ਨਵੀਂ ਦਿੱਲੀ – ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਕਾਨੂੰਨਾਂ ’ਚ ਸੋਧ ਰਾਹੀਂ ਸਰਕਾਰ ਖੇਤੀਬਾੜੀ ਕਿੱਤੇ ਨੂੰ ਉਤਸ਼ਾਹਿਤ ਕਰ ਰਹੀ ਹੈ। ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਰਾਹੀਂ ਕ੍ਰਾਂਤੀਕਾਰੀ ਬਦਲਾਅ ਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਖੇਤੀਬਾੜੀ ਮੰਤਰਾਲੇ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਸ੍ਰੀ ਤੋਮਰ ਨੇ ਪਿਛਲੇ ਸਾਢੇ ਛੇ ਸਾਲਾਂ ਵਿੱਚ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਿੱਤੇ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਉਠਾਏ ਗੲ ਕਦਮਾਂ ਦਾ ਜ਼ਿਕਰ ਵੀ ਕੀਤਾ।