ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਤੋਂ ਕਾਂਗਰਸ ਦੇ ਪੰਜ ਵਿਧਾਇਕਾਂ ਦੀ ਮੁਅੱਤਲੀ ਅੱਜ ਰੱਦ ਕਰ ਦਿੱਤੀ ਗਈ ਹੈ। ਰਾਜਪਾਲ ਬੰਡਾਰੂ ਦੱਤਾਤ੍ਰੇਆ ਨਾਲ ਕਥਿਤ ਖਿੱਚ-ਧੂਹ ਦੇ ਮਾਮਲੇ ’ਚ ਉਨ੍ਹਾਂ ਨੂੰ 26 ਫਰਵਰੀ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਸੰਸਦੀ ਮਾਮਲਿਆਂ ਬਾਰੇ ਮੰਤਰੀ ਸੁਰੇਸ਼ ਭਾਰਦਵਾਜ ਨੇ ਪੰਜ ਵਿਧਾਇਕਾਂ ਦੀ ਮੁਅੱਤਲੀ ਰੱਦ ਕਰਨ ਦਾ ਇੱਕ ਮਤਾ ਪੇਸ਼ ਕੀਤਾ ਸੀ ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।