾਲੇ ਸਮਾਨ ਦੇ ਸੈਂਪਲ ਲੈਂਦਾ ਹੈ, ਉਨਾਂ ਸਾਰੇ ਸੈਪਲਾਂ ਵਿੱਚੋਂ ਜਿੰਨਾਂ ਦੁਕਾਨਾਂ/ਰੈਸਟੋਰੈਂਟਾਂ ਦੇ ਮਾਲਕਾਂ ਨਾਲ ਮਾਮਲਾ ਸੈਟ ਹੋ ਜਾਂਦਾ ਹੈ ਉਨਾਂ ਦੇ ਸੈਂਪਲਾਂ ਨੂੰ ਐਨਾਲਾਈਜ ਕਰਨ ਲਈ ਲੈਬੋਰਟਰੀ ਵਿੱਚ ਨਹੀਂ ਭੇਜਿਆ ਜਾਂਦਾ।ਸ੍ਰੀ ਉਪਲ ਨੇ ਦੱਸਿਆ ਕਿ ਇਸ ਮਾਮਲੇ ਦਾ ਪਤਾ ਲਗਾਉਣ ਲਈ ਵਿਜੀਲੈਂਸ ਬਿਊਰੋ ਦੀ ਮੈਡੀਕਲ ਟੀਮ ਵੱਲੋਂ ਸਾਲ 2018-19 ਦਾ ਸਹਾਇਕ ਕਮਿਸਨਰ ਫੂਡ ਸੇਫਟੀ ਅੰਮਿ੍ਰਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਵੱਲੋਂ ਪ੍ਰਾਪਤ ਕੀਤੇ ਸੈਂਪਲਾਂ ਦਾ ਰਿਕਾਰਡ ਅਤੇ ਸਟੇਟ ਫੂਡ ਐਂਡ ਕੈਮੀਕਲ ਲੈਬੋਰਟਰੀ ਖਰੜ ਦਾ ਰਿਕਾਰਡ ਹਾਸਲ ਕਰਕੇ ਮਿਲਾਨ ਕਰਨ ਮੌਕੇ ਕਾਫੀ ਅੰਤਰ ਪਾਇਆ ਗਿਆ। ਸਾਲ 2018 ਵਿੱਚ ਅੰਮਿ੍ਰਤਸਰ ਵੱਲੋਂ ਕੁੱਲ 1115 ਸੈਂਪਲ ਭੇਜੇ ਗਏ ਅਤੇ ਖਰੜ ਲੈਬੋਰਟਰੀ ਵਿੱਚ 1113 ਸੈਂਪਲ ਪ੍ਰਾਪਤ ਹੋਣ ਦਰਸਾਏ ਗਏ। ਇਨਾਂ ਵਿੱਚੋਂ ਖਰੜ ਲੈਬੋਰਟਰੀ ਦੇ ਰਿਪੋਰਟ ਅਨੁਸਾਰ 851 ਸੈਂਪਲ ਫੇਲ ਹੋਏ ਜਦ ਕਿ ਅੰਮਿ੍ਰਤਸਰ ਦੀ ਰਿਪੋਰਟ ਅਨੁਸਾਰ ਇਹ ਗਿਣਤੀ 497 ਹੈ। ਇਸੇ ਤਰਾਂ 2019 ਵਿੱਚ ਅੰਮਿ੍ਰਤਸਰ ਵੱਲੋਂ 599 ਸੈਂਪਲ ਭੇਜੇ ਗਏ ਜਦਕਿ ਖਰੜ ਲੈਬੋਰਟਰੀ ਵੱਲੋਂ 597 ਦਿਖਾਏ ਗਏ ਹਨ। ਇਹਨਾਂ ਵਿੱਚੋਂ ਖਰੜ ਲੈਬੋਰਟਰੀ ਵੱਲੋਂ 217 ਸੈਂਪਲ ਫੇਲ ਦਰਸਾਏ ਗਏ ਜਦ ਕਿ ਅੰਮਿ੍ਰਤਸਰ ਦੀ ਰਿਪੋਰਟ ਵਿੱਚ ਇਹ ਅੰਕੜਾ 172 ਦਰਸਾਇਆ ਗਿਆ ਹੈ।ਵਿਜੀਲੈਂਸ ਬਿਓਰੋ ਦੇ ਮੁਖੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਰਿਕਾਰਡ ਵਾਚਣ ਤੇ ਇਹ ਵੀ ਪਾਇਆ ਗਿਆ ਕਿ ਫੂਡ ਸੈਂਪਲਾਂ ਸਬੰਧੀ ਰਿਕਾਰਡ ਨੂੰ ਸਹੀ ਤਰੀਕੇ ਨਾਲ ਮੇਨਟੇਨ ਨਹੀਂ ਕੀਤਾ ਗਿਆ। ਫੂਡ ਸੈਂਪਲਾਂ ਨੂੰ ਸੀਲ ਕਰਨ ਲਈ ਜੋ ਸਲਿਪਾਂ ਦਿੱਤੀਆਂ ਜਾਂਦੀਆਂ ਹਨ ਉਨਾਂ ਨੂੰ ਪ੍ਰਾਪਤ ਕਰਨ ਵਾਲਾ ਫੂਡ ਸਪਲਾਈ ਅਫਸਰ ਹੋਰ ਹੈ ਅਤੇ ਮਠਿਆਈ ਅਤੇ ਰੈਸਟੋਰੈਟਾਂ ਦੇ ਸੈਂਪਲ ਪ੍ਰਾਪਤ ਕਰਨ ਵਾਲਾ ਫੂਡ ਸਪਲਾਈ ਅਫਸਰ ਹੋਰ ਹੈ। ਇਸ ਤੋਂ ਇਲਾਵਾ ਕੁਝ ਫੂਡ ਸੈਂਪਲਾਂ ਨੂੰ ਸੀਲ ਕਰਨ ਵਾਲੀਆਂ ਸਲਿਪਾਂ ਫੂਡ ਸਪਲਾਈ ਵਿਭਾਗ ਦੇ ਡਰਾਈਵਰਾਂ, ਦਰਜ-4 ਕਰਮਚਾਰੀਆਂ ਜਾਂ ਕਲਰਕਾਂ ਨੂੰ ਵੀ ਜਾਰੀ ਕੀਤੀਆਂ ਗਈਆਂ ਹਨ ਜਦ ਕਿ ਨਿਯਮਾਂ ਅਨੁਸਾਰ ਇਨਾਂ ਨੂੰ ਜਾਰੀ ਨਹੀਂ ਕੀਤੀਆਂ ਜਾ ਸਕਦੀਆਂ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 8 ਮਾਰਚ ਤੋਂ

