ਸੁਖਜਿੰਦਰ ਸਿੰਘ ਰੰਧਾਵਾ ਨੇ ਕੌਮੀ ਵਾਲੀਬਾਲ ਕੋਚ ਗੁਰਮੁਖ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ – ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ‘ਦਿ ਟ੍ਰਿਬਿਊਨ’ ਦੇ ਸਪੈਸ਼ਲ ਕਾਰਸਪੌਡੈਂਟ ਜੁਪਿੰਦਰਜੀਤ ਸਿੰਘ ਦੇ ਪਿਤਾ ਅਤੇ ‘ਦਿ ਇੰਡੀਅਨ ਐਕਸਪ੍ਰੈਸ’ ਦੇ ਅਸਿਸਟੈਂਟ ਐਡੀਟਰ ਕੰਚਨ ਵਾਸਦੇਵ ਦੇ ਸਹੁਰਾ ਗੁਰਮੁਖ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਖਾਲੜਾ ਦੇ ਸ. ਗੁਰਮੁਖ ਸਿੰਘ ਦੇਸ਼ ਦੇ ਕਰੀਬ ਹਰ ਸੂਬੇ ਦੀ ਵਾਲੀਬਾਲ ਟੀਮ ਦੇ ਕੋਚ ਰਹੇ ਹਨ। ਉਹ 77 ਵਰ੍ਹਿਆਂ ਦੇ ਸਨ ਜੋ ਅੱਜ ਸ਼ਾਮ ਮੁਹਾਲੀ ਸਥਿਤ ਆਪਣੀ ਰਿਹਾਇਸ਼ ‘ਤੇ ਸਦੀਵੀਂ ਵਿਛੋੜਾ ਦੇ ਗਏ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਸ. ਰੰਧਾਵਾ ਨੇ ਕਿਹਾ ਕਿ ਸ. ਗੁਰਮੁਖ ਸਿੰਘ ਦੇ ਤੁਰ ਜਾਣ ਨਾਲ ਖੇਡ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਕੈਬਨਿਟ ਮੰਤਰੀ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।