• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

Asli Punjabi by Asli Punjabi
March 6, 2021
in Health, Punjab
0
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ
592
SHARES
3.3k
VIEWS
Share on FacebookShare on TwitterShare on Whatsapp

ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਨੇ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਲਈ

ਚੰਡੀਗੜ੍ਹ – ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ। ਦਵਾਈ ਦੀ ਪਹਿਲੀ ਖ਼ੁਰਾਕ ਲੈਣ ਮਗਰੋਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਬਿਲਕੁਲ ਤੰਦਰੁਸਤ ਮਹਿਸੂਸ ਕਰ ਰਹੇ ਹਨ ਅਤੇ ਹਰ ਕਿਸੇ ਨੂੰ ਅਫ਼ਵਾਹਾਂ ਵਲ ਧਿਆਨ ਦਿਤੇ ਬਿਨਾਂ ਕੋਵਿਡ ਦਾ ਟੀਕਾ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਮਾਹਰ ਡਾਕਟਰਾਂ ਦੀ ਦੇਖ-ਰੇਖ ਹੇਠ ਇਸ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ।ਸਿਹਤ ਮੰਤਰੀ ਨੇ ਆਖਿਆ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਹੈਲਥਕੇਅਰ ਵਰਕਰਾਂ ਅਤੇ ਫ਼ਰੰਟ ਲਾਈਨ ਵਰਕਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦਿਨ-ਰਾਤ ਮਿਹਨਤ ਕਰਦਿਆਂ ਕੋਵਿਡ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਲੱਗੇ ਹੋਏ ਹਨ। ਉਨ੍ਹਾਂ ਆਖਿਆ ਕਿ ਭਾਵੇਂ ਇਸ ਬੀਮਾਰੀ ਦਾ ਟੀਕਾ ਤਿਆਰ ਹੋ ਗਿਆ ਅਤੇ ਦੁਨੀਆਂ ਭਰ ਵਿਚ ਲਗਾਇਆ ਜਾ ਰਿਹਾ ਹੈ, ਫਿਰ ਵੀ ਲੋਕਾਂ ਨੂੰ ਇਸ ਬੀਮਾਰੀ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਉਨ੍ਹਾਂ ਕਿਹਾ ਕਿ ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਸਿਹਤ ਮੰਤਰੀ ਨੇ ਇਸ ਮਹਾਂਮਾਰੀ ਨੂੰ ਕਾਬੂ ਪਾਉਣ ਵਿਚ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ।ਇਸ ਦੌਰਾਨ ਹੀ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ ਨੇ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ ਵੀ ਲਈ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ 60 ਸਾਲ ਤੋਂ ਉਪਰ ਦੀ ਉਮਰ ਵਾਲੇ ਸਾਰੇ ਸੀਨੀਅਰ ਨਾਗਰਿਕ ਅਤੇ ਸਹਿ-ਰੋਗਾਂ ਤੋਂ ਪੀੜਤ 45 ਸਾਲ ਤੋਂ ਵੱਧ ਦੀ ਉਮਰ ਦੇ ਨਾਗਰਿਕ ਆਪਣਾ ਟੀਕਾਕਰਨ ਜਲਦ ਕਰਵਾਉਣ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

Previous Post

ਰਾਣਾ ਸੋਢੀ ਨੇ ਮੋਹਾਲੀ ਦੇ ਸਿਵਲ ਹਸਪਤਾਲ ‘ਚ ਕੋਵਿਡ ਦੀ ਦਵਾਈ ਦਾ ਪਹਿਲਾ ਟੀਕਾ ਲੁਆਇਆ

Next Post

ਅਮਰੀਕਾ: ਪੁਲਿਸ ਅਧਿਕਾਰੀ ਕਤਲ ਦੇ 2 ਦੋਸ਼ਾਂ ‘ਚ ਹੋਇਆ ਗ੍ਰਿਫਤਾਰ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਅਮਰੀਕਾ: ਪੁਲਿਸ ਅਧਿਕਾਰੀ ਕਤਲ ਦੇ 2 ਦੋਸ਼ਾਂ ‘ਚ ਹੋਇਆ ਗ੍ਰਿਫਤਾਰ

ਅਮਰੀਕਾ: ਪੁਲਿਸ ਅਧਿਕਾਰੀ ਕਤਲ ਦੇ 2 ਦੋਸ਼ਾਂ 'ਚ ਹੋਇਆ ਗ੍ਰਿਫਤਾਰ

Recommended

ਐਪਲ ਨੇ ਆਈ ਫੋਨ 15 ਪ੍ਰੋ ਕੀਤਾ ਲਾਂਚ, ਜਾਣੋ ਕੀਮਤ

ਐਪਲ ਨੇ ਆਈ ਫੋਨ 15 ਪ੍ਰੋ ਕੀਤਾ ਲਾਂਚ, ਜਾਣੋ ਕੀਮਤ

September 13, 2023
PAU ‘ਚ ਰਾਖਵਾਂਕਰਨ ਨੀਤੀ ਲਾਗੂ ਨਾ ਹੋਣ ‘ਤੇ ਦਿੱਤਾ ਮੰਗ ਪੱਤਰ

PAU ‘ਚ ਰਾਖਵਾਂਕਰਨ ਨੀਤੀ ਲਾਗੂ ਨਾ ਹੋਣ ‘ਤੇ ਦਿੱਤਾ ਮੰਗ ਪੱਤਰ

October 10, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In