ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਕੇਸ ਦਾਇਰ ਕੀਤਾ ਹੈ। ਕਿਸਾਨਾਂ ਖ਼ਿਲਾਫ਼ ਕੀਤੇ ਗਏ ਵਿਵਾਦਤ ਟਵੀਟ ਨੂੰ ਲੈ ਕੇ ਇਹ ਕੇਸ ਕੀਤਾ ਗਿਆ ਹੈ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੰਗਣਾ ਨੇ ਕਿਸਾਨਾਂ ਖ਼ਿਲਾਫ਼ ਫਿਰਕੂ ਨਫ਼ਰਤ ਭੜਕਾਉਣ ਦੀ ਕੋਸ਼ਿਸ਼ ਕੀਤੀ ਸੀ ਅਤੇ ਅੰਨਦਾਤੇ ਨੂੰ ਅਤਿਵਾਦੀ ਦੱਸਿਆ ਸੀ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਕੇਸ ਦੀ ਸੁਣਵਾਈ 10 ਮਾਰਚ ਲਈ ਤੈਅ ਕੀਤੀ ਹੈ।