ਅਹਿਮਦਾਬਾਦ – ਰਿਸ਼ਭ ਪੰਤ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਨੇ ਇੰਗਲੈਂਡ ਖ਼ਿਲਾਫ਼ ਚੌਥੇ ਤੇ ਆਖ਼ਰੀ ਟੈਸਟ ਕ੍ਰਿਕਟ ਮੈਚ ਦੀ ਪਹਿਲੀ ਪਾਰੀ ਵਿੱਚ ਆਪਣਾ ਪਲੜਾ ਮਜ਼ਬੂਤ ਕਰ ਲਿਆ ਹੈ। ਪੰਤ ਨੇ 101 ਦੌੜਾਂ ਅਤੇ ਵਾਸ਼ਿੰਗਟਨ ਸੁੰਦਰ ਨਾਬਾਦ 60 ਬਣਾਈਆਂ। ਦੋਵਾਂ ਨੇ ਸੱਤਵੀਂ ਵਿਕਟ ਲਈ 113 ਦੌੜਾਂ ਦੀ ਭਾਈਵਾਲੀ ਕੀਤੀ। ਇਸ ਤਰ੍ਹਾਂ ਭਾਰਤ ਨੇ ਦੂਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਸੱਤ ਵਿਕਟਾਂ ਗੁਆ ਕੇ 294 ਦੌੜਾਂ ਬਣਾਈਆਂ ਅਤੇ 89 ਦੌੜਾਂ ਦੀ ਲੀਡ ਲੈ ਲਈ। ਇਸ ਤੋਂ ਪਹਿਲਾਂ ਇੰਗਲੈਂਡ ਨੇ ਪਹਿਲੀ ਪਾਰੀ ਵਿੱਚ 205 ਦੌੜਾਂ ਬਣਾਈਆਂ ਸਨ। ਉਨ੍ਹਾਂ ਤੋਂ ਇਲਾਵਾ ਭਾਰਤੀ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੇ 17 ਅਤੇ ਅਜਿੰਕਿਆ ਰਹਾਣੇ ਨੇ 27 ਦੌੜਾਂ ਬਣਾਈਆਂ। ਕਪਤਾਨ ਵਿਰਾਟ ਕੋਹਲੀ ਖਾਤਾ ਵੀ ਨਹੀਂ ਖੋਲ੍ਹ ਸਕਿਆ।