Next Post

ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਤੇ ਕੰਚਨ ਵਾਸਦੇਵ ਨੂੰ ਸਦਮਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਤੇ ਕੰਚਨ ਵਾਸਦੇਵ ਨੂੰ ਸਦਮਾ

ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਤੇ ਕੰਚਨ ਵਾਸਦੇਵ ਨੂੰ ਸਦਮਾ

Recommended

ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਹਰ ਤਰਾਂ ਦੀ ਵਿੱਤੀ ਮਦਦ ਦਿੱਤੀ ਜਾਵੇਗੀ – ਢਿੱਲੋਂ

ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਹਰ ਤਰਾਂ ਦੀ ਵਿੱਤੀ ਮਦਦ ਦਿੱਤੀ ਜਾਵੇਗੀ – ਢਿੱਲੋਂ

August 31, 2021
ਗਰੀਬਾਂ ਤੇ ਮੱਧ ਵਰਗ ਨੂੰ ਘਰ ਦੇਣਾ ਸਾਡੀ ਪਹਿਲ: ਮੋਦੀ

ਗਰੀਬਾਂ ਤੇ ਮੱਧ ਵਰਗ ਨੂੰ ਘਰ ਦੇਣਾ ਸਾਡੀ ਪਹਿਲ: ਮੋਦੀ

January 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In